ਲੁਧਿਆਣਾ 'ਚ NRI ਔਰਤ ਨਾਲ ਬਲਾਤਕਾਰ, ਮੁਲਜ਼ਮ ਨੇ ਵਿਆਹ ਦੇ ਬਹਾਨੇ ਬਣਾਏ ਸਬੰਧ

By : GAGANDEEP

Published : Aug 14, 2023, 2:18 pm IST
Updated : Aug 14, 2023, 2:18 pm IST
SHARE ARTICLE
photo
photo

ਮੁਲਜ਼ਮ ਨੇ ਔਰਤ ਦਾ ਉਸ ਦੇ ਪਤੀ ਨਾਲ ਚੱਲ ਰਹੇ ਝਗੜੇ ਦਾ ਉਠਾਇਆ ਫਾਇਦਾ

 

ਲੁਧਿਆਣਾ: ਲੁਧਿਆਣਾ 'ਚ ਐਨਆਰਆਈ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਅਮਰੀਕਾ ਦੀ ਰਹਿਣ ਵਾਲੀ ਹੈ। ਔਰਤ ਮੁਲਜ਼ਮ ਦੇ ਪਰਿਵਾਰ ਨੂੰ ਪਹਿਲਾਂ ਤੋਂ ਜਾਣਦੀ ਸੀ। ਇਸ ਕਾਰਨ ਮੁਲਜ਼ਮ ਦਾ ਉਸ ਦੇ ਘਰ ਆਉਣਾ-ਜਾਣਾ ਸੀ। ਪੀੜਤਾ ਨੇ 29 ਜੂਨ ਨੂੰ ਜਸਮੇਲ ਸਿੰਘ ਖਿਲਾਫ਼ ਥਾਣਾ ਕੂੰਮਕਲਾਂ ਵਿਖੇ ਸ਼ਿਕਾਇਤ ਦਿਤੀ ਸੀ। ਪੁਲਿਸ ਨੇ ਕਰੀਬ ਡੇਢ ਮਹੀਨੇ ਬਾਅਦ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਰੂਪਨਗਰ 'ਚ ਅਵਾਰਾ ਪਸ਼ੂ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਿਅਕਤੀ ਦਾ ਸੂਏ ਮਾਰ ਕੇ ਕੀਤਾ ਕਤਲ

ਔਰਤ ਨੇ ਦਸਿਆ ਕਿ ਉਸ ਦਾ ਪਤੀ ਨਾਲ ਅਣਬਣ ਚੱਲ ਰਿਹਾ ਸੀ। ਜਸਮੇਲ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਜਸਮੇਲ ਸਿੰਘ ਨਗਰ ਨਿਗਮ ਤੋਂ ਸੇਵਾਮੁਕਤ ਮੁਲਾਜ਼ਮ ਹੈ। ਪਤੀ ਨਾਲ ਚੱਲ ਰਹੇ ਝਗੜੇ ਦਾ ਫਾਇਦਾ ਉਠਾਉਂਦੇ ਹੋਏ ਜਸਮੇਲ ਸਿੰਘ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਦਿਤਾ। ਬਾਅਦ ਵਿਚ ਉਸ ਨੇ ਸਰੀਰਕ ਸਬੰਧ ਬਣਾਏ। ਉਹ ਕਈ ਵਾਰ ਉਸ ਤੋਂ ਲੱਖਾਂ ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ 

ਉਸ ਦਾ ਪਿਛਲੇ 5 ਸਾਲਾਂ ਤੋਂ ਔਰਤ ਨਾਲ ਸਬੰਧ ਚੱਲ ਰਿਹਾ ਸੀ। ਅਖੀਰ ਜਦੋਂ ਔਰਤ ਨੇ ਜਸਮੇਲ ਸਿੰਘ 'ਤੇ ਵਿਆਹ ਕਰਵਾਉਣ ਲਈ ਦਬਾਅ ਪਾਇਆ ਤਾਂ ਉਹ ਪਿੱਛੇ ਹਟ ਗਿਆ। ਬਾਅਦ ਵਿਚ ਉਸਨੇ ਇਕ ਹੋਰ ਔਰਤ ਨਾਲ ਵਿਆਹ ਕਰ ਲਿਆ। ਪੁਲਿਸ ਥਾਣਾ ਕੂੰਮਕਲਾਂ ਨੇ ਔਰਤ ਦਾ ਮੈਡੀਕਲ ਕਰਵਾ ਕੇ ਜਸਮੇਲ ਸਿੰਘ ਵਾਸੀ ਸ਼ਿਮਲਾਪੁਰੀ ਗਿੱਲ ਰੋਡ ਦੇ ਖ਼ਿਲਾਫ਼ ਧਾਰਾ 376, 420 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement