ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਦਰਬਾਰ ਅੰਦਰ ਸਿਗਰਟ ਪੀ ਕੇ ਕੀਤੀ ਬੇਅਦਬੀ
Published : Sep 14, 2021, 12:24 am IST
Updated : Sep 14, 2021, 12:24 am IST
SHARE ARTICLE
image
image

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਦਰਬਾਰ ਅੰਦਰ ਸਿਗਰਟ ਪੀ ਕੇ ਕੀਤੀ ਬੇਅਦਬੀ

ਦੋਸ਼ੀ ਕਾਬੂ, 295-ਏ ਦਾ ਪਰਚਾ ਦਰਜ, ਸਿੱਖ ਜਥੇਬੰਦੀਆਂ ਨੇ ਕੀਤਾ ਰੋਸ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਸੁਖਵਿੰਦਰਪਾਲ ਸਿੰਘ ਸੁੱਖੂ) : ਖ਼ਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਦਰਬਾਰ ਸਾਹਿਬ ਦੇ ਅੰਦਰ ਤੜਕਸਾਰ 4.30 ਵਜੇ ਦੇ ਕਰੀਬ ਵਾਪਰੀ ਮੰਦਭਾਗੀ ਘਟਨਾ ਦੌਰਾਨ  ਇਕ ਮੋਨੇ ਵਿਅਕਤੀ ਵਲੋਂ ਸਿਗਰਟ ਪੀਣ ਅਤੇ ਰਾਗੀ ਸਿੰਘਾਂ ਵਲ ਸਿਗਰਟ ਦਾ ਧੂੰਆਂ ਛੱਡਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਦੋਸ਼ੀ ਵਿਅਕਤੀ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਕੇ ਉਸ ਵਿਰੁਧ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿਤੀ ਹੈ। ਦੋਸ਼ੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਮੁਹੱਲਾ ਮਹਾਰਾਜ ਨਗਰ, ਲੁਧਿਆਣਾ ਵਜੋਂ ਹੋਈ ਹੈ। 
ਉਧਰ ਘਟਨਾ ਤੋਂ ਬਾਅਦ ਪੰਜਾਬ ਭਰ ਤੋਂ ਵੱਡੀ ਗਿਣਤੀ ਪੰਥਕ ਜਥੇਬੰਦੀਆਂ ਵਲੋਂ ਪੁਲਿਸ ਥਾਣਾ ਅਨੰਦਪੁਰ ਸਾਹਿਬ ਦੇ ਬਾਹਰ ਪੁੱਜਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਵੇਰੇ ਤਕਰੀਬਨ ਸਾਢੇ ਚਾਰ ਵਜੇ ਜਦੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਲਈ ਪਾਵਨ ਬੀੜ ਨੂੰ ਸੁਖ ਆਸਨ ਅਸਥਾਨ ਤੋਂ ਲਿਜਾਇਆ ਜਾਣ ਲੱਗਾ ਤਾਂ ਸਾਰੀ ਸੰਗਤ ਦਾ ਧਿਆਨ ਗੁਰੂ ਸਾਹਿਬ ਦੀ ਸਵਾਰੀ ਵਲ ਕੇਂਦਰਤ ਹੋਣ ਅਤੇ ਸਤਿਕਾਰ ਵਜੋਂ ਖੜੇ ਹੋਣ ਮੌਕੇ ਇਕ ਮੋਨਾ ਵਿਅਕਤੀ ਜੋ ਪਹਿਲਾਂ ਤੋਂ ਹੀ ਅੰਦਰ ਬੈਠਾ ਸੀ, ਵਲੋਂ ਪਹਿਲਾਂ ਅਪਣੇ ਸਿਰ ਤੋਂ ਰੁਮਾਲ ਲਾਹਿਆ ਗਿਆ ਤੇ ਫਿਰ ਉਸ ਵਲੋਂ ਸਿਗਰਟ ਬਾਲ ਕੇ ਉਸ ਦਾ ਧੂੰਆਂ ਅੰਦਰ ਨੂੰ ਖਿੱਚ ਕੇ ਰਾਗੀ ਸਿੰਘਾਂ ਉੱਤੇ ਸੁੱਟਿਆ ਗਿਆ। ਕਾਹਲੀ ਵਿਚ ਉਹ ਵਿਅਕਤੀ ਰਾਗੀ ਸਿੰਘਾਂ ਦੇ ਪਿੱਛੇ ਸਿਗਰਟ ਸੁੱਟ ਕੇ ਭੱਜਣ ਹੀ ਲੱਗਾ ਤਾਂ ਮੌਕੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸੇਵਦਾਰਾਂ ਅਤੇ ਸਾਦਾ ਵਰਦੀ ਪੁਲਿਸ ਮੁਲਾਜ਼ਮਾਂ ਵਲੋਂ ਉਸ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ ਗਏ ਹੋਣ ਕਾਰਨ ਉਹ ਸੂਚਨਾ ਮਿਲਣ ਤੋਂ ਬਾਅਦ ਕਰੀਬ ਦੁਪਹਿਰ 12 ਵਜੇ ਇਥੇ ਪੁੱਜੇ। 
ਇਸੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸੀਲ ਸੋਨੀ ਅਤੇ ਐਸ.ਪੀ. (ਇਨਵੈਸਟੀਗੇਸ਼ਨ) ਅਜਿੰਦਰ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਘਟਨਾ ਦੀ ਅਸਲ ਸਾਜ਼ਸ਼ ਨੂੰ ਬੇਨਕਾਬ ਕਰਨ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦਾ ਭਰੋਸਾ ਦਿਵਾਇਆ ਹੈ। ਦੋਸ਼ੀ ਕੋਲੋਂ ਪੁੱਛਗਿੱਛ ਲਈ ਪੰਜਾਬ ਪੁਲਿਸ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਇਕ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਦੋਸ਼ੀ ਦੀ ਪੁੱਛਗਿੱਛ ਦੌਰਾਨ ਪੁਲਿਸ ਦੀ ਟੀਮ ਦੇ ਨਾਲ ਮੌਜੂਦ ਹੋਵੇਗੀ। 
ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਵੱਡੀ ਗਿਣਤੀ ਅਪਣੇ ਸਾਥੀਆਂ ਸਮੇਤ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦੇ ਪੁਲਿਸ ਥਾਣੇ ਅਤੇ ਬਾਅਦ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਗਏ। 
ਮਨਜਿੰਦਰ ਸਿੰਘ ਬਰਾੜ, ਬੋਹੜ ਸਿੰਘ, ਫ਼ਤਹਿ ਸਿੰਘ, ਸੁਖਵਿੰਦਰ ਸਿੰਘ ਵੀਰ ਇੰਟਰਪ੍ਰਾਈਜਜ਼ ਅਤੇ ਬਾਬਾ ਮੇਹਰ ਸਿੰਘ ਜੱਸੋਵਾਲ ਸਮੇਤ ਵੱਡੀ ਗਿਣਤੀ ਸਥਾਨਕ ਸਿੱਖ ਸੰਗਤਾਂ ਵੀ ਰੋਸ ਵਜੋਂ ਹਾਜ਼ਰ ਸਨ, ਜਿਨ੍ਹਾਂ ਅੱਜ ਦੀ ਘਟਨਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅੰਦਰੂਨੀ ਪ੍ਰਬੰਧਾਂ ’ਤੇ ਵੀ ਸਵਾਲੀਆ ਉਂਗਲ ਚੁਕਦਿਆਂ ਕਿਹਾ ਕਿ ਤਖ਼ਤ ਸਾਹਿਬ ਦੇ ਅੰਦਰ ਗੁਰੂ ਸਾਹਿਬਾਨ ਦੇ ਮਹੱਤਵਪੂਰਨ ਪਾਵਨ ਸ਼ਸਤਰਾਂ ਦੀ ਸੁਰੱਖਿਆ ਵੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ। 
 

SHARE ARTICLE

ਏਜੰਸੀ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement