Sri Akal Takht Sahib ਤੇ Takht Sri Patna Sahib ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ
Published : Jul 14, 2025, 1:43 pm IST
Updated : Jul 14, 2025, 1:43 pm IST
SHARE ARTICLE
The Ongoing Dispute between Sri Akal Takht Sahib and Takht Sri Patna Sahib has Ended Latest News in Punjabi
The Ongoing Dispute between Sri Akal Takht Sahib and Takht Sri Patna Sahib has Ended Latest News in Punjabi

ਇਕ-ਦੂਜੇ ਵਿਰੁਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ ਕੀਤਾ ਐਲਾਨ 

The Ongoing Dispute between Sri Akal Takht Sahib and Takht Sri Patna Sahib has Ended Latest News in Punjabi ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਉਸ ਵੇਲੇ ਖ਼ਤਮ ਹੋ ਗਿਆ ਜਦੋਂ ਦੋਹਾਂ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਨੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਕਰ ਕੇ ਪਿਛਲੇ ਸਮੇਂ ਵਿਚ ਅਪਣੇ ਵਲੋਂ ਇਕ-ਦੂਜੇ ਵਿਰੁਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ ਐਲਾਨ ਕੀਤਾ।

ਅੱਜ ਇੱਥੇ ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਵਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿਚ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਨ ਕਰਦਿਆਂ ਤਖ਼ਤ ਦੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ਾਂ ਬਾਰੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ।

ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਦੀ ਅਗਵਾਈ ਵਿਚ ਵੀ ਪੰਜ ਸਿੰਘ ਸਾਹਿਬਾਨ ਵਲੋਂ ਇੱਕਤਰਤਾ ਕੀਤੀ ਗਈ ਹੈ, ਜਿਸ ਉਪਰੰਤ ਉਨ੍ਹਾਂ ਵਲੋਂ ਭੇਜੇ ਗਏ ਪੱਤਰ ਅਨੁਸਾਰ ਉਥੋਂ ਦੇ ਪੰਜ ਸਿੰਘ ਸਾਹਿਬਾਨ ਵਲੋਂ ਵੀ ਜਾਰੀ ਆਦੇਸ਼ਾਂ ਨੂੰ ਵਾਪਸ ਲੈ ਲਿਆ ਗਿਆ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਹੁਣ ਇਹ ਵਿਵਾਦ ਸਮਾਪਤ ਹੋ ਗਿਆ ਹੈ।

ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਬਕਾਇਆ ਸੇਵਾ ਫਲ ਦੇ ਮਾਮਲੇ ਦੇ ਵਿਵਾਦ ਨੂੰ ਜਲਦੀ ਹੱਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਗਿਆਨੀ ਗੌਹਰ ਨੂੰ ਵੀ ਆਦੇਸ਼ ਕੀਤਾ ਕਿ ਉਹ ਇਸ ਸਬੰਧੀ ਮੀਡੀਆ ਜਾਂ ਸੋਸ਼ਲ ਮੀਡੀਆ ਵਿਚ ਕੋਈ ਬਿਆਨਬਾਜ਼ੀ ਨਹੀਂ ਕਰਨਗੇ।

(For more news apart from The Ongoing Dispute between Sri Akal Takht Sahib and Takht Sri Patna Sahib has Ended Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement