Breaking News: ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 29 ਸਤੰਬਰ ਤੱਕ ਮੁਲਤਵੀ ਕੀਤੀ ਹੜਤਾਲ
Published : Sep 14, 2021, 5:09 pm IST
Updated : Sep 14, 2021, 5:11 pm IST
SHARE ARTICLE
Contract workers of Punjab Roadways postpone strike till September 29
Contract workers of Punjab Roadways postpone strike till September 29

ਇਕ ਹਫ਼ਤੇ ਤੋਂ ਜ਼ਿਆਦਾ ਸਮੇਂ ਤੋਂ ਹੜਤਾਲ ਕਰ ਰਹੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਵੱਡਾ ਫੈਸਲਾ ਲੈਂਦਿਆਂ ਅਪਣੀ ਹੜਤਾਲ 14 ਦਿਨ ਲਈ ਮੁਲਤਵੀ ਕਰ ਦਿੱਤੀ ਹੈ।

 

ਚੰਡੀਗੜ੍ਹ:  ਅਪਣੀਆਂ ਮੰਗਾਂ ਨੂੰ ਲੈ ਕੇ ਇਕ ਹਫ਼ਤੇ ਤੋਂ ਜ਼ਿਆਦਾ ਸਮੇਂ ਤੋਂ ਹੜਤਾਲ ਕਰ ਰਹੇ ਪੰਜਾਬ ਰੋਡਵੇਜ਼ (Punjab Roadway Strike) ਦੇ ਕੱਚੇ ਕਾਮਿਆਂ ਨੇ ਵੱਡਾ ਫੈਸਲਾ ਲੈਂਦਿਆਂ ਅਪਣੀ ਹੜਤਾਲ 14 ਦਿਨ ਲਈ ਮੁਲਤਵੀ (Punjab Roadways strike postpone for 14 days) ਕਰ ਦਿੱਤੀ ਹੈ। ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਹੁਣ 29 ਸਤੰਬਰ ਤੱਕ ਮੁਲਤਵੀ ਰਹੇਗੀ।

Punjab RoadwayPunjab Roadway

ਹੋਰ ਪੜ੍ਹੋ: ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ, ਤਨਖ਼ਾਹ 'ਚ 30% ਵਾਧਾ ਕਰਨ 'ਤੇ ਬਣੀ ਸਹਿਮਤੀ

 ਇਸ ਦੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15ਵੇਂ ਦਿਨ ਹੜਤਾਲ ਦੁਬਾਰਾ ਸ਼ੁਰੂ ਕੀਤੀ ਜਾਵੇਗੀ।  ਦੱਸ ਦਈਏ ਕਿ ਇਸ ਤੋਂ ਪਹਿਲਾਂ ਹੜਤਾਲ ’ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ (Punjab Government) ਨਾਲ ਮੀਟਿੰਗ ਹੋਈ, ਜਿਸ ਸਬੰਧੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਨੇ ਰੋਡਵੇਜ਼ ਦੇ ਬੇੜੇ ਵਿਚ 842 ਨਵੀਂ ਬੱਸਾਂ ਸ਼ਾਮਲ ਕਰਨ ਦਾ ਭਰੋਸਾ ਦਿੱਤਾ ਹੈ।

Punjab Roadway Workers Punjab Roadway Workers

ਹੋਰ ਪੜ੍ਹੋ: ਸਵਰਗ ਨੂੰ ਵੀ ਮਾਤ ਪਾਉਂਦਾ ਪਿੰਡ ਰਣਸੀਂਹ ਕਲਾਂ, ਹੋਰਨਾਂ ਪਿੰਡਾਂ ਲਈ ਬਣਿਆ ਮਿਸਾਲ

ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਦੀ ਤਨਖਾਹ 30 ਫੀਸਦੀ ਵਧਾਉਣ ਦੇ ਫੈਸਲੇ ’ਤੇ ਸਹਿਮਤੀ ਬਣੀ ਹੈ। ਇਹ ਫੈਸਲਾ ਕੱਲ੍ਹ ਤੋਂ ਲਾਗੂ ਹੋਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਸੀ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਇਸ ਸਬੰਧੀ ਸਰਕਾਰ ਨੇ 1 ਹਫ਼ਤੇ ਦਾ ਸਮਾਂ ਮੰਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement