
Punjab News : ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਕੀਤੀ ਰੱਦ
Punjab News in Punjabi : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਉਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਲਿਆ ਵੱਡਾ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ ਰੱਦ ਕਰ ਦਿੱਤੀ ਹੈ। ਅੱਜ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਬੈਠਕ ਹੋਈ ਹੈ।
ਦੱਸ ਦੇਈਏ ਕਿ ਲੈਂਡ ਪੂਲਿੰਗ ਨੀਤੀ ਦਾ ਪੰਜਾਬ ‘ਚ ਜ਼ਬਰਦਸਤ ਵਿਰੋਧ ਹੋਇਆ ਸੀ। ਸਰਕਾਰ ਨੇ ਖੇਤੀ ਵਾਲੀ ਜ਼ਮੀਨ ‘ਤੇ ਸ਼ਹਿਰ ਵਸਾਉਣਾ ਸੀ। ਕਿਸਾਨਾਂ ਤੇ ਵਿਰੋਧੀ ਧਿਰਾਂ ਦੇ ਰੋਸ ਕਾਰਨ ਨੀਤੀ ਵਾਪਸ ਲਈ ਹੈ। ਪੰਜਾਬ ਸਰਕਾਰ ਨੇ ਪਾਲਿਸੀ ਨੂੰ ਅਧਿਕਾਰਤ ਤੌਰ 'ਤੇ ਰੱਦ ਕੀਤਾ ਗਿਆ।
(For more news apart from Punjab government big decision in interest farmers, cancels land pooling policy News in Punjabi, stay tuned to Rozana Spokesman)