ਲੁਧਿਆਣਾ ‘ਚ ਵੱਡਾ ਹਾਦਸਾ, ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੇ ਪਰਿਵਾਰ ਦੇ ਜੀਅ
Published : Aug 14, 2022, 8:02 am IST
Updated : Aug 14, 2022, 8:02 am IST
SHARE ARTICLE
A big accident in Ludhiana
A big accident in Ludhiana

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਕਸਬਾ ਸਾਹਨੇਵਾਲ ਨੇੜੇ ਪਿੰਡ ਝਬੇਵਾਲ ਵਿੱਚ ਗੈਸ ਸਿਲੰਡਰ ਲੀਕ ਹੋਣ ਕਾਰਨ ਇੱਕ ਪਰਿਵਾਰ ਅੱਗ ਦੀ ਲਪੇਟ ਵਿੱਚ ਆ ਗਿਆ। ਇਸ ਮਾਮਲੇ 'ਚ 2 ਤੋਂ 3 ਵਿਅਕਤੀ 60 ਫੀਸਦੀ ਝੁਲਸ ਚੁੱਕੇ ਦੱਸੇ ਜਾ ਰਹੇ ਹਨ। ਰਾਜਿੰਦਰਾ ਹਸਪਤਾਲ ਵਿੱਚ ਹਾਲਤ ਨਾਜ਼ੁਕ ਬਣੀ ਹੋਈ ਹੈ।ਹਾਦਸਾ ਸਵੇਰੇ ਤੜਕੇ ਵਾਪਰਿਆ। ਅੱਗ ਲੱਗਣ ਦੇ ਨਾਲ ਹੀ ਸਾਰੇ ਕਮਰੇ 'ਚੋਂ ਚੀਕਾਂ ਦੀ ਆਵਾਜ਼ ਆਉਣ ਲੱਗੀ। ਇਹ ਦੇਖ ਕੇ ਆਸਪਾਸ ਦੇ ਲੋਕ ਤੁਰੰਤ ਇਕੱਠੇ ਹੋ ਗਏ। ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ।

PHOTOPHOTO

ਹਾਦਸੇ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰ ਨੇ ਰਾਤ ਨੂੰ ਖਾਣਾ ਖਾਧਾ ਅਤੇ ਦੇਰ ਰਾਤ ਤੱਕ ਮੁਹੱਲੇ ਵਿੱਚ ਗੱਲਾਂ ਕਰਦੇ ਰਹੇ। ਦੇਰ ਰਾਤ ਪਰਿਵਾਰ ਵਾਲੇ ਕਮਰੇ ਵਿੱਚ ਸੌਣ ਲਈ ਚਲੇ ਗਏ ਪਰ ਉਹ ਸਿਲੰਡਰ ਦੀ ਸਵਿੱਚ ਆਫ ਕਰਨਾ ਭੁੱਲ ਗਏ। ਪਰਿਵਾਰ ਦੀ ਛੋਟੀ ਜਿਹੀ ਗਲਤੀ ਨੇ ਸਾਰਿਆਂ ਨੂੰ ਮੌਤ ਦੇ ਮੂੰਹ 'ਚ ਪਾ ਦਿੱਤਾ। ਕਮਰੇ ਵਿੱਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਇੱਕ ਵਾਰ ਤਾਂ ਇਲਾਕਾ ਵਾਸੀਆਂ ਨੂੰ ਲੱਗਾ ਕਿ ਸਿਲੰਡਰ ਫਟ ਗਿਆ ਹੈ ਪਰ ਕਿਸੇ ਤਰ੍ਹਾਂ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਤੁਰੰਤ ਜ਼ਖ਼ਮੀਆਂ ਨੂੰ ਬਾਹਰ ਕੱਢਿਆ।

DEATHDEATH

ਲੋਕਾਂ ਨੇ ਦਰਦ ਨਾਲ ਤੜਫਦੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਵੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਕਮਰੇ 'ਚ ਗੈਸ ਭਰਨ ਕਾਰਨ ਲੱਗੀ। ਝੁਲਸੇ ਲੋਕਾਂ ਨੂੰ ਕੱਢਣ ਲਈ ਲੋਕਾਂ ਨੇ ਐਂਬੂਲੈਂਸ ਨੂੰ ਸੂਚਿਤ ਕੀਤਾ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਪੱਟੀ ਕਰ ਕੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ 2 ਤੋਂ 3 ਲੋਕ 60 ਫੀਸਦੀ ਝੁਲਸ ਗਏ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement