ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਿਆ, ਪਾਣੀ 'ਚ ਡੁੱਬੇ ਇਲਾਕਿਆਂ 'ਚੋਂ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼
Published : Aug 14, 2022, 12:44 am IST
Updated : Aug 14, 2022, 12:44 am IST
SHARE ARTICLE
image
image

ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਿਆ, ਪਾਣੀ 'ਚ ਡੁੱਬੇ ਇਲਾਕਿਆਂ 'ਚੋਂ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼

ਨਵੀਂ ਦਿੱਲੀ , 13 ਅਗੱਸਤ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸਨਿਚਰਵਾਰ ਨੂੰ  ਸਵੇਰੇ ਯਮੁਨਾ ਨਦੀ ਖਤਰੇ ਦੇ ਨਿਸ਼ਾਨ ਉਪਰ ਚਲੀ ਗਈ | ਯਮੁਨਾ ਨਦੀ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ | ਯਮੁਨਾ ਨਦੀ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ | ਹੇਠਲੇ ਇਲਾਕਿਆਂ ਤੋਂ ਲੋਕਾਂ ਨੂੰ  ਸੁਰੱਖਿਅਤ ਥਾਵਾਂ ਲਿਜਾਉਣ ਲਈ ਕੋਸ਼ਿਸ਼ਾਂ ਤੇਜ ਕੀਤੀਆਂ ਜਾ ਰਹੀਆਂ ਹਨ | ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ | ਹੜ੍ਹ ਕੰਟਰੋਲ ਰੂਮ ਨੇ ਦਸਿਆ ਕਿ ਸਵੇਰੇ 5 ਵਜੇ ਪਾਣੀ ਦਾ ਪੱਧਰ 205.99 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ  ਪਾਰ ਕਰ ਗਿਆ | ਜਿਸ ਕਾਰਨ ਅਧਿਕਾਰੀਆਂ ਨੇ ਹੇਠਲੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ  ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ |
ਪੂਰਬੀ ਦਿੱਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਨਿਲ ਬਾਂਕਾ ਨੇ ਕਿਹਾ ਕਿ ਸ਼ੁਕਰਵਾਰ ਰਾਤ ਤਕ ਜ਼ਿਲ੍ਹੇ ਦੇ ਹੇਠਲੇ ਇਲਾਕਿਆਂ ਤੋਂ ਲੱਗਭਗ 2300 ਲੋਕਾਂ ਨੂੰ  ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਅੱਜ ਨਿਕਾਸੀ ਦੀਆਂ ਕੋਸ਼ਿਸ਼ਾਂ ਤੇਜ ਕਰ ਦਿਤੀਆਂ ਜਾਣਗੀਆਂ | ਇਕ ਅਧਿਕਾਰੀ ਨੇ ਕਿਹਾ ਕਿ ਦਿੱਲੀ 'ਚ ਹੜ੍ਹ ਦੀ ਚਿਤਾਵਨੀ ਉਦੋਂ ਘੋਸ਼ਿਤ ਕੀਤੀ ਜਾਂਦੀ ਹੈ, ਜਦੋਂ ਯਮੁਨਾ ਨਗਰ ਸਥਿਤ ਹਥਨੀਕੁੰਡ ਬੈਰਾਜ ਤੋਂ ਛੱਡੇ ਜਾਣ ਵਾਲੇ ਪਾਣੀ ਦੀ ਮਾਤਰਾ ਇਕ ਲੱਖ ਕਿਊਸਿਕ ਨੂੰ  ਪਾਰ ਕਰ ਜਾਂਦੀ ਹੈ | ਅਧਿਕਾਰੀ ਨੇ ਕਿਹਾ ਕਿ ਪਾਣੀ 'ਚ ਡੁੱਬੇ ਇਲਾਕਿਆਂ ਅਤੇ ਹੜ੍ਹ ਸੰਭਾਵਤ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ  ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ | ਹੇਠਲੇ ਇਲਾਕਿਆਂ 'ਚ ਹੜ੍ਹ ਦੇ ਖਦਸ਼ੇ ਨੂੰ  ਵੇਖਦੇ ਹੋਏ ਪ੍ਰਸ਼ਾਸਨ ਅਤੇ ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਨੇ 34 ਕਿਸ਼ਤੀਆਂ ਅਤੇ ਪੰਪ ਤਾਇਨਾਤ ਕੀਤੇ ਹਨ | ਡੁੱਬੇ ਇਲਾਕਿਆਂ ਅਤੇ ਹੇਠਲੇ ਇਲਾਕਿਆਂ ਤੋਂ ਕੱਢੇ ਗਏ ਲੋਕਾਂ ਨੂੰ  ਅਸਥਾਈ ਢਾਂਚੇ ਜਿਵੇਂ ਟੈਂਟਾਂ ਅਤੇ ਸਥਾਈ ਇਮਾਰਤਾਂ ਜਿਵੇਂ ਕਿ ਸਕੂਲਾਂ ਨੂੰ  ਸਥਾਈ ਭਵਨਾਂ 'ਚ ਤਬਦੀਲ ਕੀਤੀ ਜਾ ਰਿਹਾ ਹੈ |               (ਏਜੰਸੀ)

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement