ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ PTM ਦਾ ਸਿਲਸਲਾ ਸ਼ੁਰੂ
Published : Sep 14, 2020, 3:56 pm IST
Updated : Sep 14, 2020, 3:56 pm IST
SHARE ARTICLE
Parent-Teacher Meeting
Parent-Teacher Meeting

27 ਲੱਖ ਦੇ ਕਰੀਬ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਹਿੱਸਾ ਲੈਣ ਦੀ ਉਮੀਦ

ਚੰਡੀਗੜ੍ਹ: ਕੋਵਿਡ-19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਨਾ ਕੇਵਲ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖ ਕੇ ਵਿਦਿਆਰਥੀਆਂ ਦੇ ਇਮਤਿਹਾਨ ਵੀ ਲਏ ਹਨ ਸਗੋਂ ਹੁਣ ਇਸ ਨੇ ਇੱਕ ਕਦਮ ਹੋਰ ਅੱਗੇ ਪੁੱਟਦੇ ਹੋਏ ਬੱਚਿਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਲਈ ਮਾਪੇ-ਅਧਿਆਪਿਕ ਮੀਟਿੰਗਾਂ (ਪੀ.ਟੀ.ਐਮ.) ਦਾ ਸਿਲਸਲਾ ਵੀ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਮੀਟਿੰਗਾਂ ਵਿੱਚ 27 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਹਿੱਸਾ ਲੈਣ ਦੀ ਉਮੀਦ ਹੈ।

Students Students

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਪੀ.ਟੀ.ਐਮ. ਦਾ ਸਿਲਸਲਾ ਅੱਜ 14 ਸਤੰਬਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ 19 ਸਤੰਬਰ ਤੱਕ ਇੱਕ ਹਫਤਾ ਚੱਲੇਗਾ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਆਨ ਲਾਈਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਨ ਲਾਈਨ ਪੜ੍ਹਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Parent-Teacher MeetingParent-Teacher Meeting

ਇਸ ਦੇ ਨਾਲ ਹੀ ਉਨ੍ਹਾਂ ਦੀ ਸਮੱਸਿਆਵਾਂ ਦਾ ਪਤਾ ਲਾਇਆ ਜਾਵੇਗਾ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਲਿਆਉਣ ਦੇ ਸਬੰਧ ਵਿੱਚ ਸੁਝਾਅ ਲਏ ਜਾਣਗੇ। ਇਸ ਦੇ ਨਾਲ ਹੀ ਮਿਡ ਡੇ ਮੀਲ, ਕਿਤਾਬਾਂ ਦੀ ਵੰਡ, ਪੀ.ਏ.ਐਸ. ਦੀ ਤਿਆਰੀ ਤੇ ਮਹੱਤਤਾ, ਪੰਜਾਬ ਐਜੂਕੇਅਰ ਐਪ ਤੇ ਸਪਲੀਮੈਂਟਰੀ ਮਟੀਰੀਅਲ, ਅਤੇ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ  ਅਤੇ ਕੋਵਿਡ-19 ਦੇ ਸਬੰਧ ਵਿੱਚ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਸਮੇਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12 ਵੀ ਕਲਾਸ ਤੱਕ 26,95,424 ਵਿਦਿਆਰਥੀ ਪੜ੍ਹਦੇ ਹਨ।

Smart SchoolSchool

 ਸਰਕਾਰੀ ਸਕੂਲਾਂ ਦੀ ਬੇਹਤਰ ਕਾਰਗੁਜ਼ਾਰੀ ਦੇ ਕਾਰਨ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ 14.55 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਸਾਲ 2019 ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 23,52,112 ਸੀ ਜੋ ਇਸ ਸਾਲ ਵਧ ਕੇ 26,94,424 ਹੋ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement