ਪੰਜਾਬ ਵਿੱਚ ਖਰੀਫ ਮੱਕੀ ਦੇ ਖੇਤਰ ਵਿੱਚ 16.27% ਵਾਧਾ, 1 ਲੱਖ ਹੈਕਟੇਅਰ ਪ੍ਰਭਾਵਿਤ: ਖੁਡੀਆਂ
Published : Aug 14, 2025, 7:22 pm IST
Updated : Aug 14, 2025, 7:22 pm IST
SHARE ARTICLE
Kharif maize area in Punjab increases by 16.27%, 1 lakh hectares affected: Khudiyan
Kharif maize area in Punjab increases by 16.27%, 1 lakh hectares affected: Khudiyan

ਖੇਤੀਬਾੜੀ ਮੰਤਰੀ ਵੱਲੋਂ ਮੱਕੀ ਦੀ ਸੁਚਾਰੂ ਖਰੀਦ ਲਈ ਖੇਤੀਬਾੜੀ, ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ 'ਤੇ ਆਧਾਰਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਹੁਕਮ।

ਚੰਡੀਗੜ੍: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।

ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ ਅਹਿਮ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜਿਸ ਤਹਿਤ ਛੇ ਜ਼ਿਲ੍ਹਿਆਂ - ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ - ਵਿੱਚ 12,000 ਹੈਕਟੇਅਰ ਰਕਬਾ ਝੋਨੇ ਤੋਂ ਸਾਉਣੀ ਦੀ ਮੱਕੀ ਦੀ ਕਾਸ਼ਤ ਅਧੀਨ ਲਿਆਂਦਾ ਜਾਣਾ ਸੀ। ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ ਪ੍ਰਤੀ ਹੈਕਟੇਅਰ 17,500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ। ਇਸ ਤੋਂ ਇਲਾਵਾ, ਇਸ ਤਬਦੀਲੀ ਸਬੰਧੀ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ 185 ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ।

ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੇਤੀਬਾੜੀ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮੱਕੀ ਕਾਸ਼ਤਕਾਰਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਵੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਮੱਕੀ ਦੀ ਫਸਲ ਵਿੱਚ ਨਮੀ ਦੇ ਅਨੁਕੂਲ ਪੱਧਰ ਨੂੰ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਨਮੀ ਦੀ ਮਾਤਰਾ 14 ਫ਼ੀਸਦ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਕਿਸਾਨਾਂ ਨੂੰ ਮੱਕੀ ਦੀ ਸੁੱਕੀ ਫਸਲ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ।

ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਮਾਰਕਫੈੱਡ ਦੇ ਐਮ.ਡੀ. ਸ੍ਰੀ ਕੁਮਾਰ ਅਮਿਤ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement