ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਇਕ ਹੋਰ ਉਪਰਾਲਾ
Published : Aug 14, 2020, 9:24 am IST
Updated : Aug 14, 2020, 9:24 am IST
SHARE ARTICLE
captain amarinder singh
captain amarinder singh

ਮੁੱਖ ਮੰਤਰੀ ਵਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫ਼ੀ ਸਦੀ ਟੈਸਟਿੰਗ ਦੇ ਨਿਰਦੇਸ਼

ਚੰਡੀਗੜ੍ਹ, 13 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਵਿਡ-19 ਦੇ ਹੋਰ ਫੈਲਾਅ ਨੂੰ ਰੋਕਣ ਲਈ ਮਾਈਕਰੋ ਜ਼ੋਨਾਂ ਅਤੇ ਸੀਮਤ ਜ਼ੋਨਾਂ ਵਿਚ ਰੈਪਿਡ ਐਂਟੀਜਨ ਟੈਸਟ ਵਿਧੀ ਦੀ ਵਰਤੋਂ ਕਰ ਕੇ 100 ਫ਼ੀ ਸਦੀ ਟੈਸਟਿੰਗ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿਤਾ।  ਸੂਬੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਵਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਿਵਲ ਸਰਜਨਾਂ ਨੂੰ ਪੂਰੀ ਤਵੱਜੋ ਦੇ ਕੇ ਸੰਪਰਕ ਵਾਲੇ ਵਿਅਕਤੀਆਂ ਖਾਸਕਰ ਕੇ ਹਰ ਕੋਵਿਡ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਘੱਟੋ-ਘੱਟ 10 ਵਿਅਕਤੀਆਂ ਦਾ ਪਤਾ ਲਗਾਉਣ ਲਈ ਆਖਿਆ ਗਿਆ।  

ਉਨ੍ਹਾਂ ਜ਼ਿਆਦਾ ਮੇਲ ਮਿਲਾਪ ਵਾਲੇ ਕਿੱਤਿਆਂ/ਪੇਸ਼ਿਆਂ ਵਾਲੇ ਵਿਅਕਤੀਆਂ, ਜਿਵੇਂ ਦੁਕਾਨਦਾਰ, ਮੰਡੀਆਂ ਵਿਚਲੇ ਕਾਮੇ ਅਤੇ ਮੂਹਰਲੀ ਕਤਾਰ  ਵਾਲੇ ਮੁਲਾਜ਼ਮਾਂ ਦੇ ਇਸੇ ਹਫ਼ਤੇ ਦੇ ਅੰਦਰ-ਅੰਦਰ ਟੈਸਟ ਕਰਨ ਲਈ ਨਿਰਦੇਸ਼ ਦਿਤੇ ਅਤੇ ਇਸ ਨੂੰ ਟੈਸਟਿੰਗ ਹਫ਼ਤੇ ਵਜੋਂ ਐਲਾਨਿਆ। ਮੁੱਖ ਮੰਤਰੀ ਵਲੋਂ ਇਹ ਵੀ ਨਿਰਦੇਸ਼ ਦਿਤੇ ਗਏ ਕਿ ਸਮੁੱਚੇ ਦਫ਼ਤਰਾਂ, ਵਪਾਰਕ ਅਦਾਰਿਆਂ, ਉਦਯੋਗਿਕ ਯੂਨਿਟਾਂ ਅਤੇ ਮੈਰਿਜ ਪੈਲੇਸਾਂ ਆਦਿ ਜਿਥੇ 10 ਤੋਂ ਵਧੇਰੇ ਵਿਅਕਤੀ ਇਕੱਠੇ ਹੁੰਦੇ ਹਨ, ਵਿਖੇ ਸਿਹਤ ਅਤੇ ਸੁਰੱਖਿਆ ਉਪਾਵਾਂ ਦੀ ਪੂਰੀ ਬਾਰੀਕੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ‘ਕੋਵਿਡ ਮੋਨੀਟਰਾਂ’ ਦੀ ਲਾਜ਼ਮੀ ਨਿਯੁਕਤੀ ਕੀਤੇ ਜਾਵੇ। ਇਹ ਮੋਨੀਟਰ ਕੰਮ ਵਾਲੀਆਂ ਥਾਵਾਂ ਨੂੰ ਸਾਫ ਤੇ ਕੀਟਾਣੂ ਰਹਿਤ ਰੱਖੇ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਤੋਂ ਠੀਕ ਹੋ ਚੁਕੇ ਮਰੀਜ਼ਾਂ ਨੂੰ ਸੱਦਾ ਦਿਤਾ ਗਿਆ ਕਿ ਉਹ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਅੰਮਿ੍ਰਤਸਰ ਅਤੇ ਫਰੀਦਕੋਟ ਵਿਖੇ ਸਥਾਪਤ ਪਲਾਜ਼ਮਾ ਬੈਂਕਾਂ ਵਿਖੇ ਪਲਾਜ਼ਮਾ ਦੇਣ ਲਈ ਅੱਗੇ ਆਉਣ ਤਾਂ ਜੋ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਮਰੀਜ਼ਾਂ ਦੇ ਇਲਾਜ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ। ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਤ 4 ਜ਼ਿਲਿ੍ਹਆਂ  ਲੁਧਿਆਣਾ, ਜਲੰਧਰ, ਪਟਿਆਲਾ ਅਤੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼. ਅਤੇ ਸਿਵਲ ਸਰਜਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲਿ੍ਹਆਂ ਨੂੰ ਸੈਕਟਰਾਂ ਵਿਚ ਵੰਡਣ ਲਈ ਕਿਹਾ ਤਾਂ ਜੋ ਕੋਵਿਡ ਦੀ ਸਥਿਤੀ ’ਤੇ ਤਿੱਖੀ ਨਿਗਰਾਨੀ ਰੱਖੀ ਜਾ ਸਕੇ

File Photo File Photo

ਅਤੇ 100 ਫ਼ੀਸਦੀ ਟੈਸਟਿੰਗ, ਨਿਗਰਾਨੀ ਅਤੇ ਸੰਪਰਕ ਟਰੇਸਿੰਗ ਯਕੀਨੀ ਬਣਾਉਣ ਲਈ ਕਿਹਾ। ਹਰੇਕ ਸੈਕਟਰ ਦੀ ਨਿਗਰਾਨੀ ਗਜ਼ਟਿਡ ਰੈਂਕ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਕਰੇਗੀ, ਜੋ ਉਪਰੋਕਤ ਕੰਮਾਂ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਨ੍ਹ੍ਹਾਂ ਸ਼ਹਿਰਾਂ ਦੇ ਪੁਰਾਣੇ ਇਲਾਕਿਆਂ ਵਿਚ ਜੰਗੀ ਪੱਧਰ ’ਤੇ ਟੈਸਟਿੰਗ ਸ਼ੁਰੂ ਕਰਨ ਦੇ ਯਤਨਾਂ ਨੂੰ ਹੋਰ ਤੇਜ਼ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿਤਾ। ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ

ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਧਾਰਮਕ ਸੰਸਥਾਵਾਂ ਦੇ ਹੋਰ ਮੁਖੀਆਂ ਨੂੰ ਬੇਨਤੀ ਕਰਨ ਕਿ ਉਹ ਲੋਕਾਂ ਨੂੰ ਆਪਣੀ ਅਤੇ ਆਪਣੇ ਪਰਵਾਰ ਦੀ ਇਸ ਜਾਨਲੇਵਾ ਵਾਇਰਸ ਤੋਂ ਸੁਰੱਖਿਆ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕਰਨ। ਉਨ੍ਹਾਂ ਇਹ ਵੀ ਦਸਿਆ ਕਿ ਕੋਵਿਡ ਮਹਾਂਮਾਰੀ ਦੇ ਅੱਗੇ ਫ਼ੈਲਾਅ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਸ਼ਾਮਲ ਕਰਦਿਆਂ ਤਾਲਮੇਲ ਆਧਾਰਤ ਪਹੁੰਚ ਅਪਣਾਉਣੀ ਚਾਹੀਦੀ ਹੈ ਜਿਸ ਵਿੱਚ ਸੀਮਤ ਜ਼ੋਨਾਂ ’ਚ ਰੈਪਿਡ ਐਂਟੀਜਨ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਨੂੰ ਤੇਜ਼ ਕਰਨਾ ਚਾਹੀਦਾ ਹੈ। ਡੀ.ਜੀ.ਪੀ. ਨੇ ਦਸਿਆ ਕਿ ਪੂਰੀ ਪੁਲਿਸ ਫੋਰਸ ਕੋਵਿਡ ਦੀਆਂ ਬੰਦਿਸ਼ਾਂ ਨੂੰ ਲਾਗੂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਆਮ ਤੌਰ ’ਤੇ ਲੋਕ ਇਸ ਦਾ ਪਾਲਣ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement