ਭਲਕੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਪੁਲਿਸ ਦੇ ਇਨ੍ਹਾਂ ਹੋਣਹਾਰ ਜਵਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ

By : GAGANDEEP

Published : Aug 14, 2023, 8:42 pm IST
Updated : Aug 14, 2023, 8:42 pm IST
SHARE ARTICLE
photo
photo

15 ਮੁਲਾਜ਼ਮਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਕੀਤਾ ਜਾਵੇਗਾ ਸਨਮਾਨਿਤ

 

ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।  ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 ਅਧਿਕਾਰੀਆਂ/ਕਰਮਚਾਰੀਆਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਦੋ ਪੀਪੀਐਸ ਅਧਿਕਾਰੀ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮ ਬਰਾੜ ਸ਼ਾਮਲ ਹਨ ਅਤੇ ਬਾਕੀ ਦੋ ਮੁਲਾਜ਼ਮਾਂ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਕਾਂਸਟੇਬਲ ਨਵਨੀਤ ਸਿੰਘ ਸ਼ਾਮਲ ਹਨ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸੱਤ ਪੀਪੀਐਸ ਅਧਿਕਾਰੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਆਲਮ ਵਿਜੈ ਸਿੰਘ, ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਵਿਸ਼ਾਲਜੀਤ ਸਿੰਘ, ਡੀਐਸਪੀ ਐਸਟੀਐਫ ਲੁਧਿਆਣਾ ਰੇਂਜ ਦਵਿੰਦਰ ਕੁਮਾਰ, ਡੀਐਸਪੀ ਆਪਰੇਸ਼ਨ ਸੰਜੀਵਨ ਗੁਰੂ, ਡੀਐਸਪੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ਅਤੇ ਡੀ.ਐਸ.ਪੀ. ਪੀ.ਏ.ਪੀ. ਟਰੇਨਿੰਗ ਸੈਂਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਤੋਂ ਇਲਾਵਾ ਇੰਸਪੈਕਟਰ ਸ਼ਿਵ ਕੁਮਾਰ, ਐਸਆਈ ਗੁਰਿੰਦਰ ਸਿੰਘ, ਐਸਆਈ ਸੁਰੇਸ਼ ਕੁਮਾਰ, ਐਸਆਈ ਅਕਸ਼ੈਦੀਪ ਸਿੰਘ, ਏਐਸਆਈ ਇਕਬਾਲ ਸਿੰਘ, ਏਐਸਆਈ ਹਰਵਿੰਦਰ ਸਿੰਘ, ਏਐਸਆਈ ਦਿਨੇਸ਼ ਕੁਮਾਰ ਅਤੇ ਏਐਸਆਈ ਸੁਰਿੰਦਰਪਾਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਬਲ ਨੂੰ ਹੋਰ ਵੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement