
ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ 'ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।
Private bus operators meeting with Finance Minister and Transport Minister
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨ੍ਹਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
Private bus operators meeting with Finance Minister and Transport Minister
ਉਹਨਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ। ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।