ਪੱਖਪਾਤ ਦਾ ਸ਼ਿਕਾਰ ਹੋਏ ਲੱਖਾਂ ਲੋੜਵੰਦਾਂ ਦੇ ਸਮਾਰਟ ਕਾਰਡ ਬਣਾਵੇ ਸਰਕਾਰ : ਆਪ
Published : Sep 14, 2020, 1:19 am IST
Updated : Sep 14, 2020, 1:19 am IST
SHARE ARTICLE
image
image

ਪੱਖਪਾਤ ਦਾ ਸ਼ਿਕਾਰ ਹੋਏ ਲੱਖਾਂ ਲੋੜਵੰਦਾਂ ਦੇ ਸਮਾਰਟ ਕਾਰਡ ਬਣਾਵੇ ਸਰਕਾਰ : ਆਪ

ਚੰਡੀਗੜ੍ਹ, 13 ਸਤੰਬਰ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਰਿੰਦਰ ਸਿੰਘ ਸਰਕਾਰ 'ਤੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਸ਼ੁਰੂ ਕੀਤੀ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਕਾਂਗਰਸੀਕਰਨ ਕਰਨਾ ਅਤੇ ਲੱਖਾਂ ਲੋੜਵੰਦ ਗ਼ਰੀਬਾਂ ਨੂੰ ਇਸ ਲਾਭ ਤੋਂ ਵਾਂਝੇ ਰੱਖਣ ਦਾ ਦੋਸ਼ ਲਗਾਇਆ ਹੈ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਗ਼ਰੀਬ ਦੀ ਰੋਟੀ ਵਿਚੋਂ ਸਿਆਸੀ ਲਾਹਾ ਲੈਣ 'ਚ ਬਾਦਲਾਂ ਨਾਲੋਂ ਵੀ ਚਾਰ ਕਦਮ ਅੱਗੇ ਲੰਘ ਗਈ ਹੈ। ਜਿਵੇਂ ਬਾਦਲ ਨੀਲੇ ਕਾਰਡਾਂ 'ਤੇ ਅਪਣੀ ਤਸਵੀਰ ਚਿਪਕਾ ਕੇ ਗ਼ਰੀਬ ਨੂੰ ਚਿੜਾਉਂਦੇ ਸਨ, ਠੀਕ ਉਸੇ ਦੌੜ 'ਚ ਅਮਰਿੰਦਰ ਸਿੰਘ ਪਏ ਹੋਏ ਹਨ। ਰਾਜਾ ਸਾਹਿਬ ਨੇ ਪਹਿਲਾਂ ਕੋਰੋਨਾ ਮਹਾਂਮਾਰੀ ਦੌਰਾਨ ਗ਼ਰੀਬਾਂ ਨੂੰ ਰਾਸ਼ਨ ਵੰਡਣ ਦੇ ਡਰਾਮੇ 'ਚ ਝੋਲਿਆਂ 'ਤੇ ਅਪਣੀ ਤਸਵੀਰ ਅਤੇ ਹੁਣ ਸਮਾਰਟ ਰਾਸ਼ਨ ਕਾਰਡ 'ਤੇ ਵੀ ਅਪਣੀ ਤਸਵੀਰ ਚਿਪਕਾ ਲਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, ''ਸਰਕਾਰ ਤੁਹਾਡੀ ਇਹ ਤਸਵੀਰ ਗ਼ਰੀਬਾਂ-ਲੋੜਵੰਦਾਂ ਦਾ ਦਿਲ ਨਹੀਂ ਜਿੱਤੇਗੀ ਕਿਉਂਕਿ ਤੁਹਾਡੀ ਕਿਤੇ ਵੀ ਲੱਗੀ ਤਸਵੀਰ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਬੇਰੁਜ਼ਗਾਰਾਂ, ਬਜ਼ੁਰਗਾਂ ਖ਼ਾਸਕਰ ਗ਼ਰੀਬਾਂ-ਦਲਿਤਾਂ ਨੂੰ ਬੇਹੱਦ ਚਿੜਾਉਂਦੀ ਅਤੇ ਖਿਝਾਉਂਦੀ ਹੈ ਕਿ ਇਹ ਝੂਠਾ ਅਤੇ ਫਰੇਬੀ ਰਾਜਾ 2017 'ਚ ਵੱਡੇ-ਵੱਡੇ ਲਾਰਿਆਂ ਨਾਲ ਕਿਵੇਂ ਸੱਭ ਨੂੰ ਬੇਵਕੂਫ਼ ਬਣਾ ਗਿਆ?'' ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਪੰਜਾਬ ਦੇ ਲੋਕਾਂ ਅਤੇ ਲੋੜਵੰਦ ਗਰੀਬਾਂ-ਦਲਿਤਾਂ ਨੇ ਪਹਿਲਾ ਨੀਲੇ ਕਾਰਡਾਂ ਅਤੇ ਸਕੂਲੀ ਵਿਦਿਆਰਥਣਾਂ ਦੇ ਸਾਈਕਲਾਂ 'ਤੇ ਅਪਣੀ ਤਸਵੀਰ ਚਿਪਾਕਾਉਣ ਵਾਲੇ ਬਾਦਲਾਂ ਨੂੰ ਰੋਲ ਦਿਤਾ ਸੀ, 2022 'ਚ ਉਸ ਤੋਂ ਵੀ ਵੱਧ ਬੁਰਾ ਹਾਲ ਕਾਂਗਰਸ ਅਤੇ ਕੈਪਟਨ ਦਾ ਹੋਵੇਗਾ।
ਹਰਪਾਲ ਸਿੰਘ ਚੀਮਾ ਅਤੇ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਸਰਕਾਰੀ ਸਕੀਮਾਂ 'ਤੇ ਕਿਸੇ ਵੀ ਵਿਅਕਤੀ ਵਿਸ਼ੇਸ਼ ਦੀ ਤਸਵੀਰ ਲਗਾਉਣ 'ਤੇ ਪੂਰਨ ਰੋਕ ਲਗਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement