ਫਰੀਦਕੋਟ 'ਚ ਪਾਣੀ ਦੀ ਟੈਂਕੀ 'ਤੇ ਚੜ੍ਹੇ ਪਾਵਰਕਾਮ ਦੇ ਆਊਟਸੋਰਸ ਮੀਟਰ ਯੂਨੀਅਨ ਦੇ ਮੈਂਬਰ
Published : Aug 14, 2022, 9:36 am IST
Updated : Aug 14, 2022, 9:36 am IST
SHARE ARTICLE
photo
photo

ਕਿਹਾ- ਕੰਪਨੀ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇ

 

ਫਰੀਦਕੋਟ: ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਪਾਵਰਕੌਮ ਦੀ ਆਊਟਸੋਰਸ ਮੀਟਰ ਯੂਨੀਅਨ ਦੇ ਮੈਂਬਰ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਜਿੱਥੇ ਉਨ੍ਹਾਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।

 

PHOTOPHOTO

 

ਯੂਨੀਅਨ ਦੇ ਮੈਂਬਰ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ ਦੇ ਰਹੇ ਹਨ। ਯੂਨੀਅਨ ਦੀ ਮੰਗ ਹੈ ਕਿ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇ ਅਤੇ ਸੇਵਾਵਾਂ ਨੂੰ ਕੰਪਨੀ ਦੀ ਬਜਾਏ ਵਿਭਾਗ ਅਧੀਨ ਲਿਆਂਦਾ ਜਾਵੇ।

 

PHOTOPHOTO

ਧਰਨਾਕਾਰੀਆਂ ਨੇ ਕਿਹਾ ਕਿ ਸਾਨੂੰ ਮਹਿਕਮੇ ਵਿੱਚ ਪੱਕਾ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਸਾਡੀ ਮੰਗ ਹੈ ਕਿ ਸਾਨੂੰ ਪੱਕਾ ਨਹੀਂ ਕੀਤਾ ਜਾਵੇ, ਅਸੀਂ ਕੱਚੇ ਮੁਲਾਜ਼ਮਾਂ ਵਜੋਂ ਵੀ ਕੰਮ ਕਰਾਂਗੇ ਪਰ ਸਾਡੀ ਮੰਗ ਹੈ ਕਿ ਵਿਭਾਗ ਅਧੀਨ ਰੱਖ ਕੇ ਬਿਲਿੰਗ ਕੀਤੀ ਜਾਵੇ। ਕੰਪਨੀਆਂ ਦੀ ਲੁੱਟ ਬੰਦ ਹੋਣੀ ਚਾਹੀਦੀ ਹੈ ਅਤੇ ਸਾਡੇ ਨਾਲ ਹੋ ਰਹੀ ਲੁੱਟ ਬੰਦ ਹੋਣੀ ਚਾਹੀਦੀ ਹੈ।

 

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement