
ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਖੁਦ ਆਪਣੇ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਹੈ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰੀਪੋਰਟ ਨੈਗੇਟਿਵ ਆ ਗਈ ਹੈ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਖੁਦ ਆਪਣੇ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਹੈ।
File Photo
ਭਗਵੰਤ ਮਾਨ ਨੇ ਪੋਸਟ ਪਾਉਂਦੇ ਲਿਖਿਆ ਕਿ ਦੋਸਤੋ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਅਤੇ ਆਸ਼ੀਰਵਾਦ ਸਦਕਾ ਪਾਰਲੀਮੈਂਟ ਵਿਚ ਮੇਰੇ ਕੋਰੋਨਾ ਟੈਸਟ ਦੀ ਰੀਪੋਰਟ ਨੈਗੇਟਿਵ ਆਈ ਹੈ। ਲੋਕਾਂ ਦੇ ਹੱਕ ਦੀ ਆਵਾਜ਼ ਲੋਕ ਸਭਾ ਵਿਚ ਗੂੰਜਦੀ ਰਹੇਗੀ।