ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ: ਹਰਪਾਲ ਸਿੰਘ ਚੀਮਾ
Published : Sep 14, 2021, 6:44 pm IST
Updated : Sep 14, 2021, 6:44 pm IST
SHARE ARTICLE
Harpal Singh Cheema
Harpal Singh Cheema

AAP ਨੇ 15 ਰੋਜ਼ਾ ਲਾਇਵ ਟੈਲੀਕਾਸਟ ਇਜਲਾਸ ਦੀ ਮੰਗ ਦੁਹਰਾਈ

ਚੰਡੀਗੜ: ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਇਜਲਾਸ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ। ਚੀਮਾ ਮੁਤਾਬਕ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਕਾਰੋਬਾਰੀਆਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜੁੜੇ ਮੁੱਦਿਆਂ 'ਤੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਿਚ ਵਿਸਥਾਰ ਨਾਲ ਚਰਚਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਹ ਲੰਬਿਤ ਪਿਆ ਮਾਨਸੂਨ ਇਜਲਾਸ (Pending Monsoon Session) ਮੌਜੂਦਾ ਸਰਕਾਰ ਦਾ ਆਖ਼ਰੀ ਇਜਲਾਸ ਹੋਵੇਗਾ।

Harpal Singh Cheema Harpal Singh Cheema

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਲੰਘੀ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੀ। ਜਿਸ ਨੂੰ ਤਕਨੀਕੀ ਜਾਂ ਸੰਵਿਧਾਨਕ ਤੌਰ 'ਤੇ ਮਾਨਸੂਨ ਇਜਲਾਸ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਉਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾ ਹੋਈ ਬਿਜਨਸ ਐਡਵਾਇਜ਼ਰੀ ਕਮੇਟੀ (BAC) ਦੀ ਬੈਠਕ 'ਚ ਮਾਨਯੋਗ ਸਪੀਕਰ ਰਾਣਾ ਕੇ.ਪੀ ਸਿੰਘ ਨੇ ਭਰੋਸਾ ਦਿੱਤਾ ਸੀ ਕਿ 15- 20 ਦਿਨਾਂ ਵਿਚ ਦੁਬਾਰਾ ਇਜਲਾਸ ਸੱਦਿਆ ਜਾਵੇਗਾ, ਜਿਸ ਵਿਚ ਸਾਰੇ ਲੰਬਿਤ ਮਸਲੇ ਵਿਚਾਰੇ ਜਾਣਗੇ। ਇਸ ਲਈ ਤੁਰੰਤ 15 ਰੋਜ਼ਾ ਇਜਲਾਸ ਬੁਲਾਇਆ ਜਾਵੇ।”

Harpal Singh Cheema and CM Punjab Harpal Singh Cheema and CM Punjab

ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਲੋਕਤੰਤਰੀ ਸੰਸਥਾ ਹੈ, ਜਿਸ ਵਿਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਕੇ ਹੱਲ ਕਰਦੇ ਹਨ। ਉਨਾਂ ਸ਼ੰਕਾ ਪ੍ਰਗਟ ਕੀਤਾ ਕਿ ਸਰਕਾਰ (Punjab Government) ਵਾਅਦੇ ਮੁਤਾਬਕ ਵਿਧਾਨ ਸਭਾ ਇਜਲਾਸ ਤੋਂ ਭੱਜਦੀ ਨਜ਼ਰ ਆ ਰਹੀ ਹੈ ਕਿਉਂਕਿ ਸਰਕਾਰ ਲੋਕ ਮੁੱਦਿਆਂ 'ਤੇ ਆਪਣੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। 

ਇਹ ਵੀ ਪੜ੍ਹੋ: ਹੁਣ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ 'ਤੇ ਵੀ ਮਿਲਣਗੇ ਮਾਰਕਫੈਡ ਦੇ ਉਤਪਾਦ

ਉਨ੍ਹਾਂ ਕਿਹਾ ਸਰਕਾਰਾਂ ਦੀ ਅਜਿਹੀ ਪ੍ਰਵਿਰਤੀ ਕਾਰਨ ਅੱਜ ਪੰਜਾਬ ਵਿਚ ਲੋਕਤੰਤਰੀ ਪ੍ਰਣਾਲੀ ਖ਼ਤਰੇ ਵਿਚ ਦਿਖ ਰਹੀ ਹੈ ਕਿਉਂਕਿ ਸੰਵਿਧਾਨਕ ਵਿਵਸਥਾ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਇਜਲਾਸ ਕੈਪਟਨ ਸਰਕਾਰ ਵੱਲੋਂ ਨਹੀਂ ਸੱਦਿਆ ਜਾ ਰਿਹਾ ਹੈ ਅਤੇ ਨਾ ਹੀ ਨਿਰਧਾਰਤ ਕੀਤੀਆਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਦਬਾਅ ਕੇ ਰੱਖਣਾ ਚਾਹੁੰਦੀ ਹੈ ਅਤੇ ਚੁਣੇ ਹੋਏ ਲੋਕ ਨੁਮਾਇੰਦਿਆਂ ਕੋਲੋਂ ਵਿਚਾਰ ਚਰਚਾ ਦਾ ਹੱਕ ਖੋਹ ਰਹੀ ਹੈ।

ਇਹ ਵੀ ਪੜ੍ਹੋ: ਨਵੰਬਰ ਤੱਕ ਚਾਲੂ ਹੋਵੇਗਾ ਮੋਹਾਲੀ ਏਅਰ ਕਾਰਗੋ ਕੰਪਲੈਕਸ : ਮੁੱਖ ਸਕੱਤਰ

ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੰਜਾਬ ਅਤੇ ਪੰਜਾਬ ਦੇ ਵਾਸੀ ਵੱਡੀਆਂ ਸਮੱਸਿਆਵਾਂ ਵਿਚ ਘਿਰੇ ਹੋਏ ਹਨ। ਪੰਜਾਬ 'ਚ ਹਰ ਤਰਾਂ ਦਾ ਮਾਫ਼ੀਆ ਚੱਲ ਰਿਹਾ ਹੈ ਅਤੇ ਨਸ਼ਿਆਂ ਕਾਰਨ ਮਾਵਾਂ ਦੇ ਪੁੱਤ ਸੰਗਲਾਂ ਨਾਲ ਬੰਨੇ ਹੋਏ ਹਨ। ਉਦਯੋਗ ਬਾਹਰ ਜਾ ਰਹੇ ਹਨ। ਨਕਾਲੀ ਦਿਵਾਈਆਂ ਨਾਲ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਖਾਦ ਦੀ ਘਾਟ ਬਣੀ ਹੋਈ ਹੈ। ਇਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਂਝੀ ਵਿਚਾਰ- ਚਰਚਾ ਲਈ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜ਼ਰੂਰ ਸੱਦਣਾ ਚਾਹੀਦਾ ਹੈ।''

Harpal CheemaHarpal Cheema

'ਆਪ' ਆਗੂ ਨੇ 15 ਰੋਜ਼ਾ ਲਾਇਵ ਟੈਲੀਕਾਸਟ ਇਜਲਾਸ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਜੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਂਦਾ ਹੈ ਤਾਂ ਕਿਸਾਨੀ ਨਾਲ ਜੁੜੇ ਮੁੱਦਿਆਂ ਦੇ ਵਿਚਾਰ ਚਰਚਾ ਕਰਨ ਲਈ ਦੋ ਦਿਨ ਵਿਸ਼ੇਸ਼ ਤੌਰ 'ਤੇ ਰੱਖੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨੀ ਮੁੱਦਿਆਂ 'ਤੇ ਹਰੇਕ ਰਾਜਸੀ ਪਾਰਟੀ ਆਪਣੇ ਵਿਚਾਰ ਪੇਸ਼ ਕਰ ਸਕੇ। ਇਸ ਤੋਂ ਇਲਾਵਾ ਮਜ਼ਦੂਰਾਂ, ਕਰਚਮਾਰੀਆਂ, ਛੋਟੇ ਦੁਕਾਨਦਾਰਾਂ, ਉਦਯੋਗਪਤੀਆਂ, ਵਿਦਿਆਰਥੀਆਂ ਸਮੇਤ ਹੋਰ ਵਰਗਾਂ ਦੇ ਅਨੇਕਾਂ ਮੁੱਦੇ ਹਨ, ਜੋ ਵਿਧਾਨ ਸਭਾ ਵਿਚ ਵਿਚਾਰੇ ਜਾਣੇ ਜ਼ਰੂਰੀ ਹਨ।

ਇਹ ਵੀ ਪੜ੍ਹੋ: CM ਯੋਗੀ 'ਤੇ ਭੜਕੇ ਓਵੈਸੀ, ਕਿਹਾ ਜੇ ਕੰਮ ਕੀਤੇ ਹੁੰਦੇ ਤਾਂ 'ਅੱਬਾ, ਅੱਬਾ' ਨਹੀਂ ਚੀਕਣਾ ਪੈਂਦਾ

ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਇਸ ਕਾਰਨ ਅੱਜ ਪੰਜਾਬ ਦੀ ਧਰਤੀ ਧਰਨਿਆਂ ਦੀ ਧਰਤੀ ਬਣੀ ਹੋਈ ਹੈ। ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਦਿਨ- ਰਾਤ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਉਦਯੋਗਪਤੀ ਆਪਣੇ ਉਦਯੋਗਾਂ ਨੂੰ ਹੋਰਨਾਂ ਰਾਜਾਂ ਵਿਚ ਤਬਦੀਲ ਕਰ ਰਹੇ ਹਨ। ਪਰ ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਨਵੇਂ ਲਾਰਿਆਂ ਨਾਲ ਗੁੰਮਰਾਹ ਕਰਨ ਦੀ ਤਾਕ 'ਚ ਹੈ, ਜਦੋਂ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਸਾਂਝੇ ਹੱਲ ਲਈ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਤੋਂ ਦੂਰ ਭੱਜ ਰਹੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement