ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ  ਕੀਤੀ ਅਪੀਲ
Published : Sep 14, 2021, 12:06 am IST
Updated : Sep 14, 2021, 12:06 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ  ਕੀਤੀ ਅਪੀਲ

ਪੰਜਾਬ ਦਾ ਮਾਹੌਲ ਨਾ ਕਰੋ ਖ਼ਰਾਬ, ਕੇਂਦਰ ਸਰਕਾਰ 'ਤੇ ਬਣਾਉ ਦਬਾਅ

ਹੁਸ਼ਿਆਰਪੁਰ, 13 ਸਤੰਬਰ (ਸ.ਸ.ਸ.): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ | 
ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਮੁਖਲਿਆਣਾ ਵਿਚ 13.44 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਅਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਪੱਸ਼ਟ ਰੂਪ ਵਿਚ ਕਿਹਾ ਕਿ ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਇਸ ਮਸਲੇ ਦੇ ਹੱਕ ਵਿਚ ਕਿਸਾਨਾਂ ਨਾਲ ਚਟਾਨ ਵਾਂਗ ਖੜੇ ਹਨ ਜਿਸ ਕਰ ਕੇ ਉਨ੍ਹਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਪਾਸ ਕਰ ਕੇ ਕਿਸਾਨਾਂ ਨੂੰੂੰ ਭਰੋਸਾ ਵਿਚ ਲਏ ਬਿਨਾਂ ਥੋਪ ਦੇਣ ਦੇ ਵਿਰੁਧ ਸੂਬਾ ਭਰ ਵਿਚ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵਲੋਂ ਪੰਜਾਬ ਵਿਚ 113 ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਪ੍ਰਦਰਸ਼ਨ ਕਿਸੇ ਵੀ ਤਰ੍ਹਾਂ ਸੂਬੇ ਦੇ ਹਿਤ ਵਿਚ ਨਹੀਂ ਹਨ ਕਿਉਂ ਜੋ ਇਸ ਨਾਲ ਸੂਬੇ ਦੀ ਆਰਥਕ ਤਰੱਕੀ 'ਤੇ ਵਰਨਣਯੋਗ ਪ੍ਰਭਾਵ ਪਿਆ ਹੈ | ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧ ਵਿਚ ਕਿਸਾਨ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਨਗੇ | ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਦੀ ਵਿਧਾਨ ਸਭਾ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿਤਾ ਗਿਆ ਹੈ ਅਤੇ ਇਨ੍ਹਾਂ ਦੀ ਥਾਂ 'ਤੇ ਸੂਬਾ ਸਰਕਾਰ ਅਪਣੇ ਖੇਤੀ ਕਾਨੂੰਨ ਪਾਸ ਕਰ ਚੁੱਕੀ ਹੈ ਜਿਨ੍ਹਾਂ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਗਿਆ ਸੀ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਵਲੋਂ ਇਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਅਜੇ ਤਕ ਨਹੀਂ ਭੇਜਿਆ ਗਿਆ | 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਕੁਝ ਵੀ ਸਾਡੀ ਸਰਕਾਰ ਦੇ ਹੱਥ-ਵੱਸ ਹੈ, ਅਸੀਂ ਉਸ ਨੂੰ ਹਮੇਸ਼ਾ ਪਹਿਲ ਦੇ ਆਧਾਰ 'ਤੇ ਕੀਤਾ ਹੈ | ਕੇਂਦਰ ਦੇ ਮਾੜੇ ਵਤੀਰੇ ਕਾਰਨ ਕਿਸਾਨਾਂ ਦੀਆਂ ਜਾਇਜ਼ ਮੰਗਾਂ  ਮੰਨਣ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੂਬੇ ਵਿਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ 'ਤੇ ਦਬਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ | 

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਖਲਿਆਣਾ ਵਿਖੇ ਬਨਣ ਵਾਲੇ ਨਵੇਂ ਸਰਕਾਰੀ ਕਾਲਜ ਦਾ ਨਾਂਅ ਮਹਾਨ ਸ਼ਖ਼ਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਉ ਅੰਬੇਦਕਰ ਦੇ ਨਾਂ 'ਤੇ ਰਖਿਆ ਜਾਵੇਗਾ | 

ਜ਼ਿਕਰਯੋਗ ਹੈ ਕਿ ਇਸ ਕਾਲਜ ਦੀ ਇਮਾਰਤ ਮਾਰਚ 2022 ਤਕ ਬਣ ਕੇ ਤਿਆਰ ਹੋ ਜਾਵੇਗੀ ਅਤੇ ਉਸ ਵੇਲੇ ਤਕ ਇਹ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਪੁਰ ਭਾਈਆਂ ਵਿਖੇ ਆਰਜ਼ੀ ਇਮਾਰਤ ਵਿਚ ਇਸ ਅਕਾਦਮਿਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗਾ | ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੇ ਸਮੁੱਚੇ ਵਿਕਾਸ ਕੰਮ ਗੁਰੂ ਸਾਹਿਬ ਦੇ ਆਉਣ ਵਾਲੇ ਪ੍ਰਕਾਸ਼ ਉਤਸਵ ਤੋਂ ਪਹਿਲਾਂ ਹਰ ਹਾਲ ਵਿਚ ਮੁਕੰਮਲ ਕਰ ਲਏ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਯਕੀਨਨ ਤੌਰ 'ਤੇ ਕੰਢੀ ਇਲਾਕੇ ਦੇ ਵਿਕਾਸ ਵਿਚ ਮੀਲ ਪੱਥਰ ਸਾਬਤ ਹੋਵੇਗਾ | ਉਨ੍ਹਾਂ ਨੇ ਭਰੋਸਾ ਦਿਤਾ ਕਿ ਸੂਬਾ ਸਰਕਾਰ ਇਸ ਇਲਾਕੇ ਦੇ ਆਰਥਕ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ | ਇਸ ਮੌਕੇ ਉਨ੍ਹਾਂ ਨੇ ਇਸ ਕਾਲਜ ਦੀ ਸਥਾਪਨਾ ਲਈ ਉਚੇਰੀ ਸਿਖਿਆ ਵਿਭਾਗ ਨੂੰ ਵਧਾਈ ਦਿੰਦਿਆਂ ਹਲਕੇ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦਾ ਵੀ ਵਿਸ਼ੇਸ਼ ਤੌਰ 'ਤੇ ਧਨਵਾਦ ਕੀਤਾ ਜਿਨ੍ਹਾਂ ਨੇ ਇਸ ਇਲਾਕੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਥਾਹ ਯੋਗਦਾਨ ਪਾਇਆ | 
ਕਿਸਾਨਾਂ ਦੀ ਸਮੁੱਚੀ ਭਲਾਈ ਨੂੰ  ਯਕੀਨੀ ਬਣਾਉਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2021-22 ਦੌਰਾਨ ਇਕ ਨਵਾਂ ਮਹੱਤਵਪੂਰਨ ਪ੍ਰੋਗਰਾਮ Tਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ ਮਿਸ਼ਨU ਸ਼ੁਰੂ ਕੀਤਾ ਗਿਆ ਹੈ ਜਿਸ ਦਾ ਉਦੇਸ਼ ਸਥਾਈ ਰੂਪ ਵਿਚ ਖੇਤੀਬਾੜੀ 'ਤੇ ਨਿਰਭਰ ਲੋਕਾਂ ਦੀ ਆਮਦਨ ਵਿਚ ਵਾਧਾ ਕਰਨਾ ਹੈ | ਇਸ ਮੌਕੇ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਸ ਯੋਜਨਾ ਦੀ ਸ਼ੁਰੂਆਤ ਦੇ ਪ੍ਰਤੀਕ ਵਜੋਂ 75 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ  ਕਰਜ਼ਾ ਮਾਫ਼ੀ ਦੇ ਸਰਟੀਫ਼ੀਕੇਟ ਸੌਂਪੇ | ਇਸ ਮੌਕੇ ਬੋਲਦਿਆਂ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਰੋਸਾ ਦਿਤਾ ਕਿ ਹੁਸ਼ਿਆਪੁਰ ਜ਼ਿਲ੍ਹੇ ਦੇ ਸਮੁੱਚੇ ਕੰਢੀ ਖੇਤਰ ਨੂੰ  ਵਧੀਆ ਬੁਨਿਆਦੀ ਢਾਂਚਾ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਥੋਂ ਦੇ ਸਰਕਾਰੀ ਸਕੂਲਾਂ ਵਿਚ ਮਿਆਰੀ ਸਿਖਿਆ ਦਿੱਤੀ ਜਾ ਸਕੇ | ਇਸ ਤੋਂ ਪਹਿਲਾਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਅਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਕਾਂਗਰਸ ਪਾਰਟੀ ਨੇ 45 ਵਰਿ੍ਹਆਂ ਦੇ ਵਕਫ਼ੇ ਬਾਅਦ ਸਾਲ 2017 ਵਿਚ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਜਿੱਤ ਹਾਸਲ ਕੀਤੀ ਸੀ ਜਿਸ ਕਰ ਕੇ ਇਸ ਇਲਾਕੇ ਦੇ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਕਰਨਾ ਉਨ੍ਹਾਂ ਦੀ ਹੋਰ ਵਧੇਰੇ ਜ਼ਿੰਮੇਵਾਰੀ ਅਤੇ ਫ਼ਰਜ਼ ਬਣਦਾ ਹੈ | 
ਮੁੱਖ ਮੰਤਰੀ ਦਾ ਧਨਵਾਦ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਤੋਂ ਇਲਾਵਾ ਸੂਬਾ ਸਰਕਾਰ ਨੇ ਕਈ ਸਮਾਜ ਭਲਾਈ ਸਕੀਮਾਂ ਵੀ ਅਮਲ ਵਿਚ ਲਿਆਂਦੀਆਂ ਹਨ ਜਿਨ੍ਹਾਂ ਵਿਚ ਕਰਜ਼ਾ ਮਾਫ਼ੀ, ਸਮਾਜਕ ਸੁਰੱਖਿਆ ਪੈਨਸ਼ਨ 500 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨਾ ਅਤੇ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਸੇਵਾ ਸ਼ਾਮਲ ਹਨ | ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਤੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਵਿਧਾਇਕ ਪਵਨ ਕੁਮਾਰ ਆਦੀਆ, ਅਰੁਣ ਡੋਗਰਾ, ਇੰਦੂ ਬਾਲਾ ਅਤੇ ਬੀ.ਐਸ.ਧਾਲੀਵਾਲ ਵੀ ਹਾਜ਼ਰ ਸਨ | 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement