ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ
Published : Sep 14, 2020, 3:11 pm IST
Updated : Sep 14, 2020, 3:14 pm IST
SHARE ARTICLE
Mid-day-meal staff
Mid-day-meal staff

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

ਚੰਡੀਗੜ੍ਹ: ਮਿਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ ਸਕੀਮ ਹੈ ਅਤੇ ਇਸ ਸਕੀਮ ਅਧੀਨ ਸਾਰੀਆਂ ਮਹਿਲਾ ਮੁਲਾਜ਼ਮ ਪ੍ਰਸੂਤਾ ਛੁੱਟੀ ਦਾ ਲਾਭ ਲੈਣ ਦੀਆਂ ਹੱਕਦਾਰ ਹੋਣਗੀਆਂ।

Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ ਪਰ ਲਾਭਪਾਤਰੀ ਮੁਲਾਜ਼ਮਾਂ ਨੂੰ ਇਸ ਸਬੰਧੀ ਕੇਂਦਰ ਜਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਪਵੇਗੀ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਮੂਹ ਦੱਬੇ-ਕੁਚਲੇ ਵਰਗਾਂ ਦੀ ਭਲਾਈ ਤੇ ਤਰੱਕੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

Mid-day-mealMid-day-meal

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਵੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਰਾਹੀਂ ਪੜ੍ਹਾਉਣ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੋਂ ਇਲਾਵਾ 6 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ।

Punjab GovtPunjab Govt

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 15 ਫ਼ੀਸਦੀ ਵਧੀ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਕੋਵਿਡ-19 ਮਹਾਂਮਾਰੀ ਦੇ ਫੈਲਾਅ ਦੌਰਾਨ ਸਰਕਾਰੀ ਸਕੂਲ ਅਧਿਆਪਕ ਇੰਟਰਨੈੱਟ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਬਾਕਾਇਦਾ ਆਨਲਾਈਨ ਕਲਾਸਾਂ ਲੈ ਰਹੇ ਹਨ।

Mid-day-MealMid-day-Meal

ਇਸ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ ਵੱਲੋਂ ਦੂਰਦਰਸ਼ਨ ਸਣੇ ਹੋਰ ਟੀ.ਵੀ. ਚੈਨਲਾਂ ਦੀ ਸਹਾਇਤਾ ਨਾਲ ਕਲਾਸਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਕਲਾਸਾਂ ਤੋਂ ਇਲਾਵਾ ਵਿਭਾਗ ਨੇ ਵਿਦਿਆਰਥੀਆਂ ਦੇ ਕਈ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਵੀ ਸ਼ੁਰੂ ਕੀਤੇ ਹਨ ਅਤੇ ਵਿਦਿਆਰਥੀਆਂ ਨੂੰ ਬਾਕਾਇਦਾ ਸਰਗਰਮ ਸ਼ਮੂਲੀਅਤ ਲਈ ਉਤਸ਼ਾਹਤ ਵੀ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement