
ਬਠਿੰਡਾ : ਜ਼ਹਿਰੀਲੀ ਸ਼ਰਾਬ ਕਾਂਡ ਤੋਂ ਬਾਅਦ ਪੰਜਾਬ ਦਾ ਸਿਆਸੀ ਪਾਰਾ ਦਿਨ-ਬ-ਦਿਨ ਚੜ੍ਹਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਰਕਾਰ ਨੂੰ ਘੇਰਨ ਲਈ ਪੂਰੀ ਤਰ੍ਹਾਂ ਸਰਗਰਮ ਹਨ ਜੋ ਆਏ ਦਿਨ ਆਨੇ-ਬਹਾਨੇ ਸਰਕਾਰ 'ਤੇ ਨਿਸ਼ਾਨੇ ਲਾਉਣ 'ਚ ਮਸ਼ਰੂਫ਼ ਹਨ। ਇਸੇ ਦੌਰਾਨ ਬਠਿੰਡਾ ਪਹੁੰਚੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਸਵਾਲ ਖੜ੍ਹੇ ਕੀਤੇ ਹਨ।
Bhagwant Mann
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਦੇ ਸਮੇਂ ਵਿਚ ਅਕਾਲੀ ਦਲ ਨੂੰ ਵਿਰੋਧੀ ਧਿਰ ਦਾ ਦਰਜਾ ਦੇਣ ਨੂੰ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਜਦੋਂ ਵੀ ਕਿਸੇ ਮੁੱਦੇ 'ਤੇ ਵਿਰੋਧ ਕਰਦੇ ਹਾਂ ਤਾਂ ਸਾਨੂੰ ਕੋਈ ਜਵਾਬ ਨਹੀਂ ਦਿਤਾ ਜਾਂਦਾ ਜਦਕਿ ਅਕਾਲੀ ਦਲ ਨੂੰ ਵਿਰੋਧ ਕਰਨ ਦੇ ਬਾਅਦ ਫੱਟ ਜਵਾਬ ਮਿਲ ਜਾਂਦਾ ਹੈ। ਇਸੇ ਤਰ੍ਹਾਂ ਜੇ ਅਕਾਲੀ ਦਲ ਵਾਲੇ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਂਦਾ ਜਦਕਿ ਆਮ ਆਦਮੀ ਪਾਰਟੀ ਵਲੋਂ ਵਿਰੋਧ ਕੀਤੇ ਜਾਣ ਬਾਅਦ ਪਰਚੇ ਦਰਜ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਖਿਲਾਫ਼ 350 ਪਰਚੇ ਦਰਜ ਹੋ ਚੁੱਕੇ ਹਨ।
Bhagwant Mann
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਾਹਿਬ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸੇਰ ਦੁਲੋਂ ਵੀ ਇਹੀ ਰੋਣਾ ਰੋਂਦੇ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਕਾਰਵਾਈ ਨਹੀਂ ਕਰਦੇ।
Bhagwant Mann
ਉਨ੍ਹਾਂ ਕਿਹਾ ਕਿ ਸੁਖਬੀਰ ਵੀ ਐਮਪੀ ਹੈ, ਹਰਸਿਮਰਤ ਵੀ ਐਮਪੀ ਹੈ ਅਤੇ ਮੈਂ ਵੀ ਐੱਮਪੀ ਹਾਂ, ਕੈਪਟਨ ਉਨ੍ਹਾਂ ਦੇ ਬੋਲੇ 'ਤੇ ਜਵਾਬ ਦਿੰਦੇ ਹਨ ਪਰ ਮੇਰੇ ਬੋਲੇ 'ਤੇ ਜਵਾਬ ਨਹੀਂ ਦਿੰਦੇ। ਮੈਂ ਸ਼ਰੇਆਮ ਕਹਿੰਦਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ 'ਤੇ 302 ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਕਿਸੇ ਵੀ ਕਾਂਗਰਸੀ ਵਿਧਾਇਕ 'ਤੇ ਪਰਚਾ ਨਹੀਂ ਹੋਇਆ।
Bhagwant Mann
ਕੈਪਟਨ ਵਲੋਂ ਸਮਾਰਟ ਫ਼ੋਨ ਵੰਡੇ ਜਾਣ ਸਬੰਧੀ ਪੁਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਅੱਜ ਤੋਂ ਸਾਢੇ ਤਿੰਨ ਸਾਲ ਪਹਿਲਾਂ ਸਮਾਰਟ ਫ਼ੋਟ ਦੇਣ ਦਾ ਵਾਅਦਾ ਕੀਤਾ ਸੀ, ਉਹ ਤਾਂ ਵਿਚਾਰੇ ਪੜ੍ਹ ਲਿਖ ਕੇ ਹੁਣ ਟੈਂਕੀ 'ਤੇ ਚੜ੍ਹ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।