ਸਬ ਇੰਸਪੈਕਟਰ ਜਸਵੀਰ ਸਿੰਘ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨ
Published : Aug 14, 2021, 5:55 pm IST
Updated : Aug 14, 2021, 5:55 pm IST
SHARE ARTICLE
- SI Jasveer Singh to be awarded with Chief Minister's Rakshak Padak Award
- SI Jasveer Singh to be awarded with Chief Minister's Rakshak Padak Award

ਛੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 15 ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਲਈ ਮਿਲੇਗਾ ਮੁੱਖ ਮੰਤਰੀ ਮੈਡਲ

ਚੰਡੀਗੜ੍ਹ  : ਸੂਬਾ ਸਰਕਾਰ ਦੀਆਂ ਸਿਫਾਰਸ਼ਾਂ `ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸਬ-ਇੰਸਪੈਕਟਰ ਜਸਵੀਰ ਸਿੰਘ, ਜਿਨ੍ਹਾਂ ਨੇ ਮਲੇਰਕੋਟਲਾ ਵਿੱਚ ਦੁਕਾਨ ਦੇ ਉੱਪਰ ਸਥਿਤ ਇੱਕ ਘਰ ਨੂੰ ਅੱਗ ਲੱਗਣ ਤੋਂ ਬਾਅਦ ਓਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਅਸਾਧਾਰਣ ਦਲੇਰੀ ਵਿਖਾਈ ਸੀ, ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਐਸ.ਆਈ. ਜਸਵੀਰ ਸਿੰਘ ਇਸ ਸਮੇਂ ਐਸਐਚਓ ਸਿਟੀ -2, ਮਲੇਰਕੋਟਲਾ ਵਜੋਂ ਤਾਇਨਾਤ ਹਨ।

ਪੰਜਾਬ ਦੇ ਰਾਜਪਾਲ ਨੇ ਏਆਈਜੀ ਐਸਟੀਐਫ ਲੁਧਿਆਣਾ ਰੇਂਜ ਸਨੇਹਦੀਪ ਸ਼ਰਮਾ, ਡੀਸੀਪੀ ਜਲੰਧਰ ਗੁਰਮੀਤ ਸਿੰਘ, ਏਡੀਸੀਪੀ -4 ਲੁਧਿਆਣਾ ਰੁਪਿੰਦਰ ਕੌਰ ਸਰਾਂ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਡਿਊਟੀ ਪ੍ਰਤੀ ਸਮਰਪਿਤ ਭਾਵਨਾ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਐਵਾਰਡੀਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement