
Jalandhar News : ਰੋਜ਼ੀ ਰੋਟੀ ਕਮਾਉਣ ਲਈ 6 ਸਾਲ ਪਹਿਲਾਂ ਗਿਆ ਸੀ ਵਿਦੇਸ਼
Jalandhar News : ਫਿਲੀਪੀਨਜ਼ ਦੀ ਰਾਜਧਾਨੀ ਵਿਦੇਸ਼ ਮਨੀਲਾ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੀਮਤੀ ਲਾਲ (26) ਵਜੋਂ ਹੋਈ ਹੈ। ਉਹ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ’ਚ ਵਿਧਾਨ ਸਭਾ ਹਲਕੇ ਦੇ ਕਸਬਾ ਲੋਹੀਆਂ ਖਾਸ ਮਨਿਆਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਨੌਜਵਾਨ 6 ਸਾਲ ਪਹਿਲਾ ਹੀ ਵਿਦੇਸ਼ ਗਿਆ ਸੀ।
ਇਹ ਵੀ ਪੜੋ:Jammu and Kashmir News : ਜੰਮੂ-ਕਸ਼ਮੀਰ ਦੇ ਡੋਡਾ 'ਚ ਮੁੱਠਭੇੜ, ਫੌਜ ਦਾ ਕੈਪਟਨ ਦੀਪਕ ਹੋਇਆ ਸ਼ਹੀਦ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਸੰਬੰਧੀਆਂ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਕੀਮਤੀ ਲਾਲ ਚੰਗੇ ਭਵਿੱਖ ਦੀ ਭਾਲ ਵਿਚ ਮਨੀਲਾ ਗਿਆ ਸੀ। ਪਿਛਲੇ ਦਿਨੀਂ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਜ਼ਖਮੀ ਹਾਲਤ ਵਿਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਅੱਜ ਕੀਮਤੀ ਲਾਲ ਦੀ ਲਾਸ਼ ਜਦੋਂ ਉਸਦੇ ਘਰ ਪਹੁੰਚੀ ਤਾਂ ਪਰਿਵਾਰ ਦਾ ਰੋ -ਰੋ ਕੇ ਬੁਰਾ ਹਾਲ ਹੋ ਗਿਆ।
ਇਹ ਵੀ ਪੜੋ:Derabassi News : ਸੁਖਬੀਰ ਕਾਰਨ ਲੋਕ ਖ਼ੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕਣ ਲੱਗੇ : ਚੰਦੂਮਾਜਰਾ
ਦੱਸਿਆ ਜਾ ਰਿਹਾ ਹੈ ਕਿ ਕੀਮਤੀ ਲਾਲ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਨਵੰਬਰ ਮਹੀਨੇ ਵਿਚ ਉਸਦਾ ਵਿਆਹ ਰੱਖਿਆ ਹੋਇਆ ਸੀ। ਵਿਆਹ ਦੀਆਂ ਖੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ਦੇ ਵਿੱਚ ਵੈਣ ਪੈ ਗਏ।
(For more news apart from Punjabi youth died in an accident in Manila, marriage was supposed to take place in November News in Punjabi, stay tuned to Rozana Spokesman)