ਕਾਰ ਮੋਟਰਸਾਈਕਲ ਦੀ ਟੱਕਰ ਵਿਚ ਪਤੀ ਦੀ ਮੌਤ, ਪਤਨੀ ਜ਼ਖ਼ਮੀ
Published : Sep 14, 2020, 2:28 am IST
Updated : Sep 14, 2020, 2:28 am IST
SHARE ARTICLE
image
image

ਕਾਰ ਮੋਟਰਸਾਈਕਲ ਦੀ ਟੱਕਰ ਵਿਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਸਰਾਏ ਅਮਾਨਤ ਖਾਂ, 13 ਸਤੰਬਰ (ਪਪ): ਭਿੱਖੀਵਿੰਡ ਝਬਾਲ ਮਾਰਗ ਉਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪਤੀ ਦੀ ਮੌਕੇ ਉਤੇ ਮੌਤ ਹੋ ਗਈ ਜਦੋਂਕਿ ਗੰਭੀਰ ਰੂਪ ਵਿਚ ਜ਼ਖ਼ਮੀ ਹੋਈ ਪਤਨੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਮੌਕੇ ਉਤੇ ਪੁੱਜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਗੁਰਦੇਵ ਸਿੰਘ ਪੁੱਤਰ ਦਲਬੀਰ ਚੰਦ ਵਾਸੀ ਬਿਸ਼ੰਬਰਪੁਰਾ (ਅੰਮ੍ਰਿਤਸਰ) ਅਪਣੀ ਪਤਨੀ ਕਾਜਲ ਸਮੇਤ ਮੋਟਰਸਾਈਕਲ ਉਤੇ ਸਵਾਰ ਹੋ ਕੇ ਭਿੱਖੀਵਿੰਡ ਵਲ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਪੰਜਵੜ ਦੇ ਸ਼ਾਹ ਫ਼ਾਰਮ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਸਵਿਫ਼ਟ ਡਿਜਾਇਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਹਾਦਸੇ ਦੌਰਾਨ ਗੁਰਦੇਵ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਕਾਜਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮੌਕੇ ਉਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਰਾਹੀਂ ਜ਼ਖ਼ਮੀ ਔਰਤ ਨੂੰ ਅੰਮ੍ਰਿਤਸਰ ਦੇ ਨਿਜੀ ਹਸਪਤਾਲ ਭੇਜ ਦਿਤਾ। ਥਾਣਾ ਝਬਾਲ ਦੇ ਮੁਖੀ ਸ਼ਮਿੰਦਰਜੀਤ ਸਿੰਘ ਨੇ ਦਸਿਆ ਕਿ ਲਾਸ਼ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਜਦੋਂਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement