ਪੰਜਾਬ ਯੋਜਨਾਬੰਦੀ ਵਿਭਾਗ ਤੇ SDGCC ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
Published : Sep 14, 2020, 6:18 pm IST
Updated : Sep 14, 2020, 6:18 pm IST
SHARE ARTICLE
PUNJAB PLANNING DEPT
PUNJAB PLANNING DEPT

ਸੂਬੇ ਦੇ ਵਿਕਾਸ ਲਈ ਯਤਨਸ਼ੀਲ ਵਿਅਕਤੀਆਂ ਨੂੰ ਪੰਜ ਸ਼੍ਰੇਣੀਆਂ ਵਿੱਚ ਦਿੱਤੇ ਜਾਣਗੇ ਪੁਰਸਕਾਰ

ਚੰਡੀਗੜ੍ਹ: ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਦੇ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਦੇ ਸਹਿਯੋਗ ਨਾਲ ਪੰਜ ਸ਼੍ਰੇਣੀਆਂ ਵਿੱਚ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਵਾਰਡ ਆਰਥਿਕ ਸਥਿਰਤਾ, ਸਮਾਜਿਕ ਉੱਨਤੀ ਅਤੇ ਭਲਾਈ, ਵਾਤਾਵਰਨ ਸਥਿਰਤਾ, ‘ਸਾਰਿਆਂ ਨੂੰ ਨਾਲ ਲੈ ਕੇ ਚੱਲਣ’ ਦੀ ਭਾਵਨਾ ਤੋਂ ਇਲਾਵਾ ਏਕੀਕਰਣ, ਆਪਸੀ ਮਿਲਾਪ, ਸਾਂਝੇ ਕਾਰਜ ਅਤੇ ਸੰਪੂਰਨ ਹੱਲ ਦੀ ਪਹੁੰਚ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਣਗੇ।

ਇਹਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 25 ਸਤੰਬਰ, 2020 ਨੂੰ ਟਿਕਾਊ ਵਿਕਾਸ ਟੀਚੇ (ਐਸ.ਡੀ.ਜੀ.) ਦਿਵਸ ਮੌਕੇ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹਨਾਂ ਐਵਾਰਡਾਂ ਲਈ ਸੂਬੇ ਦੇ ਆਮ ਲੋਕਾਂ, ਯੂਨੀਵਰਸਿਟੀਆਂ, ਸਨਅਤਾਂ ਅਤੇ ਸਾਰੇ ਵਿਭਾਗਾਂ ਤੋਂ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਨਾਮਜ਼ਦਗੀ ਫਾਰਮ ਸਮੇਤ ਸਮੁੱਚੀ ਪ੍ਰਕਿਰਿਆ ਦੇ ਵੇਰਵੇ ਅਤੇ ਐਵਾਰਡਾਂ ਦੇ ਵਰਗਾਂ ਬਾਰੇ ਜਾਣਕਾਰੀ -. ਤੋਂ ਹਾਸਲ ਕੀਤੀ ਜਾ ਸਕਦੀ ਹੈ।

ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਤੋਂ ਸਹਾਇਤਾ ਪ੍ਰਾਪਤ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਇਕ ਅਜਿਹਾ ਮੰਚ ਹੈ, ਜੋ ਸਾਰੇ ਭਾਈਵਾਲਾਂ ਨੂੰ ਇਕਜੁੱਟ ਕਰਕੇ ਅਤੇ ਸਹੂਲਤਾਂ ਮੁਹੱਈਆ ਕਰਵਾ ਕੇ ‘ਐਸ.ਡੀ.ਜੀ.2030’ ਦੇ ਟੀਚਿਆਂ ਨੂੰ ਹਾਸਲ ਅਤੇ ਲਾਗੂ ਕਰੇਗਾ। ਇਹ ਪੰਜਾਬ ਨੂੰ ਤਕਨੀਕੀ ਗਿਆਨ, ਸਮਰਥਾ ਅਤੇ ਸਰੋਤਾਂ ਨਾਲ ਲੈਸ ਕਰਕੇ ਟੀਚਿਆਂ ਦੀ ਪ੍ਰਾਪਤੀ ਦੇ ਸਮਰਥ ਬਣਾਏਗਾ। ਐਸ.ਡੀ.ਜੀ.ਸੀ. ਨਿਰੰਤਰ ਵਿਕਾਸ ਟੀਚਿਆਂ ਨੂੰ ਹਾਸਲ ਕਰਨ ਲਈ ਸੂਬਾਈ ਸਰਕਾਰ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਤੋਂ ਇਲਾਵਾ ਸਬੰਧਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਕੰਮ ਕਰੇਗਾ।

Punjab GovtPunjab Govt

ਬੁਲਾਰੇ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪੂਰੇ ਵਿਸ਼ਵ ਨੂੰ ਨਵੀਆਂ ਚੁਣੌਤੀਆਂ ਮੁਤਾਬਕ ਆਪਣੇ ਆਪ ਢਾਲਣ ਦੀ ਲੋੜ ਹੈ ਅਤੇ ਐਸਡੀਜੀ ਨੇ ਇੱਕ ਟਿਕਾਊ ਸੰਸਾਰ ਦੀ ਸਿਰਜਣਾ ਲਈ ਇੱਕ ਵਧੀਆ ਢਾਂਚਾ ਪ੍ਰਦਾਨ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਵਿਕਾਸ ਟੀਚਿਆਂ (ਐਸ.ਡੀ.ਜੀ.) ਬਾਰੇ ਜਾਗਰੂਕਤਾ ਪੈਦਾ ਕਰਨ ਦੇ ਅਹਿਮ ਕਾਰਜ ਨੂੰ ਜਾਰੀ ਰੱਖਣ ਲਈ ਐਸ.ਡੀ.ਜੀ.ਸੀ.ਸੀ. ਵੱਲੋਂ ਇਹ ਐਵਾਰਡ ਦੇਣ ਦਾ ਕਦਮ ਚੁੱਕਿਆ ਹੈ ਤਾਂ ਜੋ ਲੋਕਾਂ ਨੂੰ ਐਸ.ਡੀ.ਜੀ. ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਨੂੰ ਅਤੇ ਉਹਨਾਂ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਗੇ ਆਉਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਹਨਾਂ ਦਾ ਸਨਮਾਨ ਕੀਤਾ ਜਾ ਸਕੇ।

ਐਸ.ਡੀ.ਜੀਜ਼ ਨੂੰ ਲਾਗੂ ਕਰਨ ਲਈ ਜ਼ਰੂਰੀ ਹੈ ਕਿ ਸਮੁੱਚੀ ਸਰਕਾਰ ਅਤੇ ਸਮੁੱਚੇ ਸਮਾਜ ਵਾਲੀ ਪਹੁੰਚ ਅਪਣਾਈ ਜਾਵੇ। ਉਹਨਾਂ ਕਿਹਾ ਕਿ ਕੋਵਿਡ-19 ਤੋਂ ਬਾਅਦ ਇਕ ਆਮ ਹਾਲਾਤ ਵਾਲੇ ਸਮਾਜ ਦੀ ਸਿਰਜਣਾ ਵਿੱਚ ਐਸਡੀਜੀ ਅਹਿਮ ਭੂਮਿਕਾ ਨਿਭਾਵੇਗਾ। ਉਹਨਾਂ ਕਿਹਾ ਕਿ ਐਸ.ਡੀ.ਜੀਜ਼ 25 ਸਤੰਬਰ ਨੂੰ ਸਹੀਬੱਧ ਹੋਇਆ ਸੀ ਅਤੇ ਇਹ ਸੰਯੁਕਤ ਰਾਸ਼ਟਰ ਐਸ.ਡੀ.ਜੀ. ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਲਈ ਇਹਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਵੀ ਇਸੇ ਦਿਨ ਇਕ ਵਰਚੂਅਲ ਐਵਾਰਡ ਸਮਾਰੋਹ ਰਾਹੀਂ ਕੀਤਾ ਜਾਵੇਗਾ। ਐੱਸ.ਡੀ.ਜੀ. ਐਕਸ਼ਨ ਐਵਾਰਡ ਇਕ ਨਿਵੇਕਲੀ ਪਹਿਲ ਹੈ, ਜੋ ਵਿਸ਼ਵ ਨੂੰ ਹੋਰ ਬਿਹਤਰ ਬਣਾਉਣ ਲਈ ਯਤਨਸ਼ੀਲ ਵਿਅਕਤੀਆਂ ਦੇ ਯਤਨਾਂ ਨੂੰ ਹੋਰ ਉਤਸ਼ਾਹਿਤ ਕਰੇਗਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement