Moga News : ਮੋਗਾ 'ਚ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ 

By : BALJINDERK

Published : Aug 14, 2024, 2:35 pm IST
Updated : Aug 14, 2024, 2:42 pm IST
SHARE ARTICLE
ਮ੍ਰਿਤਕ ਸੁਖਵਿੰਦਰ ਸਿੰਘ (25 ਸਾਲਾ)
ਮ੍ਰਿਤਕ ਸੁਖਵਿੰਦਰ ਸਿੰਘ (25 ਸਾਲਾ)

Moga News :ਪਰਵਾਰਿਕ ਮੈਂਬਰਾਂ ਨੇ ਲਗਾਏ ਹੱਤਿਆ ਦੇ ਇਲਜਾਮ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Moga News : ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਪਿੰਡ ਨਿਹਾਲ ਖੇੜਾ ਦੇ ਢਾਬੇ ਕੋਲੋਂ 25 ਸਾਲਾ ਨੌਜਵਾਨ ਦੀ ਸ਼ੱਕੀ ਹਲਾਤਾਂ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੁਖਵਿੰਦਰ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸ਼ਨੀਵਾਰ ਨੂੰ ਆਪਣਾ ਮੋਬਾਈਲ ਰੀਚਾਰਜ ਕਰਵਾਉਣ ਗਿਆ ਸੀ ਤਾਂ ਸਾਨੂੰ ਦੇਰ ਰਾਤ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁੱਤਰ ਨੂੰ  ਪਿੰਡ ਦੇ ਇੱਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਇਹ ਵੀ ਪੜੋ:Jalandhar News : ਮਨੀਲਾ 'ਚ ਪੰਜਾਬੀ ਨੌਜਵਾਨ ਦੀ ਹਾਦਸੇ ਵਿਚ ਹੋਈ ਮੌਤ,ਨਵੰਬਰ 'ਚ ਹੋਣਾ ਸੀ ਵਿਆਹ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਨਛੱਤਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਪਿੰਡ ਵਾੜਾ ਕਾਲੀ ਰਾਓ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਲਾਸ਼ ਪਿੰਡ ਨਿਹਾਲਗੜ੍ਹ ਢਾਬੇ ਕੋਲ ਮਿਲੀ, ਜਿਸ ਨੂੰ ਸਰਕਾਰੀ ਹਸਪਤਾਲ ਮੋਗਾ ਦੇ ਮੋਰਚਰੀ 'ਚ ਰਖਵਾਇਆ ਗਿਆ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from The body of young man was found under suspicious circumstances in Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement