
'ਕਾਨੂੰਨੀ ਕੰਮ ਲਈ ਇਕ ਟੀਮ ਤਿਆਰੀ ਕੀਤੀ ਜਾਵੇਗੀ'
ਮੋਹਾਲੀ: ਨਵੇਂ ਬਣੇ ਅਕਾਲੀ ਦਲ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗੌੜੇ ਦਲ ਵਿਚੋਂ ਕਈ ਸੀਨੀਅਰ ਆਗੂ ਸਾਡੇ ਸੰਪਰਕ ਵਿਚ ਹਨ ਤੇ ਉਹ ਜਲਦ ਹੀ ਨਵੇਂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਤ ਹਰਚਰਨ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਨਵਾਂ ਅਕਾਲੀ ਦਲ ਵੱਖਰੀ ਕਾਨਫ਼ਰੰਸ ਕਰੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਲੋਕਤੰਤਰਿਕ ਢੰਗ ਨਾਲ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਇਸਤਰੀ ਵਿੰਗ ਦੀ ਸਥਾਪਨਾ ਕੀਤੀ ਜਾਵੇ ਅਤੇ ਇਕ ਲੀਗਲ ਟੀਮ ਵੀ ਤਿਆਰ ਕੀਤੀ ਜਾ ਰਹੀ ਹੈ।
ਮਨਪ੍ਰੀਤ ਸਿੰਘ ਇਯਾਲੀ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਨਿੱਜੀ ਰੁਝੇਵੇਂ ਕਰਕੇ ਮਨਪ੍ਰੀਤ ਸਿੰਘ ਮੀਟਿੰਗ ਵਿਚ ਨਹੀਂ ਪੁੱਜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸਤਰੀ ਅਕਾਲੀ ਦਲ ਦੇ ਗਠਨ ਦੀ ਕਮਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਕੋਈ ਪ੍ਰਧਾਨ ਆਪਣਾ ਫੈਸਲਾ ਕਿਸੇ ’ਤੇ ਨਹੀਂ ਥੋਪੇਗਾ ਬਲਕਿ ਸਰਬ ਸੰਮਤੀ ਨਾਲ ਫੈਸਲੇ ਕੀਤੇ ਜਾਣਗੇ।