ਲੁਧਿਆਣਾ ’ਚ ਮਿਲੀ ਨਵਜੰਮੇ ਬੱਚੇ ਦੀ ਲਾਸ਼, ਰੇਂਗ ਰਹੇ ਸੀ ਕੀੜੇ
Published : Aug 14, 2021, 8:47 pm IST
Updated : Aug 14, 2021, 8:47 pm IST
SHARE ARTICLE
New Born Baby
New Born Baby

ਮੌਕੇ ’ਤੇ ਜਾਂਚ ਦੌਰਾਨ ਪਤਾ ਲੱਗਾ ਕਿ ਕਿਸੇ ਨੇ 3-4 ਦਿਨ ਦਾ ਬੱਚਾ ਸੁੱਟਿਆ ਹੋਇਆ ਸੀ ਜਿਸ ਦੀ ਮੌਤ ਹੋ ਚੁੱਕੀ ਸੀ।

ਲੁਧਿਆਣਾ (ਪਪ): ਸ਼ਹਿਰ ’ਚ ਘੰਟਾ ਘਰ ਨੇੜੇ ਸ਼ਨੀਵਾਰ ਸਵੇਰੇ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਇੰਸਪੈਕਟਰ ਹਰਜੀਤ ਸਿੰਘ ਅਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਨਵਜੰਮੇ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਅਣਪਛਾਤੇ ਵਿਰੁਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ।

ਇੰਸਪੈਕਟਰ ਹਰਜੀਤ ਸਿੰਘ ਨੇ ਦਸਿਆ ਕਿ ਕਿਸੇ ਰਾਹਗੀਰ ਨੇ ਪੁਲਿਸ ਨੂੰ ਫ਼ੋਨ ’ਤੇ ਸੂਚਨਾ ਦਿਤੀ ਸੀ ਕਿ ਐਲੀਵੇਟਿਡ ਰੋਡ ਨੇੜੇ ਬਣੇ ਬਾਥਰੂਮ ਪਿੱਛੇ ਨਵਜੰਮੇ ਬੱਚੇ ਦੀ ਲਾਸ਼ ਪਈ ਹੈ ਜਿਸ ’ਤੇ ਕੀੜੇ ਰੇਂਗ ਰਹੇ ਸਨ। ਮੌਕੇ ’ਤੇ ਜਾਂਚ ਦੌਰਾਨ ਪਤਾ ਲੱਗਾ ਕਿ ਕਿਸੇ ਨੇ 3-4 ਦਿਨ ਦਾ ਬੱਚਾ ਸੁੱਟਿਆ ਹੋਇਆ ਸੀ ਜਿਸ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ’ਚ ਲੱਗੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement