Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Aug 14, 2024, 6:36 pm IST
Updated : Aug 14, 2024, 6:36 pm IST
SHARE ARTICLE
Minister Harpal Singh Cheema
Minister Harpal Singh Cheema

ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ

Punjab News : ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਵਿੱਤ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਹੁਣ ਤੱਕ ਹੋਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 160 ਉਮੀਦਵਾਰ ਆਬਕਾਰੀ ਅਤੇ ਕਰ ਇੰਸਪੈਕਟਰ, 142 ਕਲਰਕ, 39 ਕਲਰਕ (ਲੀਗਲ), 25 ਕਲਰਕ (ਅਕਾਊਂਟ), 5 ਕਲਰਕ (ਆਈ.ਟੀ.), 56 ਸਟੈਨੋਟਾਈਪਿਸਟ ਅਤੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਚੁਣੇ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਸੁਪਨੇ ਨੂੰ ਸਾਕਾਰ ਕਰਨਗੀਆਂ ਸਗੋਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾ ਕਿਹਾ ਕਿ ਇਹ ਪੇਸ਼ੇਵਰ ਨੌਜਵਾਨ ਸੂਬੇ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਆਬਕਾਰੀ ਤੇ ਕਰ (ਪ੍ਰਸ਼ਾਸਨ) ਦੀ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement