ਅੰਦਰੋਂ - ਅੰਦਰੀ ਅੱਜ ਵੀ ਮੋਦੀ ਸਰਕਾਰ ਨਾਲ ਘਿਓ- ਖਿਚੜੀ ਹੈ ਬਾਦਲ ਪਰਿਵਾਰ: ਕੁਲਤਾਰ ਸਿੰਘ ਸੰਧਵਾਂ
Published : Aug 14, 2021, 5:42 pm IST
Updated : Aug 14, 2021, 5:42 pm IST
SHARE ARTICLE
 Badal family still in collusion with Modi government: Kultar Singh Sandhwan
Badal family still in collusion with Modi government: Kultar Singh Sandhwan

-'ਆਪ' ਨੇ ਸੀਨੀਅਰ ਬਾਦਲ ਵੱਲੋਂ ਖੇਤੀ ਕਾਨੂੰਨਾਂ ਬਾਰੇ ਸਾਧੀ ਚੁੱਪੀ 'ਤੇ ਸਵਾਲ ਚੁੱਕੇ

ਚੰਡੀਗੜ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬਾਦਲ ਪਰਿਵਾਰ ਉਤੇ ਨਰਿੰਦਰ ਮੋਦੀ ਸਰਕਾਰ ਨਾਲ ਰਲੇ ਹੋਣ ਦੇ ਦੋਸ਼ ਲਾਏ ਹਨ। 'ਆਪ' ਆਗੂ ਨੇ ਸੀਨੀਅਰ ਬਾਦਲ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਬਾਰੇ ਸਾਧੀ ਲੰਬੀ ਚੁੱਪੀ 'ਤੇ ਸਵਾਲ ਉਠਾਏ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨ ਜ਼ਬਰਨ ਥੋਪੇ ਜਾ ਰਹੇ ਸਨ ਉਦੋਂ ਸੀਨੀਅਰ ਬਾਦਲ ਵੀਡੀਓ ਰਾਹੀਂ ਇਨਾਂ ਮਾਰੂ ਕਾਨੂੰਨਾਂ ਦੇ ਹੱਕ 'ਚ ਬੋਲਦੇ ਹੋਏ ਇਨਾਂ ਨੂੰ ਕਿਸਾਨਾਂ ਪੱਖੀ ਦੱਸਦੇ ਰਹੇ, ਪ੍ਰੰਤੂ ਜਦੋਂ ਕਿਸਾਨਾਂ ਦੇ ਦਬਾਅ ਹੇਠ ਮੋਦੀ ਸਰਕਾਰ 'ਚੋਂ ਨਿਕਲਣਾ ਪੈ ਗਿਆ, ਉਸ ਉਪਰੰਤ ਉਨਾਂ (ਬਾਦਲ) ਇੱਕ ਵਾਰ ਵੀ ਕਾਲੇ ਕਾਨੂੰਨਾਂ ਖ਼ਿਲਾਫ਼ ਆਪਣਾ ਮੂੰਹ ਨਹੀਂ ਖੋਲਿਆ।''

Narendra Modi, Harsimrat Badal, Sukhbir Badal Narendra Modi, Harsimrat Badal, Sukhbir Badal

ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਸੀਨੀਅਰ ਸਿਆਸੀ ਆਗੂ ਅਤੇ ਖ਼ੁਦ ਨੂੰ ਕਿਸਾਨਾਂ ਦਾ ਮਸੀਹਾ ਕਹਾਉਂਦੇ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਾਲੇ ਤਿੰਨ ਖੇਤੀ ਕਾਨੂੰਨਾਂ  ਦੇ ਮਸਲੇ 'ਤੇ ਅਜੇ ਤੱਕ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨਹੀਂ ਕੀਤੀ, ਜਦੋਂ ਕਿ ਪੰਜਾਬ ਸਮੇਤ ਸਮੁੱਚੇ ਦੇਸ਼ ਦਾ ਕਿਸਾਨ ਕੇਂਦਰ ਦੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਲੰਮੇ ਸਮੇਂ ਤੋਂ ਵਿਰੋਧ ਕਰ ਰਿਹਾ ਹੈ ਅਤੇ ਦਿੱਲੀ ਦੀਆਂ ਹੱਦਾਂ 'ਤੇ ਪਿਛਲੇ ਨੌ ਮਹੀਨਿਆਂ ਤੋਂ ਮੰਗਾਂ ਲਈ ਡਟਿਆ ਬੈਠਾ ਹੈ।

Sukhbir Badal Sukhbir Badal

ਸੰਧਵਾਂ ਨੇ ਤੰਜ ਕਸਿਆ ਜੇਕਰ ਮਸਲਾ ਕੇਂਦਰ 'ਚ ਸੁਖਬੀਰ ਸਿੰਘ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਨੂੰ ਕੁਰਸੀ (ਵਜ਼ੀਰੀ) ਬਾਰੇ ਹੁੰਦਾ ਤਾਂ ਸੀਨੀਅਰ ਬਾਦਲ ਨੇ ਗੇੜੇ ਮਾਰ- ਮਾਰ ਹੁਣ ਤੱਕ ਮੋਦੀ ਅਤੇ ਅਮਿਤ ਸ਼ਾਹ ਦੀ ਦੇਹਲੀ ਘਸਾ ਦੇਣੀ ਸੀ। ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਬਾਦਲ ਪਰਿਵਾਰ ਦੀਆਂ ਸਿਆਸੀ ਚਾਲਾਂ ਤੋਂ ਸੁਚੇਤ ਰਹਿਣ ਲਈ ਆਖਿਆ। ਸੰਧਵਾਂ ਮੁਤਾਬਿਕ ਬਾਦਲ ਪਰਿਵਾਰ ਦਾ ਇਤਿਹਾਸ ਗਵਾਹ ਹੈ ਕਿ ਇਹ ਮੌਕਾਪ੍ਰਸਤੀ ਦਿਖਾਉਣ ਲੱਗੇ ਇੱਕ ਮਿੰਟ ਨਹੀਂ ਲਾਉਂਦੇ। ਮਿਸਾਲ ਵਜੋਂ ਬਾਦਲ  ਕਈ ਵਾਰ ਇਨਾਂ ਖੇਤੀ ਕਾਨੂੰਨਾਂ ਦੀ ਤਰੀਫ਼ ਕਰ ਚੁੱਕੇ ਹਨ ਅਤੇ ਕਿਸਾਨਾਂ ਲਈ ਲਾਭਕਾਰੀ ਦੱਸਦੇ ਰਹੇ।

SandhwanSandhwan

ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਨਾ ਬੋਲਣ ਦੀ ਸਲਾਹ ਦਿੰਦੇ ਹੋਏ ਮੋਦੀ ਸਰਕਾਰ ਅਤੇ ਕਾਨੂੰਨਾਂ ਦੀਆਂ ਸਿਫ਼ਤਾਂ ਦੇ ਪੁੱਲ ਬੰਨਦੇ ਨਹੀਂ ਸਨ ਥੱਕਦੇ। ਇੱਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਬਾਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਸੱਦੀ ਸਰਬ ਪਾਰਟੀ ਬੈਠਕ ਵਿੱਚ ਵੀ ਕਾਲੇ ਖੇਤੀ ਕਾਨੂੰਨਾਂ ਦੇ ਸੋਹਲੇ ਗਾਉਂਦੇ ਰਹੇ।

Parkash Badal And Sukhbir BadalParkash Badal And Sukhbir Badal

ਪ੍ਰੰਤੂ ਜਦੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦਾ ਦਬਾਅ ਵਧਿਆ ਤਾਂ ਵੋਟ ਬੈਂਕ ਖ਼ਤਮ ਹੁੰਦਾ ਦੇਖ ਬਾਦਲਾਂ ਨੇ ਇੱਕ ਸਾਜਿਸ਼ ਦੇ ਤਹਿਤ ਮੋਦੀ ਸਰਕਾਰ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ, ਪ੍ਰੰਤੂ ਪਕਾਸ਼ ਸਿੰਘ ਬਾਦਲ ਨੇ ਇੱਕ ਵੀ ਬਿਆਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਜਾਰੀ ਨਹੀਂ ਕੀਤਾ, ਜਿਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਮੌਕਾ ਮਿਲਣ 'ਤੇ ਬਾਦਲ ਭਾਜਪਾ ਨਾਲ ਹੱਥ ਮਿਲਾ ਲੈਣਗੇ। ਸੰਧਵਾਂ ਨੇ ਕਿਹਾ, '' ਬਾਦਲ ਪਰਿਵਾਰ ਨੂੰ ਪੰਜਾਬ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੋਈ ਸਰੋਕਾਰ ਨਹੀਂ ਕਿਉਂਕਿ ਕਿਸਾਨਾਂ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਹਰ ਬੈਠਕ 'ਚ ਹਾਜ਼ਰ ਰਹਿਣ ਲਈ ਜਾਰੀ ਕੀਤੀ 'ਪਬਲਿਕ ਵਿੱਪ' ਦੇ ਬਾਵਜੂਦ  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਸੰਸਦ ਵਿੱਚੋਂ ਗੈਰਹਾਜ਼ਰ ਰਹੇ ਹਨ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement