ਗ੍ਰਹਿ ਮੰਤਰਾਲੇ ਵੱਲੋਂ PPMDS , PMMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ
Published : Aug 14, 2022, 8:50 pm IST
Updated : Aug 14, 2022, 8:50 pm IST
SHARE ARTICLE
MHA announced names of Punjab Police officers for PPDMDS, PMMS awards
MHA announced names of Punjab Police officers for PPDMDS, PMMS awards

ਡੀਜੀਪੀ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ

 

ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

PhotoPhoto

ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ।

Police Officers
Police Officers

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement