15 ਅਗਸਤ ਨੂੰ ਲੈ ਕੇ ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ 
Published : Aug 14, 2021, 3:04 pm IST
Updated : Aug 14, 2021, 3:04 pm IST
SHARE ARTICLE
Amritsar
Amritsar

ਅੰਮ੍ਰਿਤਸਰ 'ਚੋਂ ਬੀਤੇ ਕੱਲ੍ਹ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ ਸੀ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ)-  15 ਅਗਸਤ ਨੂੰ ਲੈ ਕੇ ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਖ਼ਾਸ ਕਰਕੇ ਜਦੋਂ ਅਜਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਅੰਮ੍ਰਿਤਸਰ 'ਚ ਹੋਣ ਜਾ ਰਿਹਾ ਹੈ ਅਤੇ ਗੁਰੂ ਨਗਰੀ 'ਚ ਬੀਤੇ ਕੱਲ੍ਹ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ ਸੀ। ਅੰਮ੍ਰਿਤਸਰ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੋਣ ਦਾ ਦਾਅਵਾ ਕਰ ਰਹੀ ਹੈ ਅਤੇ ਸਾਰੇ ਸ਼ਹਿਰ 'ਚ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ ਹੈ

Alert Alert

ਪਰ ਫਿਰ ਵੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ 'ਚ ਕੋਈ ਕਮੀ ਦੇਖਣ ਨੂੰ ਨਹੀਂ ਮਿਲ ਰਹੀ ਸਗੋਂ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਹਾਲ ਹੀ ਦੀ ਤਾਜੀ ਘਟਨਾ ਅੰਮ੍ਰਿਤਸਰ ਦੇ ਰਾਮ ਬਾਗ ਥਾਣੇ ਦੇ ਬਿਲਕੁਲ ਨੇੜੇ ਵਾਪਰੀ, ਜਿਥੇ ਫਲ ਫਲ ਖਰੀਦ ਰਹੇ ਵਪਾਰੀ ਦੀ ਗੱਡੀ ਦਾ ਸ਼ੀਸ਼ਾ ਤੋੜ ਕੇ ਲੁਟੇਰੇ ਕੈਸ਼ ਵਾਲਾ ਬੈਗ ਲੈ ਕੇ ਫਰਾਰ ਹੋ ਗਏ। 

ਨਹਿਰੂ ਸ਼ਾਪਿੰਗ ਕੰਪਲੈਕਸ 'ਚ ਪ੍ਰਿੰਟਰਜ ਦੀ ਦੁਕਾਨ ਚਲਾਉਣ ਵਾਲਾ ਜਗਮੋਹਨ ਕਪੂਰ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਵੱਲ ਰਵਾਨਾ ਹੋਇਆ ਸੀ ਅਤੇ ਹਮੇਸ਼ਾ ਦੀ ਤਰ੍ਹਾਂ ਰਾਮ ਬਾਗ ਥਾਣੇ ਦੇ ਨੇੜੇ ਫਰੂਟ ਮਾਰਕੀਟ ਕੋਲ ਫਲ ਫਰੂਟ ਲੈਣ ਲਈ ਰੁਕਿਆ ਸੀ ਪਰ ਇਕ ਦਮ ਉਸ ਨੂੰ ਗੱਡੀ ਦਾ ਅਲਾਰਮ ਸੁਣਾਈ ਦਿੱਤਾ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਕੋਈ ਲੁਟੇਰਾ ਫਾਰਚੂਨਰ ਗੱਡੀ ਦਾ ਸਾਈਡ ਵਾਲਾ ਸ਼ੀਸ਼ਾ ਤੋੜ ਕੇ ਬੈਗ ਲੈ ਕੇ ਫਰਾਰ ਹੋ ਗਿਆ।
ਪੁਲਿਸ ਵਲੋਂ ਹਮੇਸ਼ਾ ਦੀ ਤਰ੍ਹਾਂ ਹੁਣ ਮਾਮਲੇ ਦੀ ਜਾਂਚ ਦੀ ਗੱਲ ਆਖੀ ਜਾ ਰਹੀ ਹੈ ਪਰ ਇਹੋ ਜਿਹੀਆਂ ਘਟਨਾਵਾਂ ਵਿਸ਼ੇਸ਼ ਚੌਕਸੀ ਵਰਤ ਰਹੀ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲੀਆਂ ਨਿਸ਼ਾਨ ਲਗਾਉਂਦੀਆਂ ਹਨ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement