ਮੈਟ ਬਣਾਉਣ ਵਾਲੀ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
Published : Sep 14, 2020, 2:23 am IST
Updated : Sep 14, 2020, 2:23 am IST
SHARE ARTICLE
image
image

ਮੈਟ ਬਣਾਉਣ ਵਾਲੀ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ

ਜਲੰਧਰ, 13 ਸਤੰਬਰ (ਲੱਕੀ) : ਫ਼ੋਕਲ ਪੁਆਇੰਟ ਵਿਚ ਪੈਂਦੀ ਇਕ ਮਸ਼ਹੂਰ ਫ਼ੈਕਟਰੀ ਵਿਚ ਐਤਵਾਰ ਸਵੇਰੇ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫ਼ੈਕਟਰੀ ਵਿਚ ਅੱਗ ਬੁਝਾਉਣ ਵਾਲੀ ਗੱਡੀ ਕੋਲੋਂ ਜਦੋਂ ਅੱਗ ਉਤੇ ਕਾਬੂ ਨਾ ਪਾਇਆ ਜਾ ਸਕਿਆ ਤਾਂ ਇਸ ਦੀ ਸੂਚਨਾ ਫ਼ੈਕਟਰੀ ਮੁਲਾਜ਼ਮਾਂ ਵਲੋਂ ਫ਼ੈਕਟਰੀ ਮਾਲਕ ਅਤੇ ਫ਼ਾਇਰ ਬ੍ਰਿਗੇਡ ਦੀ ਟੀਮ ਨੂੰ ਦਿਤੀ ਗਈ। ਜਾਣਕਾਰੀ ਮੁਤਾਬਕ ਚਿਨਾਰ ਫ਼ੋਰਜਿੰਗ ਫ਼ੈਕਟਰੀ ਫ਼ੋਕਲ ਪੁਆਇੰਟ ਵਿਚ ਪੈਂਦੀ ਹੈ, ਜਿਹੜੀ ਕਿ ਮੈਟ ਬਣਾਉਣ ਦਾ ਕੰਮ ਕਰਦੀ ਹੈ। ਐਤਵਾਰ ਸਵੇਰੇ ਅਚਾਨਕ ਫ਼ੈਕਟਰੀ ਵਿਚ ਅੱਗ ਲੱਗ ਗਈ। ਜਦ ਫ਼ੈਕਟਰੀ ਵਿਚ ਮੌਜੂਦ ਮੁਲਾਜ਼ਮਾਂ ਨੇ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਉੱਥੇ ਖੜੀ ਅੱਗ ਬੁਝਾਉਣ ਵਾਲੀ ਗੱਡੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਸਾਰੀ ਫ਼ੈਕਟਰੀ ਅੱਗ ਦੀਆਂ ਲਪਟਾਂ ਵਿਚ ਘਿਰ ਗਈ। ਫ਼ੈਕਟਰੀ ਦੇ ਮੁਲਾਜ਼ਮਾਂ ਵਲੋਂ ਇਸ ਦੀ ਸੂਚਨਾ ਤੁਰਤ ਫ਼ੈਕਟਰੀ ਮਾਲਕ ਸਿਤੇਸ਼ ਵਿੱਜ ਨੂੰ ਦਿਤੀ ਗਈ ਜੋ ਤੁਰਤ ਮੌਕੇ ਉਤੇ ਪਹੁੰਚੇ ਅਤੇ ਫ਼ਾਇਰ ਬ੍ਰਿਗੇਡ ਟੀਮ ਨੂੰ ਸੂਚਨਾ ਦਿਤੀ। ਫ਼ਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਚਾਰ-ਪੰਜ ਘੰਟਿਆਂ ਵਿਚ ਅੱਗ ਉਤੇ ਕਾਬੂ ਪਾਇਆ ਪਰ ਜਦ ਤਕ ਅੱਗ ਉਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤਕ ਲੱਖਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਚੁੱਕੇ ਸਨ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋ ਸਕਦਾ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਚੌਕੀ ਫ਼ੋਕਲ ਪੁਆਇੰਟ ਦੇ ਇੰਚਾਰਜ ਸਬ ਇੰਸਪੈਕਟਰ ਸੰਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement