ਨਵੰਬਰ ਤੱਕ ਚਾਲੂ ਹੋਵੇਗਾ ਮੋਹਾਲੀ ਏਅਰ ਕਾਰਗੋ ਕੰਪਲੈਕਸ : ਮੁੱਖ ਸਕੱਤਰ
Published : Sep 14, 2021, 5:51 pm IST
Updated : Sep 14, 2021, 5:51 pm IST
SHARE ARTICLE
Chief Secretary Vini Mahajan
Chief Secretary Vini Mahajan

ਰਾਜ ਚ 795 ਕਰੋੜ ਰੁਪਏ ਦੇ 10 ਬੁਨਿਆਦੀ ਢਾਂਚਾ ਪ੍ਰਾਜੈਕਟ ਹੋਏ ਮੁਕੰਮਲ

ਚੰਡੀਗੜ੍ਹ: ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਾਰਗੋ ਕੰਪਲੈਕਸ ਨੂੰ ਇਸ ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ ਜਦੋਂ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਬੱਸੀ ਪਠਾਣਾ ਵਿਖੇ ਇੱਕ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਨੂੰ ਇਸ ਮਹੀਨੇ ਦੇ ਅੰਤ ਤੱਕ ਖੋਲ੍ਹ ਦਿੱਤਾ ਜਾਵੇਗਾ। ਇਹ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਜਨਤਕ ਨਿਵੇਸ਼ ਪ੍ਰਬੰਧਨ (ਪੀਆਈਐਮ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ਤਾਂ ਜੋ ਇਨ੍ਹਾਂ ਦੇ ਛੇਤੀ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।

Chief Secretary Vini MahajanChief Secretary Vini Mahajan

ਹੋਰ ਪੜ੍ਹੋ: Breaking News: ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 29 ਸਤੰਬਰ ਤੱਕ ਮੁਲਤਵੀ ਕੀਤੀ ਹੜਤਾਲ

ਮੁੱਖ ਸਕੱਤਰ ਨੂੰ ਮੀਟਿੰਗ ਵਿੱਚ ਦੱਸਿਆ ਕਿ 795.42 ਕਰੋੜ ਰੁਪਏ ਦੇ 10 ਵੱਡੇ ਬੁਨਿਆਦੀ ਢਾਂਚਾ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਵਿੱਚ ਬੱਸੀ ਪਠਾਣਾ ਦਾ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ, ਫਾਜ਼ਿਲਕਾ ਵਿੱਚ 100 ਬੈਡਾਂ ਵਾਲਾ ਹਸਪਤਾਲ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬਹੁ ਮੰਜਿਲਾ ਕਾਰ ਪਾਰਕਿੰਗ, ਗੋਇੰਦਵਾਲ ਸਾਹਿਬ ਵਿੱਚ ਕੇਂਦਰੀ ਸੁਧਾਰ ਘਰ, ਭਵਾਨੀਗੜ੍ਹ ਦੇ ਰੌਸ਼ਨਵਾਲਾ ਅਤੇ ਮੁਕਤਸਰ ਦੇ ਦਾਨੇਵਾਲਾ ਪਿੰਡ ਵਿਖੇ ਸਰਕਾਰੀ ਡਿਗਰੀ ਕਾਲਜ, ਚੰਡੀਗੜ੍ਹ-ਲੁਧਿਆਣਾ ਕੌਮੀ ਮਾਰਗ (ਐਨਐਚ -05) ਤੋਂ ਲੁਧਿਆਣਾ ਦੇ ਧਨਾਨਸੂ ਪਿੰਡ ਵਿੱਚ ਹਾਈ-ਟੈਕ ਸਾਈਕਲ ਵੈਲੀ ਤੱਕ ਕੰਕਰੀਟ ਰੋਡ, ਲੁਧਿਆਣਾ ਦਾ ਦੱਖਣੀ ਬਾਈਪਾਸ, ਰਾਹੋਂ-ਮਾਛੀਵਾੜਾ-ਸਮਰਾਲਾ-ਖੰਨਾ ਸੜਕ ਅਤੇ ਮਾਲੇਰਕੋਟਲਾ ਵਿੱਚ ਮਾਲੇਰਕੋਟਲਾ-ਖੰਨਾ ਜੰਕਸ਼ਨ ਵਿਖੇ ਲੁਧਿਆਣਾ-ਸੰਗਰੂਰ ਰੋਡ 'ਤੇ ਫਲਾਈਓਵਰ (ਜਰਗ ਚੌਕ) ਸ਼ਾਮਲ ਹਨ।

Chief Secretary Vini Mahajan
Chief Secretary Vini Mahajan

ਹੋਰ ਪੜ੍ਹੋ: ਸਵਰਗ ਨੂੰ ਵੀ ਮਾਤ ਪਾਉਂਦਾ ਪਿੰਡ ਰਣਸੀਂਹ ਕਲਾਂ, ਹੋਰਨਾਂ ਪਿੰਡਾਂ ਲਈ ਬਣਿਆ ਮਿਸਾਲ

ਸ਼ਹਿਰੀ ਹਵਾਬਾਜ਼ੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇੰਟੀਗ੍ਰੇਟਿਡ ਕਾਮਨ ਯੂਜ਼ ਕਾਰਗੋ ਟਰਮੀਨਲ ਦੇ ਸਿਵਲ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਇਸ ਨੂੰ ਕਾਰਜਸ਼ੀਲ ਕਰਨ ਲਈ ਲੋੜੀਂਦੇ ਉਪਕਰਣ ਖਰੀਦੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਰਗੋ ਕੰਪਲੈਕਸ 30 ਨਵੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਅੰਮ੍ਰਿਤਸਰ ਹਵਾਈ ਅੱਡੇ ਵਿਖੇ ਕਾਰਗੋ ਕੰਪਲੈਕਸ ਦੀ ਪ੍ਰਗਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੋਵਾਂ ਕਾਰਗੋ ਕੰਪਲੈਕਸਾਂ ਲਈ ਉਦਯੋਗਿਕ ਸੈਸ਼ਨ ਕਰੇਗੀ।

Vini MahajanVini Mahajan

ਹੋਰ ਪੜ੍ਹੋ: ਤਾਲਿਬਾਨ ਖਿਲਾਫ਼ ਅਫ਼ਗਾਨ ਔਰਤਾਂ ਦੀ ਬਗਾਵਤ, ਸ਼ੁਰੂ ਕੀਤੀ #DoNotTouchMyClothes ਮੁਹਿੰਮ

ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਉਨ੍ਹਾਂ ਦੱਸਿਆ ਕਿ ਚਾਰ ਦੀਵਾਰੀ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ ਜਦੋਂ ਕਿ ਅੰਤਰਿਮ ਟਰਮੀਨਲ ਦੀ ਇਮਾਰਤ ਅਤੇ ਐਪਰਨ ਦੀ ਉਸਾਰੀ ਦਾ ਕਾਰਜ ਛੇਤੀ ਹੀ ਸ਼ੁਰੂ ਹੋ ਜਾਵੇਗਾ। ਸਹਿਕਾਰਤਾ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੇ ਦੱਸਿਆ ਕਿ ਬੱਸੀ ਪਠਾਣਾ ਵਿੱਚ ਵੇਰਕਾ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਦਾ ਕਾਰਜ 138.22 ਕਰੋੜ ਦੀ ਕੁੱਲ ਲਾਗਤ ਨਾਲ ਮੁਕੰਮਲ ਹੋ ਗਿਆ ਹੈ।  ਵਿਨੀ ਮਹਾਜਨ ਨੇ ਵਿਭਾਗ ਨੂੰ 30 ਸਤੰਬਰ ਤੱਕ ਪਲਾਂਟ ਖੋਲ੍ਹਣ ਲਈ ਕਿਹਾ ਤਾਂ ਜੋ ਕਿਸਾਨਾਂ ਦੀ ਡੇਅਰੀ ਤੋਂ ਹੋਣ ਵਾਲੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

Chief Secretary Vini MahajanChief Secretary Vini Mahajan

ਹੋਰ ਪੜ੍ਹੋ: ਰਾਹੁਲ ਗਾਂਧੀ ਦਾ CM ਯੋਗੀ ’ਤੇ ਤੰਜ਼, ਕਿਹਾ- ਜੋ ਨਫ਼ਰਤ ਕਰੇ, ਉਹ ਯੋਗੀ ਕਾਹਦਾ!

ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿੰਡ ਸਿੰਘਪੁਰ ਵਿਖੇ 20 ਐਮਜੀਡੀ ਸਮਰੱਥਾ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਨਿਰਮਾਣ ਪ੍ਰਗਤੀ ਅਧੀਨ ਹੈ ਅਤੇ ਇਹ 30 ਨਵੰਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਖਰੜ ਅਤੇ ਕੁਰਾਲੀ ਦੇ ਨਾਲ ਲੱਗਦੇ ਕਸਬਿਆਂ ਲਈ 6 ਐਮਜੀਡੀ ਪਾਣੀ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਏਅਰੋਟਰੋਪੋਲਿਸ ਹਾਊਸਿੰਗ ਪ੍ਰੋਜੈਕਟ ਲਈ ਲੈਂਡ ਪੂਲਿੰਗ ਸਕੀਮ ਤਹਿਤ 650 ਹੈਕਟੇਅਰ ਜ਼ਮੀਨ ਲਈ ਜ਼ਮੀਨ ਮਾਲਕਾਂ ਨੂੰ ਪਹਿਲਾਂ ਹੀ ਲੈਟਰਸ ਆਫ਼ ਇੰਨਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਪੀਣ ਯੋਗ ਪਾਣੀ ਦੀ ਸਪਲਾਈ, ਸੀਵਰੇਜ ਅਤੇ ਕੇਂਦਰੀ ਸੜਕਾਂ ਨਾਲ ਸਬੰਧਤ ਵਿਕਾਸ ਕਾਰਜ ਜਲਦ ਹੀ ਸ਼ੁਰੂ ਕੀਤੇ ਜਾਣਗੇ।

ਹੋਰ ਪੜ੍ਹੋ: CM ਯੋਗੀ 'ਤੇ ਭੜਕੇ ਓਵੈਸੀ, ਕਿਹਾ ਜੇ ਕੰਮ ਕੀਤੇ ਹੁੰਦੇ ਤਾਂ 'ਅੱਬਾ, ਅੱਬਾ' ਨਹੀਂ ਚੀਕਣਾ ਪੈਂਦਾ

ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮੋਹਾਲੀ ਵਿੱਚ ਮੈਡੀਕਲ ਕਾਲਜਾਂ ਦੀ ਪ੍ਰਗਤੀ, ਅੰਮ੍ਰਿਤਸਰ ਵਿੱਚ ਸਟੇਟ ਕੈਂਸਰ ਕੇਂਦਰ, ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ, ਰਾਜਸਥਾਨ ਅਤੇ ਸਰਹਿੰਦ ਫੀਡਰ ਨਹਿਰਾਂ ਦੀ ਰੀਲਾਈਨਿੰਗ ਅਤੇ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰਾ ਸਿੰਘ ਸਪੋਰਟਸ ਯੂਨੀਵਰਸਿਟੀ ਦੇ ਨਿਰਮਾਣ ਦੀ ਵੀ ਸਮੀਖਿਆ ਕੀਤੀ ਗਈ।  ਮੁੱਖ ਸਕੱਤਰ ਵੱਲੋਂ ਉਚੇਰੀ ਸਿੱਖਿਆ, ਉਦਯੋਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਮੁੱਖ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਵਿਨੀ ਮਹਾਜਨ ਨੇ ਸਬੰਧਤ ਪ੍ਰਸ਼ਾਸਕੀ ਸਕੱਤਰਾਂ ਨੂੰ ਅੰਤਰ-ਵਿਭਾਗੀ ਮੁੱਦਿਆਂ ਨੂੰ ਨਿਰਧਾਰਤ ਸਮੇਂ ਅੰਦਰ ਤਰਜੀਹੀ ਤੌਰ ਤੇ ਹੱਲ ਕਰਨ ਲਈ ਅਤੇ ਇਹਨਾਂ ਮੁੱਦਿਆਂ ਤੇ ਨਿੱਜੀ ਤੌਰ ਤੇ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਵਿੱਤ ਵਿਭਾਗ ਨੂੰ ਸੂਬੇ ਦੇ ਬੁਨਿਆਦੀ ਢਾਂਚਾ ਦੇ ਵਿਕਾਸ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਨ ਵਾਸਤੇ ਜ਼ਰੂਰਤ ਅਨੁਸਾਰ ਸਮੇਂ ਸਿਰ ਫੰਡ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM
Advertisement