ਮਨੁੱਖੀ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਕਰ ਰਿਹੈ ਅਤਿਵਾਦੀ ਕਾਨੂੰਨਾਂ ਦੀ ਦੁਰਵਰਤੋਂ
Published : Aug 14, 2020, 10:21 am IST
Updated : Aug 14, 2020, 10:21 am IST
SHARE ARTICLE
India is abusing extremist laws to stifle human rights
India is abusing extremist laws to stifle human rights

ਸਿੱਖਾਂ ਸਮੇਤ ਸਮੂਹ ਘੱਟ-ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ

ਕੋਟਕਪੂਰਾ, 13 ਅਗੱਸਤ (ਗੁਰਿੰਦਰ ਸਿੰਘ) : ‘ਵਰਲਡ ਸਿੱਖ ਪਾਰਲੀਮੈਂਟ’ ਅਤੇ ਅਮਰੀਕਾ ਆਧਾਰਤ ਸਿੱਖ ਮਨੁੱਖੀ ਅਧਿਕਾਰ ਗ਼ੈਰ-ਸਰਕਾਰੀ ਸੰਗਠਨਾਂ ਨੇ ਅਮਰੀਕੀ ਧਾਰਮਕ ਸੁਤੰਤਰਤਾ ਅਤੇ ਰਾਜ ਵਿਭਾਗ ਦੇ ਦਫ਼ਤਰ ਦੇ ਅਧਿਕਾਰੀਆਂ ਨਾਲ ਇਕ ਦੂਰ ਸੰਚਾਰ ਰਾਹੀਂ ਆਨਲਾਈਨ ਮੁਲਾਕਾਤ ਦੌਰਾਨ ਭਾਰਤ, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ’ਚ ਸਿੱਖਾਂ ਨੂੰ ਪ੍ਰਭਾਵਤ ਕਰਨ ਵਾਲੇ ਮੁੱਦਿਆਂ ਬਾਰੇ ਗੱਲਬਾਤ ਕੀਤੀ। 

ਇਸ ਦੌਰਾਨ ਭਾਰਤ ਦੇ ਖ਼ਤਰਨਾਕ ਅਤੇ ਅਣਮਨੁੱਖੀ ਕਾਨੂੰਨਾਂ ’ਤੇ ਖ਼ਾਸ ਧਿਆਨ ਕੇਂਦ੍ਰਿਤ ਕਰਦਿਆਂ ਦਸਿਆ ਗਿਆ ਕਿ ਭਾਰਤ ਵਲੋਂ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਅਤੇ ਉਲੰਘਣਾ ਹੋ ਰਹੀ ਹੈ। ਖ਼ਾਸ ਕਰ ਪੰਜਾਬ ’ਚ ਸਿੱਖਾਂ ਅਤੇ ਹੋਰ ਘੱਟ-ਗਿਣਤੀ ਭਾਰਤੀ ਭਾਈਚਾਰੇ ਨੂੰ ਭਾਰਤ ਵਲੋਂ ਨਿਸ਼ਾਨਾ ਬਣਾ ਕੇ ਅਤਿਆਚਾਰ ਕੀਤਾ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਦੀ ਯੂ.ਐਨ. ਅਤੇ ਐਨ.ਜੀ.ਓ. ਕੌਂਸਲ ਦੇ ਕੋਆਰਡੀਨੇਟਰ ਸਵਰਨਜੀਤ ਸਿੰਘ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ‘ਰੋਜ਼ਾਨਾ ਸਪੋਕਸਮੈਨ’ ਦੇ ਇਸ ਪੱਤਰਕਾਰ ਨੂੰ ਈ-ਮੇਲ ਰਾਹੀਂ ਭੇਜੇ ਪੈ੍ਰਸ ਨੋਟ ’ਚ ਦਸਿਆ ਕਿ ਪੰਜਾਬ ’ਚ ਹਾਲ ਹੀ ’ਚ ਗ਼ੈਰ ਕਾਨੂੰਨੀ ਗਤੀਵਿਧੀਆਂ ਅਤੇ ਸੁਰੱਖਿਆ ਐਕਟ (ਯੂ.ਏ.ਪੀ.ਏ.) ਅਧੀਨ ਸੈਂਕੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

File Photo File Photo

ਅਜਿਹੇ ਕਾਨੂੰਨ ਸਰਕਾਰ ਨੂੰ ਖੁਲ੍ਹੇ ਅਧਿਕਾਰ ਦਿੰਦੇ ਹਨ ਤਾਕਿ ਬਿਨਾਂ ਕਿਸੇ ਦੋਸ਼ ਦੇ ਲੋਕਾਂ ਨੂੰ ਜੇਲਾਂ ’ਚ ਰਖਿਆ ਜਾ ਸਕੇ। ਭਾਵੇਂਕਿ ਉਹ ਬੇਕਸੂਰ ਹੀ ਹੋਣ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਕਾਨੂੰਨ ਲੋਕਾਂ ਲਈ ਜ਼ਮਾਨਤ ਪ੍ਰਾਪਤ ਕਰਨਾ ਮੁਸ਼ਕਲ ਬਣਾਉਂਦੇ ਹਨ ਅਤੇ ਇਸ ਤਰ੍ਹਾਂ ਦੇ ਕਾਨੂੰਨ ਪੁਲਿਸ ਨੂੰ ਇਕ ਵੱਡੀ ਤਾਕਤ ਦਿੰਦੇ ਹਨ ਜਿਸ ਨਾਲ ਸਰਕਾਰਾਂ ਨੂੰ ਭ੍ਰਿਸ਼ਟਾਚਾਰ ਅਤੇ ਜ਼ੁਲਮ ਕਰਨੇ ਆਸਾਨ ਹੋ ਜਾਂਦੇ ਹਨ। 

ਮਨੁੱਖੀ ਅਧਿਕਾਰਾਂ ਦੀ ਰਾਖੀ ਵਾਲੀ ਜਥੇਬੰਦੀ ਦੇ ਕਾਰਕੁਨ ਸਿੱਖ ਨੌਜਵਾਨ ਲਵਪ੍ਰੀਤ ਸਿੰਘ ਨੂੰ ਯੂ.ਏ.ਪੀ.ਏ. ਕਾਨੂੰਨ ਅਧੀਨ ਹਿਰਾਸਤ ’ਚ ਲੈ ਲਿਆ ਗਿਆ ਸੀ ਅਤੇ ਉਸ ਦੀ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦੀ ਕਹਾਣੀ ਬਣਾ ਦਿਤੀ ਗਈ। ਮਨੁੱਖੀ ਅਧਿਕਾਰਾਂ ਬਾਰੇ ਲਿਖਣ ਵਾਲੇ ਜਗਤਾਰ ਸਿੰਘ ਜੱਗੀ ਨੂੰ ਨਵੰਬਰ, 2017 ਉਸ ਦੇ ਵਿਆਹ ਤੋਂ ਸਿਰਫ਼ ਇਕ ਦਿਨ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਉਹ ਅਜੇ ਵੀ ਬਿਨਾਂ ਕਿਸੇ ਮੁਕੱਦਮੇ ਦੇ ਜੇਲ੍ਹ’ਚ ਬੰਦ ਹੈ। ਉਨ੍ਹਾਂ ਕਿਹਾ ਕਿ“ਇਕ ਪਾਸੇ ਭਾਰਤ ਯੂ.ਐਨ. ਦੀ ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ ਪਰ ਦੂਜੇ ਪਾਸੇ ਭਾਰਤ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ’ਚ ਸ਼ਰਮਿੰਦਗੀ ਨਹੀਂ ਸਮਝਦਾ ਅਤੇ ਸਵੈ-ਨਿਰਣੇ ਦੇ ਅਧਿਕਾਰ ਨੂੰ ਵੀ ਨਹੀਂ ਮੰਨਦਾ। 

ਉੱਘੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਨੇ ਕਿਹਾ ਕਿ“ਅੰਮ੍ਰਿਤਧਾਰੀ ਸਿੱਖ ਜਾਂ ਦਲਿਤ ਘੱਟ ਗਿਣਤੀ ਭਾਰਤੀ ਪੁਲਿਸ ਦੇ ਨਿਸ਼ਾਨੇ ’ਤੇ ਹਨ, ਜੋ ਕਿ ਧਾਰਮਕ ਅਜ਼ਾਦੀ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ।  ਇਸ ਮੌਕੇ ਉਪਰੋਕਤ ਤੋਂ ਇਲਾਵਾ ਵਕੀਲ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ ਸੰਧੂ, ਯਾਦਵਿੰਦਰ ਸਿੰਘ, ਜਗਦੀਸ਼ ਸਿੰਘ, ਡਾ. ਰਣਜੀਤ ਸਿੰਘ, ਸੁਰਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਨੇ ਵੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement