'ਆਪ' ਦੇ 'ਕੁਸ਼ਾਸਨ' ਦੇ ਚੱਲਦਿਆਂ ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜ ਗਈ ਹੈ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ

By : GAGANDEEP

Published : Aug 14, 2023, 6:09 pm IST
Updated : Aug 14, 2023, 6:10 pm IST
SHARE ARTICLE
photo
photo

ਤਰਨਤਾਰਨ ਵਿੱਚ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਧਰਨਾ

 

ਤਰਨਤਾਰਨ:  ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸ ਲੀਡਰਸ਼ਿਪ, ਵਰਕਰਾਂ, ਅਹੁਦੇਦਾਰਾਂ, ਵਲੰਟੀਅਰਾਂ ਅਤੇ ਸਮਰਥਕਾਂ ਨੇ ਅੱਜ ਤਰਨਤਾਰਨ ਵਿਚ ਹੜ੍ਹਾਂ ਦੇ ਢੁਕਵੇਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਸੂਬੇ ਵਿਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਕੀਤੇ ਗਏ ਕੁਪ੍ਰਬੰਧਾਂ ਅਤੇ ਲਾਪਰਵਾਹੀ ਲਈ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਅਤੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਦਰਪੇਸ਼ ਸੰਕਟ ਵੱਲ ਅੱਖੋਂ ਪਰੋਖੇ ਕਰਨ ਲਈ ਤਰਨਤਾਰਨ ਵਿੱਚ ਦਿੱਤੇ ਧਰਨੇ ਵਿਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਇਸ ਦੇ ਖ਼ਿਲਾਫ਼ ਤਰਨਤਾਰਨ ਵਿਚ ਦਿੱਤੇ ਧਰਨੇ ਵਿਚ ਭਾਰੀ ਇਕੱਠ’ ਇਸ ਗੱਲ ਦਾ ਗਵਾਹ ਸੀ ਕਿ ਸੂਬੇ ਨੇ ਦੇਖਿਆ ‘ਬਦਲਾਅ’ ਪੂਰੀ ਤਰ੍ਹਾਂ ਤਬਾਹਕੁੰਨ ਸਾਬਤ ਹੋਇਆ ਹੈ।

ਅਸੀਂ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਨਹੀਂ ਦਿੰਦੇ, ਉਦੋਂ ਤੱਕ ਅਸੀਂ ਆਪਣੇ ਲੋਕਾਂ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਗੂੰਗੀ-ਬੋਲੀ 'ਆਪ' ਪੰਜਾਬ ਸਰਕਾਰ ਨੂੰ ਸਾਰੀਆਂ  ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਮਜਬੂਰ ਕਰਾਂਗੇ। ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਆਫ਼ਤ ਨਾਲ ਨਜਿੱਠਣ ਵਿਚ 'ਆਪ' ਸਰਕਾਰ ਦੀ ਲਾਪਰਵਾਹੀ ਅਤੇ ਅਸਫਲਤਾ ਨੇ ਪੰਜਾਬ ਵਿਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਅਤੇ ਤਬਾਹੀ ਮਚਾਈ, ਕਈ ਵਸਨੀਕਾਂ ਨੇ ਆਪਣੇ ਘਰ, ਕੀਮਤੀ ਵਸਤਾਂ, ਰੋਜ਼ੀ-ਰੋਟੀ ਦੇ ਸਾਧਨ, ਪਸ਼ੂ ਅਤੇ ਇੱਥੋਂ ਤੱਕ ਕਿ ਆਪਣੇ ਪਿਆਰੇ ਵੀ ਗੁਆ ਦਿਤੇ। 'ਰੰਗਲਾ ਪੰਜਾਬ' ਦਾ ਵਾਅਦਾ ਕਰਨ ਵਾਲੀ ਪੰਜਾਬ ਦੀ ਸੱਤਾਧਾਰੀ ਸਰਕਾਰ ਸਾਰੇ ਪੀੜਤਾਂ ਪ੍ਰਤੀ ਜਵਾਬਦੇਹ ਹੈ।

ਇਸ ਭਾਰੀ ਨੁਕਸਾਨ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਵੜਿੰਗ ਨੇ ਕਿਹਾ ਕਿ ਸਰਕਾਰ ਸੰਕਟ ਦੀ ਸਥਿਤੀ ਦੌਰਾਨ ਪੀੜਤਾਂ ਦੀ ਮਦਦ ਕਰਨ ਵਿਚ ਅਸਫਲ ਰਹੀ ਹੈ। ਇੰਨਾ ਹੀ ਨਹੀਂ, 'ਆਪ' ਲੀਡਰਸ਼ਿਪ ਪੀੜਤਾਂ ਦੇ ਦੁੱਖਾਂ 'ਚ ਵਾਧਾ ਕਰਨ 'ਤੇ ਤੁਲੀ ਹੋਈ ਹੈ। ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ਸਰਕਾਰ ਨਾ ਤਾਂ ਪੀੜਤ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿੱਚੋਂ ਰੇਤ ਦੀ ਸਫ਼ਾਈ ਕਰਨ ਵਿੱਚ ਸਹਾਇਤਾ ਕਰ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਖੁਦ ਸਫਾਈ ਕਰਨ ਦੇ ਰਹੀ ਹੈ। ਵੜਿੰਗ ਨੇ ਭਗਵੰਤ ਮਾਨ ਦੀ ਨੀਅਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਲੋਕਾਂ ਵੱਲੋਂ ਰੇਤ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਬਜਾਏ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ 'ਚ ਪਈ ਰੇਤ ਨੂੰ ਵੇਚਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਦੇ ਸਾਕਾਰਾਤਮਕ ਨਤੀਜੇ ਨਿਕਲਣਗੇ, ਇੱਕ ਤਾਂ ਕਿਸਾਨ ਰੇਤ ਤੋਂ ਛੁਟਕਾਰਾ ਪਾਵੇਗਾ ਤੇ ਦੂਜਾ ਖਪਤਕਾਰ ਰੇਤ ਮਾਫੀਆ ਦੀ ਸ਼ਮੂਲੀਅਤ ਤੋਂ ਬਿਨਾਂ ਘੱਟ ਰੇਟ 'ਤੇ ਰੇਤ ਪ੍ਰਾਪਤ ਕਰ ਸਕਣਗੇ। ਇਹ ਤਾਂ ਹੀ ਹੋ ਸਕਦਾ ਹੈ ਜੇਕਰ ਮੁੱਖ ਮੰਤਰੀ ਆਪਣੇ ਹੀ ਮੰਤਰੀਆਂ ਦੀ ਸਰਪ੍ਰਸਤੀ ਹੇਠ ਵਧ-ਫੁੱਲ ਰਹੇ ਰੇਤ ਮਾਫ਼ੀਆ ਖ਼ਿਲਾਫ਼ ਸਖ਼ਤ ਸਟੈਂਡ ਲੈਣ।

ਸੂਬੇ 'ਚ ਫੈਲੀ ਅਰਾਜਕਤਾ ਲਈ ਭਗਵੰਤ ਮਾਨ 'ਤੇ ਵਰ੍ਹਦਿਆਂ ਵੜਿੰਗ ਨੇ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਹਾਲਤ ਵਿਗੜ ਚੁੱਕੀ ਹੈ। ਤਰਨਤਾਰਨ ਵਿੱਚ ਹਾਲ ਹੀ ਵਿੱਚ ਇੱਕ 9 ਸਾਲਾ ਬੱਚੇ ਦੇ ਅਗਵਾ ਹੋਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਅਣਹੋਂਦ ਸੂਬੇ ਨੂੰ ਮੁੜ ‘ਅਸ਼ਾਂਤੀ’ ਦੇ ਦਿਨਾਂ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਕਤਲ, ਲੁੱਟਾਂ-ਖੋਹਾਂ, ਵਧ ਰਿਹਾ ਗੈਂਗ ਕਲਚਰ, ਫਿਰੌਤੀ ਅਤੇ ਹੁਣ ਅਗਵਾ ਇਹ ਸਭ ਗੰਭੀਰ ਚਿੰਤਾਵਾਂ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਦੇ ਫੌਰੀ ਧਿਆਨ ਦੀ ਲੋੜ ਹੈ। ਵੜਿੰਗ ਨੇ ਭਗਵੰਤ ਮਾਨ ਨੂੰ ਇਸ਼ਤਿਹਾਰਬਾਜ਼ੀ ਗਤੀਵਿਧੀਆਂ ਨੂੰ ਕੁਝ ਸਮੇਂ ਲਈ ਰੋਕਣ ਅਤੇ ਅਗਵਾ ਹੋਏ ਬੱਚੇ ਦੀ ਸੁਰੱਖਿਅਤ ਬਰਾਮਦਗੀ ਨੂੰ ਯਕੀਨੀ ਬਣਾਉਣ 'ਤੇ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦਾ ਧਿਆਨ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਵੱਲ ਹੋਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement