
ਮੁੱਖ ਸਕੱਤਰ ਪੰਜਾਬ ਵਲੋਂ ਨਿਜੀ ਹਸਪਤਾਲਾਂ ਨੂੰ ਕੋਵਿਡ ਵਿਰੁਧ ਲੜਾਈ 'ਚ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦਾ ਭਰੋਸਾ
ਚੰਡੀਗੜ੍ਹ, 13 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਨਿਜੀ ਹਸਪਤਾਲਾਂ ਨੂੰ ਕੋਵਿਡ ਵਿਰੁਧ ਲੜਾਈ ਵਿਚ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਤਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਦਵਾਈਆਂ, ਪੀ.ਪੀ.ਈ. ਕਿੱਟਾਂ ਅਤੇ ਇਕੱਠਾ ਹੋ ਰਹੇ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਦਾ ਹੱਲ ਕੀਤਾ ਜਾ ਸਕੇ। ਮੁੱਖ ਸਕੱਤਰ ਨੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਸਾਰੇ ਨਿਜੀ ਹਸਪਤਾਲਾਂ ਨੁੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਸੂਬੇ ਦੇ 22 ਜ਼ਿਲ੍ਹਿਆਂ ਵਿਚ ਸਰਕਾਰ ਦੇ ਨਾਲ ਕੋਵਿਡ ਦੇ ਮਰੀਜ਼ਾਂ ਨੂੰ ਇਲਾਜ ਦੇਣ ਲਈ ਬਰਾਬਰ ਦੇ ਭਾਈਵਾਲ ਹਨ। 100 ਤੋਂ ਵੱਧ ਨਿਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿਤਾ ਹੈ ਕਿ ਉਹ ਇਸ ਮਹਾਂਮਾਰੀ ਦੇ ਵਿਰੁਧ ਜੰਗ ਵਿੱਚ ਰਾਜ ਸਰਕਾਰ ਦਾ ਪੂਰਾ ਸਾਥ ਦੇਣਗੇ ਅਤੇ ਉਨ੍ਹਾਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਕੀਮਤੀ ਜਾਨਾਂ ਬਚਾਉਣ ਲਈ ਜ਼ਰੂਰਤ ਅਨੁਸਾਰ ਬੈੱਡਾਂ ਦੀ ਗਿਣਤੀ ਵਧਾਉਣ ਦੀ ਪੇਸ਼ਕਸ਼ ਵੀ ਕੀਤੀ। ਉਨ੍ਹਾਂ ਨਿਜੀ ਹਸਪਤਾਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿਚ ਵੱਧ ਰਹੇ ਕੋਵਿਡ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਉਹ ਲੋਕਾਂ ਦੀ ਮਦਦ ਕਰਨ ਲਈ ਅਪਣੇ ਯਤਨਾਂ ਨੂੰ ਤੇਜ਼ ਕਰਨ ਜਿਸ ਲਈ ਇਹ ਜ਼ਰੂਰੀ ਹੈ ਕਿ ਹਸਪਤਾਲਾਂ ਵਿਚ ਇਲਾimageਜ ਦੀਆਂ ਸੁਵਿਧਾਵਾਂ ਵਧਾਈਆਂ ਜਾਣ।