Punjab News: ਆਜ਼ਾਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ
Published : Aug 14, 2024, 11:00 am IST
Updated : Aug 14, 2024, 12:42 pm IST
SHARE ARTICLE
 Punjab Police Employees will receive bravery and service medals On the occasion of Independence Day
Punjab Police Employees will receive bravery and service medals On the occasion of Independence Day

Punjab News: ਪੰਜਾਬ 'ਚ 13 ਲੋਕਾਂ ਨੂੰ ਸ਼ਾਨਦਾਰ ਸੇਵਾ ਲਈ ਮਿਲੇਗਾ ਮੈਡਲ

Police Awards 2024: 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪੰਜਾਬ ਪੁਲਿਸ ਦੀਆਂ ਬਿਹਤਰ ਸੇਵਾਵਾਂ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਬਹਾਦਰੀ ਮੈਡਲ, ਪ੍ਰੈਜ਼ੀਡੈਂਟ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਸਰਵਿਸ (PPMDS) ਅਤੇ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ (PMMS) ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Mandeep Kumar Guraya News: ਰੂਸੀ ਜੰਗ ਵਿੱਚ ਫਸਿਆ ਗੁਰਾਇਆ ਦਾ ਮਨਦੀਪ ਕੁਮਾਰ, ਪ੍ਰਵਾਰ ਪੁੱਤ ਦੀ ਵਤਨ ਵਾਪਸੀ ਦੀ ਲਗਾ ਰਿਹਾ ਗੁਹਾਰ

ਪੰਜਾਬ ਪੁਲਿਸ ਦੇ ਦੋ ਅਫਸਰਾਂ ਨੂੰ ਜ਼ੀਡੈਂਟ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਸਰਵਿਸ ਦਿੱਤਾ ਜਾਵੇਗਾ। ਜਿਨ੍ਹਾਂ ਵਿੱਚੋਂ ਨੀਰਜਾ ਵੋਰੁਵਰੂ, ਵਧੀਕ ਡਾਇਰੈਕਟਰ ਜਨਰਲ ਅਤੇ ਮਨਮੋਹਨ ਕੁਮਾਰ, ਅਸਿਸਟੈਂਟ ਇੰਸਪੈਕਟਰ ਜਨਰਲ ਨੂੰ ਇਹ ਮੈਡਲ ਮਿਲੇਗਾ।

ਪੰਜਾਬ ਪੁਲਿਸ ਦੇ 7 ਮੁਲਜ਼ਮਾਂ ਨੂੰ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਵਿੱਚੋਂ ਸੰਦੀਪ ਗੋਇਲ, ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ, ਬਿਕਰਮਜੀਤ ਸਿੰਘ ਬਰਾੜ, ਡਿਪਟੀ ਐਸ.ਪੀ, ਰਾਜਨ ਪਰਮਿੰਦਰ ਸਿੰਘ, ਡਿਪਟੀ ਸੁਪਰਡੈਂਟ, ਪੁਸ਼ਵਿੰਦਰ ਸਿੰਘ, ਇੰਸਪੈਕਟਰ (ਐਲ.ਆਰ.), ਜਸਪ੍ਰੀਤ ਸਿੰਘ, ਸਬ-ਇੰਸਪੈਕਟਰ (ਐਲ.ਆਰ.), ਗੁਰਪ੍ਰੀਤ ਸਿੰਘ, ਸਬ-ਇੰਸਪੈਕਟਰ (ਐਲ.ਆਰ.) ਅਤੇ ਸੁਖਰਾਜ ਸਿੰਘ ਕਾਂਸਟੇਬਲ-2 ਇਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Banga MLA Dr. Sukhwinder Sukhi: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਹੋਏ ਸ਼ਾਮਲ

ਇਸ ਦੇ ਨਾਲ ਹੀ 7 ਨੂੰ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ (PMMS) ਨਾਲ ਜਗਵਿੰਦਰ ਸਿੰਘ, ਕਮਾਂਡੈਂਟ, ਪੰਜਾਬ, ਗੁਰਬਖਸ਼ੀਸ਼ ਸਿੰਘ ਮਾਨ, ਡਿਪਟੀ ਸੁਪਰਡੈਂਟ ਆਫ ਪੁਲਿਸ, ਸੰਜੀਵ ਕੁਮਾਰ, ਡਿਪਟੀ ਸੁਪਰਡੈਂਟ ਆਫ਼ ਪੁਲਿਸ, ਅਮਰਬੀਰ ਸਿੰਘ, ਇੰਸਪੈਕਟਰ, ਰਵਿੰਦਰ ਸਿੰਘ, ਸਬ ਇੰਸਪੈਕਟਰ, ਗੁਰਦੇਵ ਸਿੰਘ, ਸਹਾਇਕ ਸਬ ਇੰਸਪੈਕਟਰ, ਨਰੇਸ਼ ਕੁਮਾਰ, ਸਹਾਇਕ ਸਬ-ਇੰਸਪੈਕਟਰ ਨੂੰ ਸਨਮਾਨਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਹਰਿਆਣਾ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਨੂੰ ਝਟਕਾ ਲੱਗਾ ਹੈ। ਇਨ੍ਹਾਂ ਤਿੰਨਾਂ ਰਾਜਾਂ ਨੂੰ ਬਹਾਦਰੀ ਮੈਡਲ ਸੂਚੀ ਵਿੱਚ ਇੱਕ ਵੀ ਥਾਂ ਨਹੀਂ ਮਿਲੀ ਹੈ। ਜਦੋਂ ਕਿ ਪੰਜਾਬ ਦੇ 7 ਅਫਸਰਾਂ ਦੇ ਨਾਂ ਅੱਗੇ ਰੱਖੇ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

ਬਹਾਦਰੀ ਮੈਡਲ ਕੀ ਹਨ?
ਬਹਾਦਰੀ ਪੁਰਸਕਾਰ ਹਥਿਆਰਬੰਦ ਬਲਾਂ, ਹੋਰ ਕਾਨੂੰਨੀ ਤੌਰ 'ਤੇ ਗਠਿਤ ਬਲਾਂ ਅਤੇ ਨਾਗਰਿਕਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਮਾਨਤਾ ਦੇਣ ਲਈ ਦਿੱਤੇ ਜਾਂਦੇ ਹਨ। ਇਹ ਬਹਾਦਰੀ ਪੁਰਸਕਾਰ ਸਾਲ ਵਿੱਚ ਦੋ ਵਾਰ ਐਲਾਨੇ ਜਾਂਦੇ ਹਨ। ਪਹਿਲਾਂ ਗਣਤੰਤਰ ਦਿਵਸ ਦੇ ਮੌਕੇ ਅਤੇ ਫਿਰ ਸੁਤੰਤਰਤਾ ਦਿਵਸ ਦੇ ਮੌਕੇ 'ਤੇ।

​(For more Punjabi news apart from  Punjab Police Employees will receive bravery and service medals On the occasion of Independence Day, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement