
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ 'ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ 'ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਪਾਰਟੀ ਇੱਕ ਹੋਰ 47 ਹਲਕਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ।
Aam Aadmi Party Punjab
ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਕੋਵਿਡ ਕਾਰਨ ਸੂਬੇ 'ਚ ਪੋਲਿੰਗ ਬੂਥਾਂ ਦੀ ਗਿਣਤੀ 24689 ਹੋਈ- ਡਾ. ਰਾਜੂ
ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਮੁਤਾਬਿਕ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਹਰਜੋਤ ਸਿੰਘ ਬੈਂਸ, ਆਤਮ ਨਗਰ ਲਈ ਕੁਲਵੰਤ ਸਿੰਘ ਸਿੱਧੂ, ਬਲਾਚੌਰ ਲਈ ਸੰਤੋਸ਼ ਕਟਾਰੀਆ, ਬੱਲੂਆਣਾ ਲਈ ਅਮਨਦੀਪ ਸਿੰਘ (ਗੋਲਡੀ) ਮੁਸਾਫਿਰ, ਬੱਸੀ ਪਠਾਣਾ ਲਈ ਰੁਪਿੰਦਰ ਸਿੰਘ ਹੈਪੀ, ਬਠਿੰਡਾ ਸ਼ਹਿਰੀ ਲਈ ਜਗਰੂਪ ਸਿੰਘ ਗਿੱਲ।
Photo
ਹੋਰ ਪੜ੍ਹੋ: ਪਰਾਲੀ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ
ਭੁਲੱਥ ਲਈ ਰਣਜੀਤ ਸਿੰਘ ਰਾਣਾ, ਦੀਨਾ ਨਗਰ ਲਈ ਸ਼ਮਸ਼ੇਰ ਸਿੰਘ, ਫ਼ਿਰੋਜ਼ਪੁਰ ਸ਼ਹਿਰੀ ਲਈ ਰਣਵੀਰ ਸਿੰਘ ਭੁੱਲਰ, ਫ਼ਿਰੋਜ਼ਪੁਰ ਦਿਹਾਤੀ ਲਈ ਆਸ਼ੂ ਬੰਗੜ, ਜਲੰਧਰ ਕੈਂਟ ਲਈ ਸੁਰਿੰਦਰ ਸਿੰਘ ਸੋਢੀ, ਕਪੂਰਥਲਾ ਲਈ ਮੰਜੂ ਰਾਣਾ, ਖੰਨਾ ਲਈ ਤਰੁਨਪ੍ਰੀਤ ਸਿੰਘ ਸੋਂਧ, ਮਲੇਰਕੋਟਲਾ ਲਈ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਮੁਕੇਰੀਆਂ ਲਈ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਨਵਾਂ ਸ਼ਹਿਰ ਲਈ ਲਲਿਤ ਮੋਹਨ (ਬੱਲੂ) ਪਾਠਕ, ਕਾਦੀਆਂ ਲਈ ਜਗਰੂਪ ਸਿੰਘ ਸੇਖਵਾਂ ਅਤੇ ਤਰਨ ਤਾਰਨ ਲਈ ਡਾ. ਕਸ਼ਮੀਰ ਸਿੰਘ ਸੋਹਲ ਦੇ ਨਾਮ ਸ਼ਾਮਿਲ ਹਨ।