Punjab Weather Update : ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ, ਕਈ ਇਲਾਕਿਆਂ ਵਿਚ ਸਵੇਰ ਤੋਂ ਪੈ ਰਿਹਾ ਮੀਂਹ
Published : Aug 14, 2025, 7:26 am IST
Updated : Aug 14, 2025, 7:27 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਲਈ ਅਲਰਟ ਜਾਰੀ

Punjab Weather Update News in punjabi : ਪੰਜਾਬ ਦੇ ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਤੇ ਕੱਲ੍ਹ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਆਉਣ ਦਾ ਖ਼ਤਰਾ ਹੈ। ਮੌਸਮ ਵਿਭਾਗ ਨੇ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਲਈ ਅਲਰਟ ਜਾਰੀ ਕੀਤਾ ਹੈ।

ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਨੇ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ।

ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਇਲਾਕੇ ਇਸ ਸਮੇਂ ਪਾਣੀ ਵਿੱਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ 14 ਅਤੇ 15 ਅਗਸਤ ਨੂੰ ਸੂਬੇ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

(For more news apart from “Punjab Weather Update News in punjabi, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement