ਕੋਰੋਨਾ ਨੇ 68 ਹੋਰ ਲੋਕਾਂ ਦੀ ਲਈ ਜਾਨ, 2628 ਨਵੇਂ ਕੇਸ ਆਏ
Published : Sep 14, 2020, 1:17 am IST
Updated : Sep 14, 2020, 1:17 am IST
SHARE ARTICLE
image
image

ਕੋਰੋਨਾ ਨੇ 68 ਹੋਰ ਲੋਕਾਂ ਦੀ ਲਈ ਜਾਨ, 2628 ਨਵੇਂ ਕੇਸ ਆਏ

ਚੰਡੀਗੜ੍ਹ, 13 ਸਤੰਬਰ (ਨੀਲ ਭਾਲਿੰਦਰ ਸਿੰਘ) : ਪੰਜਾਬ ਵਿਚ ਲੰਘੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਨੇ 68 ਹੋਰ ਲੋਕਾਂ ਦੀ ਜਾਨ ਲੈ ਲਈ ਹੈ ਜਿਸ ਨਾਲ ਪੰਜਾਬ ਵਿਚ ਕੁਲ ਮੌਤਾਂ ਦੀ ਗਿਣਤੀ 2356 ਹੋ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਐਤਵਾਰ ਦੇ ਅੰਕੜਿਆਂ ਅਨੁਸਾਰ 2628 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਜਿਸ ਨਾਲ ਸੂਬੇ ਵਿਚ ਕੁਲ ਕੋਰੋਨਾ ਮਰੀਜ਼ਾਂ ਦੀ ਗਿਣਤੀ 79679 ਹੋ ਗਈ ਹੈ। ਅੱਜ ਕੁੱਲ੍ਹ 2151 ਮਰੀਜ਼ ਠੀਕ  ਹੋਏ ਹਨ। ਅੱਜ ਸਭ ਤੋਂ ਵੱਧ 433 ਕੇਸ ਮੁਹਾਲੀ ਅਤੇ 327 ਕੇਸ ਪਟਿਆਲਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 188, ਬਠਿੰਡਾ 104, ਲੁਧਿਆਣਾ 274, ਜਲੰਧਰ 252, ਅਤੇ ਗੁਰਦਾਸਪੁਰ 260 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ 'ਚ ਸਭ ਤੋਂ ਵੱਧ 11 ਮੌਤਾਂ ਅੰਮ੍ਰਿਤਸਰ ਅਤੇ 10 ਮੌਤਾਂ ਪਟਿਆਲਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਬਰਨਾਲਾ -1, ਬਠਿੰਡਾ -6, ਫਰੀਦਕੋਟ -1,ਫਾਜ਼ਿਲਕਾ -3, ਗੁਰਦਾਸਪੁਰ -1, ਹੁਸ਼ਿਆਰਪੁਰ -3, ਜਲੰਧਰ -6, ਕਪੂਰਥਲਾ -4, ਲੁਧਿਆਣਾ -5, ਮਾਨਸਾ -2, ਮੋਗਾ -2, ਮੁਹਾਲੀ -3, ਐਸ ਬੀ ਐਸ ਨਗਰ -1, ਪਠਾਨਕੋਟ -3, ਰੋਪੜ -2, ਸੰਗਰੂਰ -3, ਤਰਨ ਤਾਰਨ -1 ਵਿਅਕਤੀ ਦੀ ਮੌਤ ਹੋਈ ਹੈ। ਸੂਬੇ 'ਚ ਕੁੱਲ 1391662 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 79679 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 57536 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 19787 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 501 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 91 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement