ਲੁਧਿਆਣਾ 'ਚ ਇਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ

By : GAGANDEEP

Published : Aug 14, 2023, 2:47 pm IST
Updated : Aug 14, 2023, 2:47 pm IST
SHARE ARTICLE
photo
photo

ਘਰ ਵਿਚ ਇਕੱਲੀ ਰਹਿੰਦੀ ਸੀ ਮ੍ਰਿਤਕ ਔਰਤ

 

ਲੁਧਿਆਣਾ: ਲੁਧਿਆਣਾ ਦੇ  ਪਿੰਡ ਸਾਹਨੇਵਾਲ ਵਿਚ ਇਕ ਔਰਤ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਉਸ ਦੇ ਪਤੀ ਦੀ ਕਰੀਬ 28 ਸਾਲ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਘਰ 'ਚ ਇਕੱਲੀ ਰਹਿੰਦੀ ਸੀ। ਔਰਤ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਬਾਕਸ ਆਫ਼ਿਸ ’ਤੇ ਛਾਈ ਬਹਾਰ, 4 ਫ਼ਿਲਮਾਂ ਦੇ ਦਮ ’ਤੇ ਵੀਕਐਂਡ ’ਚ ਹੋਈ ਰੀਕਾਰਡਤੋੜ ਕਮਾਈ

ਸੋਮਵਾਰ ਨੂੰ ਗੁਆਂਢੀਆਂ ਨੇ ਸੁਰਿੰਦਰ ਕੌਰ ਦੇ ਘਰ ਦਾ ਦਰਵਾਜ਼ਾ ਖੜਕਾਇਆ। ਜਦੋਂ ਕਿਸੇ ਨੇ ਗੇਟ ਨਾ ਖੋਲ੍ਹਿਆ ਤਾਂ ਗੁਆਂਢ 'ਚ ਰਹਿਣ ਵਾਲਾ ਵਿਅਕਤੀ ਪੌੜੀ ਲਾ ਕੇ ਘਰ ਦੇ ਅੰਦਰ ਦਾਖ਼ਲ ਹੋ ਗਿਆ। ਉਥੇ ਸੁਰਿੰਦਰ ਕੌਰ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ਵਿਚ ਪਈ ਸੀ। ਇਸ ਤੋਂ ਬਾਅਦ ਉਸ ਨੇ ਤੁਰੰਤ ਔਰਤ ਦੇ ਸਹੁਰੇ ਅਤੇ ਪੁਲਿਸ ਨੂੰ ਸੂਚਨਾ ਦਿਤੀ। ਔਰਤ ਦਾ ਸਹੁਰਾ ਨੇੜੇ ਹੀ ਰਹਿੰਦਾ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ NRI ਔਰਤ ਨਾਲ ਬਲਾਤਕਾਰ, ਮੁਲਜ਼ਮ ਨੇ ਵਿਆਹ ਦੇ ਬਹਾਨੇ ਬਣਾਏ ਸਬੰਧ 

ਸੂਚਨਾ ਮਿਲਦੇ ਹੀ ਏਡੀਸੀਪੀ ਸੁਹੇਲ ਮੀਰ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement