ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ- ਮੁੱਖ ਮੰਤਰੀ ਭਗਵੰਤ ਮਾਨ
Published : Aug 14, 2023, 6:13 pm IST
Updated : Aug 14, 2023, 6:13 pm IST
SHARE ARTICLE
CM Bhagwant Mann
CM Bhagwant Mann

ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ

ਸੰਗਰੂਰ - ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ।"

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ਵਿਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ਵਿਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ਵਿੱਚ ਡੁੱਬੇ ਨੇਤਾ ਸੂਬਾ ਸਰਕਾਰ ਖਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਬਕ ਸਿਖਾਉਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, “ਜਿੰਨੇ ਦੌਰੇ ਮੈਂ ਡੇਢ ਸਾਲ ਵਿਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ਵਿਚ ਨਹੀਂ ਕੀਤੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ। 

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਦੇਖ ਕੇ ਵਿਰੋਧੀ ਧਿਰ ਕੋਹੜ ਕਿਰਲੀ ਦੀ ਟੁੱਟੀ ਹੋਈ ਪੂਛ ਵਾਂਗ ਤੜਪ ਰਹੀ ਹੈ, ਉਹਨਾਂ ਤੋਂ ਸਾਡਾ ਕੰਮ ਜਰਿਆ ਨਹੀਂ ਜਾਂਦਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਕਹਿੰਦੇ ਸੀ ਕਿ ਮੈਂ ਤਾਂ ਅੰਸਾਰੀ ਨੂੰ ਜਾਣਦਾ ਨਹੀਂ ਜੇਲ੍ਹ ਮੰਤਰੀ ਨੂੰ ਪੁੱਛੋ ਤੇ ਓਧਰ ਜੇਲ੍ਹ ਮੰਤਰੀ ਚਿੱਠੀ ਭੇਜ ਕੇ ਕਹਿੰਦੇ ਮੈਨੂੰ ਨਹੀਂ ਪਤਾ ਮੁੱਖ ਮੰਤਰੀ ਨੂੰ ਪੁੱਛੋ। ਇਹਨਾਂ ਕੋਲ ਸਿਰਫ਼ ਇਹੀ ਤਜ਼ਰਬਾ ਸੀ ਕਿ ਇਹਨਾਂ ਨੂੰ ਪਤਾ ਹੀ ਨਹੀਂ ਜੇਲ੍ਹ ਵਿਚ ਕੌਣ ਬੰਦ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement