ਸਰਕਾਰ ਵੱਲੋਂ 25.25 ਲੱਖ ਲਾਭਪਾਤਰੀਆਂ ਨੂੰ 190 ਕਰੋੜ ਰੁਪਏ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਜਾਰੀ
Published : Aug 14, 2020, 4:23 pm IST
Updated : Aug 14, 2020, 5:24 pm IST
SHARE ARTICLE
Captain Amarinder Singh
Captain Amarinder Singh

ਵਿੱਤ ਵਿਭਾਗ ਵੱਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਤ ਵਿਭਾਗ ਵੱਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ।

Punjab GovtPunjab Govt

ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਰਕਮ ਛੇਤੀ ਹੀ ਸਿੱਧੇ ਤੌਰ ’ਤੇ 25.25 ਲੱਖ ਲਾਭਪਾਤਰੀਆਂ ਜਿਨ੍ਹਾਂ ਵਿਚ ਬਜ਼ੁਰਗ, ਵਿਧਵਾ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀ ਸ਼ਾਮਲ ਹਨ, ਦੇ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ।

Captain Amarinder Singh Captain Amarinder Singh

ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ 17.05 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 127.80 ਕਰੋੜ ਰੁਪਏ, 4.65 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ 34.90 ਕਰੋੜ ਰੁਪਏ, 1.51 ਲੱਖ ਆਸ਼ਰਿਤ ਬੱਚਿਆਂ ਨੂੰ 11.37 ਕਰੋੜ ਰੁਪਏ ਅਤੇ 2.04 ਲੱਖ ਦਿਵਿਆਂਗ ਵਿਅਕਤੀਆਂ ਨੂੰ 15.27 ਕਰੋੜ ਰੁਪਏ ਦੀ ਵੰਡ ਕੀਤੀ ਜਾਵੇਗੀ।

Pension Pension

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਦਰਪੇਸ਼ ਜੁਲਾਈ ਮਹੀਨੇ ਦੀਆਂ ਅਗਸਤ ਦੌਰਾਨ ਅਦਾ ਕੀਤੀਆਂ ਪੈਨਸ਼ਨਾਂ ਦੀ ਵੰਡ ਛੇਤੀ ਹੀ ਵੱਖੋ-ਵੱਖਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਬੱਚਤ ਖਾਤਿਆਂ ਵਿਚ ਸਿੱਧੇ ਤੌਰ ’ਤੇ ਰਕਮ ਪਾ ਕੇ ਕਰ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement