16 ਸਤੰਬਰ ਨੂੰ ਗੁਰਨਾਮ ਚੜੂਨੀ ਦੀ ਅਮਰਕੋਟ ਰੈਲੀ, ਕਿਸਾਨ ਆਗੂ ਨੇ ਸਭ ਨੂੰ ਪਹੁੰਚਣ ਦੀ ਕੀਤੀ ਅਪੀਲ
Published : Sep 14, 2021, 5:33 pm IST
Updated : Sep 14, 2021, 5:40 pm IST
SHARE ARTICLE
Gurnam Singh Chaduni's Amarkot Rally on 16 September
Gurnam Singh Chaduni's Amarkot Rally on 16 September

ਗੁਰਨਾਮ ਸਿੰਘ ਚੜੂਨੀ ਦੀ ਇਹ ਰੈਲੀ ਇਕ ਵਾਰ ਫਿਰ ਸਿਆਸੀ ਹੰਗਾਮਾ ਖੜਾ ਕਰ ਸਕਦੀ ਹੈ।

ਲੁਧਿਆਣਾ: ਕਰਨਾਲ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Charuni) ਮੁੜ ਪੰਜਾਬ ਆ ਰਹੇ ਹਨ। ਇਸ ਵਾਰ ਵੱਡੀ ਰੈਲੀ ਤਰਨਤਾਰਨ ਦੀ ਅਮਰਕੋਟ ਦੀ ਅਨਾਜ ਮੰਡੀ ਵਿਖੇ ਰੱਖੀ ਗਈ ਹੈ। ਮਜ਼ਦੂਰ ਕਿਸਾਨ ਏਕਤਾ ਦੇ ਅਧੀਨ ਆਯੋਜਿਤ ਕੀਤੀ ਜਾ ਰਹੀ ਇਹ ਰੈਲੀ (Amarkot Rally) 16 ਸਤੰਬਰ ਨੂੰ ਹੈ ਅਤੇ ਇਸ ਨੂੰ ਸੰਬੋਧਿਤ ਕਰਨ ਲਈ ਕਈ ਹੋਰ ਨੇਤਾ ਵਿਸ਼ੇਸ਼ ਤੌਰ 'ਤੇ ਚੜੂਨੀ ਦੇ ਨਾਲ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ: Breaking News: ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 29 ਸਤੰਬਰ ਤੱਕ ਮੁਲਤਵੀ ਕੀਤੀ ਹੜਤਾਲ

Gurnam Singh Chaduni's Amarkot Rally on September 16Gurnam Singh Chaduni's Amarkot Rally on September 16

ਇਹ ਰੈਲੀ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਪੰਜਾਬ ਦੇ ਕਿਸਾਨਾਂ (Punjab Farmers) ਨੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਦੂਜੀਆਂ ਪਾਰਟੀਆਂ ਨੂੰ ਆਪਣੀਆਂ ਚੋਣ ਮੀਟਿੰਗਾਂ ਨਾ ਕਰਨ ਲਈ ਕਹਿ ਰਹੇ ਹਨ। ਇਸ ਦੌਰਾਨ ਚੜੂਨੀ ਦੀ ਇਹ ਰੈਲੀ ਇਕ ਵਾਰ ਫਿਰ ਸਿਆਸੀ ਹੰਗਾਮਾ ਖੜਾ ਕਰ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਫ਼ੌਜੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨਾਵਾਰ ਭੱਤੇ ’ਚ 80% ਵਾਧਾ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 'ਤੇ ਚੜੂਨੀ ਵੱਲੋਂ ਮਿਸ਼ਨ ਪੰਜਾਬ (Mission Punjab) ਚਲਾਉਣ ਲਈ ਦਬਾਅ ਬਣਾਇਆ ਗਿਆ ਸੀ। ਜਦੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੋਂ ਸਮਰਥਨ ਨਹੀਂ ਮਿਲਿਆ ਤਾਂ ਉਹ ਲਗਾਤਾਰ ਪੰਜਾਬ ਵਿਚ ਸਰਗਰਮ ਹਨ ਅਤੇ ਉਨ੍ਹਾਂ ਦੀ ਇਸ ਹਲਚਲ ਨੂੰ ਲੈ ਕੇ ਹੀ ਸਿਆਸੀ ਪਾਰਟੀਆਂ ਸੰਯੁਕਤ ਕਿਸਾਨ ਮੋਰਚੇ (Samyukt Kisan Morcha) 'ਤੇ ਸਵਾਲ ਚੁੱਕ ਰਹੀਆਂ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸਾਂਝਾ ਕਰਦਿਆਂ, ਚੜੂਨੀ ਨੇ ਕਿਹਾ ਕਿ ਇਹ ਰੈਲੀ ਸੰਘਰਸ਼ ਲਈ ਬਹੁਤ ਮਹੱਤਵਪੂਰਨ ਹੋਵੇਗੀ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣਾ ਚਾਹੀਦਾ ਹੈ।

Gurnam Singh Chaduni's Amarkot Rally on September 16Gurnam Singh Chaduni's Amarkot Rally on September 16

ਇਸ ਦੇ ਨਾਲ ਹੀ, ਹੁਸ਼ਿਆਰਪੁਰ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਹੁਣ ਪੰਜਾਬ ਵਿਚ ਸੰਘਰਸ਼ ਨਾ ਕਰਨ। ਖੇਤੀਬਾੜੀ ਕਾਨੂੰਨ ਭਾਜਪਾ ਸਰਕਾਰ (BJP Government) ਦੁਆਰਾ ਲਾਗੂ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਇਸਦੇ ਵਿਰੁੱਧ ਰਹੀ ਹੈ। ਕਿਸਾਨਾਂ ਦੇ ਵਿਰੋਧ ਕਾਰਨ ਪੰਜਾਬ ਨੂੰ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ।

Location: India, Punjab, Ludhiana

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement