ਆਜ਼ਾਦੀ ਦਿਹਾੜੇ ਮੌਕੇ ਖੋਲ੍ਹੇ ਜਾਣ ਵਾਲੇ 'ਆਮ ਆਦਮੀ ਕਲੀਨਿਕਾਂ' ਦੇ ਉਦਘਾਟਨ ਦਾ Countdown ਸ਼ੁਰੂ
Published : Aug 14, 2022, 8:42 pm IST
Updated : Aug 14, 2022, 8:42 pm IST
SHARE ARTICLE
Countdown begins for opening of much awaited 'Aam Aadmi Clinics' on Independence Day
Countdown begins for opening of much awaited 'Aam Aadmi Clinics' on Independence Day

ਪੰਜਾਬ 'ਚ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾਵੇਗਾ ਚੰਗਾ ਇਲਾਜ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਲੋਕਾਂ ਦੇ ਘਰ-ਘਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਦੀ ਵਿੱਚ ਕੁੱਝ ਹੀ ਸਮਾਂ ਬਾਕੀ ਹੈ ਅਤੇ ਲੋਕਾਂ ਵਿੱਚ ਇਸ ਪ੍ਰਤੀ ਭਾਰੀ ਉਤਸ਼ਾਹ ਅਤੇ ਉਮੀਦ ਦੀ ਲਹਿਰ ਹੈ।  ਪੰਜਾਬ ਦੇ ਸਿਹਤ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਕ੍ਰਾਂਤੀ ਆਵੇਗੀ, ਜਦੋਂ 15 ਅਗਸਤ ਨੂੰ ਸ਼ੁਰੂ ਕੀਤੇ ਜਾਣ ਵਾਲੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

Countdown begins for opening of much awaited 'Aam Aadmi Clinics' on Independence DayCountdown begins for opening of much awaited 'Aam Aadmi Clinics' on Independence Day

 ਸਿਹਤ ਵਿਭਾਗ ਨੇ ਪਹਿਲੇ ਪੜਾਅ ਲਈ 100 ਆਮ ਆਦਮੀ ਕਲੀਨਿਕ ਤਿਆਰ ਕਰ ਲਏ ਹਨ ਅਤੇ ਸੋਮਵਾਰ ਨੂੰ ਆਜ਼ਾਦੀ ਦੀ 75 ਵਰ੍ਹੇਗੰਢ ਮੌਕੇ 'ਤੇ ਕੀਤੇ ਜਾਣ ਵਾਲੇ ਪਹਿਲੇ 75 ਕਲੀਨਿਕਾਂ ਦਾ ਉਦਘਾਟਨ ਕਰਨ ਤੋਂ ਬਾਅਦ ਜਲਦ ਹੀ 25 ਹੋਰ ਅਜਿਹੇ ਕਲੀਨਿਕ ਵੀ ਲੋਕਾਂ ਦੀ ਸੁਵਿਧਾ ਲਈ ਤਿਆਰ ਹੋਣਗੇ। ਆਮ ਆਦਮੀ ਕਲੀਨਿਕ ਸੂਬੇ ਭਰ 'ਚ 117 ਹਲਕਿਆਂ ਨੂੰ ਕਵਰ ਕਰਨਗੇ। ਹਰੇਕ ਕਲੀਨਿਕ ਵਿੱਚ 4 ਮੈਂਬਰਾਂ ਦਾ ਸਟਾਫ਼ ਹੋਵੇਗਾ, ਜਿਸ ਵਿੱਚ ਇੱਕ ਐੱਮ ਬੀ ਬੀ ਐਸ ਡਾਕਟਰ ਅਤੇ ਲੈਬ ਟੈਕਨੀਸ਼ੀਅਨ ਸ਼ਾਮਿਲ ਹਨ ਅਤੇ ਇੱਕ ਕਲੀਨਿਕ ਲਗਭਗ 20000 ਵਿਅਕਤੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੇ ਸਮਰੱਥ ਹੋਵੇਗਾ। ਕਲੀਨਿਕ ਬੁਨਿਆਦੀ ਇਲਾਜ ਪ੍ਰਦਾਨ ਕਰਨਗੇ ਅਤੇ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਕਲੀਨਿਕ ਰੈਫਰਲ ਕੇਂਦਰਾਂ ਵੱਜੋਂ ਕੰਮ ਕਰਨਗੇ।

Countdown begins for opening of much awaited 'Aam Aadmi Clinics' on Independence DayCountdown begins for opening of much awaited 'Aam Aadmi Clinics' on Independence Day

 ਸ਼ਹਿਰੀ ਖੇਤਰਾਂ ਵਿੱਚ 65 ਅਤੇ ਪੇਂਡੂ ਖੇਤਰਾਂ ਵਿੱਚ 35 ਕਲੀਨਿਕਾਂ ਲਈ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ।  ਕਲੀਨਿਕ 41 ਵੱਖ-ਵੱਖ ਟੈਸਟ ਕਰਨ ਲਈ ਲੈਸ ਹਨ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕਰਨ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ।  ਸਿਹਤ ਮੰਤਰੀ ਨੇ ਇਸ ਕਦਮ ਨੂੰ ਪੰਜਾਬ ਵਿੱਚ ਸਿਹਤ ਢਾਂਚੇ ਵਿੱਚ ਜਾਨ ਫ਼ੂਕਣ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼ ਅਤੇ ਉਪਕਰਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ।

Countdown begins for opening of much awaited 'Aam Aadmi Clinics' on Independence DayCountdown begins for opening of much awaited 'Aam Aadmi Clinics' on Independence Day

 ਸਰਕਾਰ ਅਗਲੇ ਪੜਾਵਾਂ ਵਿੱਚ ਆਮ ਆਦਮੀ ਕਲੀਨਿਕਾਂ ਵਾਂਗ ਹੀ ਸੂਬੇ ਵਿੱਚ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਨੂੰ ਸੁਧਾਰਨ ਅਤੇ ਸੁਚੱਜੇ ਢੰਗ ਨਾਲ ਚਲਾਉਣ ਦੀ ਯੋਜਨਾ ਬਣਾ ਰਹੀ ਹੈ।  ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਨੁਸਾਰ, "ਵੱਡੇ ਪੱਧਰ 'ਤੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਦੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਪਿਛਲੀ ਸਰਕਾਰ ਦੇ ਉਲਟ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਮਾਣ ਹੈ।"  ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਇਹ ਯਕੀਨੀ ਬਣਾਉਣ ਲਈ ਕੀਤੀ ਗਈ ਹੈ ਕਿ ਸੂਬੇ ਵਿੱਚ ਕਿਸੇ ਵੀ ਵਿਅਕਤੀ ਨੂੰ ਚੰਗੇ ਇਲਾਜ ਲਈ ਪੈਸੇ ਦੀ ਚਿੰਤਾ ਨਾ ਕਰਨੀ ਪਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement