Advertisement

ਹਾਈ ਕੋਰਟ ਵਲੋਂ ਤਿੰਨ ਪੁਲਿਸ ਅਫ਼ਸਰਾਂ ਵਿਰੁਧ ਕਾਰਵਾਈ ਦੀ ਸਿਫ਼ਾਰਸ਼ 'ਤੇ ਰੋਕ

ROZANA SPOKESMAN
Published Sep 14, 2018, 8:32 am IST
Updated Sep 14, 2018, 8:32 am IST
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ, ਬਾਜਾਖ਼ਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ...........
Charanjit Singh Sharma
 Charanjit Singh Sharma

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ, ਬਾਜਾਖ਼ਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਤੇ ਮਾਨਸਾ ਦੇ ਐਸਐਸਪੀ ਰਘੂਵੀਰ ਸਿੰਘ ਵਿਰੁਧ ਕਾਰਵਾਈ ਦੀ ਸਿਫ਼ਾਰਸ਼ 'ਤੇ ਰੋਕ ਲਾ ਦਿਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 20 ਸਤੰਬਰ 'ਤੇ ਪਾ ਦਿਤੀ ਹੈ। ਜਸਟਿਸ ਆਰਕੇ ਜੈਨ ਨੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਅਤੇ ਦੂਜੇ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਅੰਤਰਮ ਫ਼ੈਸਲਾ ਸੁਣਾਇਆ ਹੈ।

ਜਵਾਹਰ ਸਿੰਘ ਵਾਲਾ ਤੇ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਰੀਪੋਰਟ ਵਿਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਵਿਰੁਧ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਮਗਰੋਂ ਸਰਕਾਰ ਨੇ 'ਐਕਸ਼ਨ ਟੇਕਨ' ਰੀਪੋਰਟ ਤਹਿਤ ਉਕਤ ਅਫ਼ਸਰਾਂ ਵਿਰੁਧ ਕਾਰਵਾਈ ਕੀਤੀ ਸੀ ਜਿਸ ਨੂੰ ਇਨ੍ਹਾਂ ਨੇ ਹਾਈ ਕੋਰਟ ਵਿਚ ਚੁਨੌਤੀ ਦਿਤੀ ਸੀ।

ਅੱਜ ਬਹਿਸ ਦੌਰਾਨ ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿਤੀ ਕਿ ਰਣਜੀਤ ਸਿੰਘ ਕਮਿਸ਼ਨ ਕੋਲ ਮਾਮਲਾ ਸੀਬੀਆਈ ਨੂੰ ਰੈਫ਼ਰ ਕਰਨ ਦਾ ਕੋਈ ਅਖ਼ਤਿਆਰ ਨਹੀਂ। ਇਸ ਦੇ ਨਾਲ ਹੀ ਦੂਜੀ ਦਲੀਲ ਦਿਤੀ ਗਈ ਕਿ ਸਰਕਾਰ ਜ਼ੋਰਾ ਸਿੰਘ ਕਮਿਸ਼ਨ ਨੂੰ ਭੰਗ ਕੀਤੇ ਬਿਨਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਹੀਂ ਬਣਾ ਸਕਦੀ। ਦੋਵੇਂ ਹੀ ਦਲੀਲਾਂ ਨੂੰ ਅੱਗੇ ਰਖਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਦੀ ਸਿਫ਼ਾਰਸ਼ ਤਹਿਤ ਕਾਰਵਾਈ 'ਤੇ ਰੋਕ ਲਾ ਦਿਤੀ।

Advertisement

 

Advertisement