ਜ਼ਿੰਮੇਵਾਰ ਆਗੂ ਵਾਲੀ ਭੂਮਿਕਾ ਨਿਭਾਉਣ ਨਵਜੋਤ ਸਿੱਧੂ : ਚੀਮਾ
Published : Sep 14, 2021, 12:08 am IST
Updated : Sep 14, 2021, 12:08 am IST
SHARE ARTICLE
image
image

ਜ਼ਿੰਮੇਵਾਰ ਆਗੂ ਵਾਲੀ ਭੂਮਿਕਾ ਨਿਭਾਉਣ ਨਵਜੋਤ ਸਿੱਧੂ : ਚੀਮਾ

ਚੰਡੀਗੜ੍ਹ, 13 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ  ਕਿਸਾਨਾਂ ਦੇ ਮਸਲਿਆਂ ਬਾਰੇ ਲਿਖੀ ਚਿੱਠੀ ਨੂੰ  ਇੱਕ 'ਖ਼ਬਰੀ ਸਟੰਟ' ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸੀ ਆਗੂ ਖਾਸ ਕਰਕੇ ਨਵਜੋਤ ਸਿੰਘ ਸਿੱਧੂ ਇੰਝ ਕਰ ਰਹੇ ਹਨ, ਜਿਵੇਂ ਵਿਰੋਧੀ ਧਿਰ 'ਚ ਹੋਣ | 
ਸੋਮਵਾਰ ਨੂੰ  ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਨਵਜੋਤ ਸਿੱਧੂ ਨੂੰ  ਹੁਣ ਚਿੱਠੀ- ਚਿੱਠੀ ਦੀ ਖੇਡ ਬੰਦ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਮੁੱਦਿਆਂ ਨੂੰ  ਆਪਣੀ ਸਰਕਾਰ ਕੋਲੋਂ ਗੰਭੀਰਤਾ ਨਾਲ ਹੱਲ ਕਰਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸੂਬਾ ਪ੍ਰਧਾਨ ਨੂੰ  ਖੇਤੀ ਖੇਤਰ ਵਿੱਚ ਸੁਧਾਰਾਂ, ਫ਼ਸਲੀ ਚੱਕਰ ਤੋਂ ਕਿਸਾਨਾਂ ਨੂੰ  ਬਾਹਰ ਲਿਆਉਣ ਸਮੇਤ ਸਾਰੇ ਮਸਲੇ ਚੋਣਾ ਨੇੜੇ ਆਉਣ 'ਤੇ ਹੀ ਚੇਤੇ ਆਏ ਹਨ | ਚੀਮਾ ਨੇ ਸਵਾਲ ਪੁੱਛਿਆ, 'ਜੇ ਨਵਜੋਤ ਸਿੰਘ ਸਿੱਧੂ ਕਿਸਾਨ ਆਗੂਆਂ ਨਾਲ ਕੀਤੀ ਬੈਠਕ ਵਿੱਚ ਸੱਤਾਧਾਰੀ ਕਾਂਗਰਸ ਵੱਲੋਂ ਕੋਈ ਠੋਸ ਵਾਅਦਾ ਜਾਂ ਨੀਤੀ ਨਿਰਧਾਰਣ ਹੀ ਨਹੀਂ ਕਰ ਸਕਦੇ ਸਨ ਤਾਂ ਉਥੇ ਕੀ ਕਰਨ ਗਏ ਸਨ?' ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਬੈਠਕ ਦੌਰਾਨ ਕਿਸਾਨਾਂ ਦੀਆਂ ਗੱਲਾਂ ਸੁਣ ਕੇ ਮੌਕੇ 'ਤੇ ਹੀ ਪਾਰਟੀ ਦੇ ਸਮਰਥਨ ਦੇਣ ਦਾ ਫ਼ੈਸਲਾ ਕਰ ਸਕਦੇ ਹਨ ਤਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਅਜਿਹਾ ਕਿਉਂ ਨਹੀਂ ਕਰ ਸਕਦੇ? ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕੀਤਾ, ਨਤੀਜੇ ਵਜੋਂ ਕਿਸਾਨਾਂ ਨੂੰ  ਆਪਣੀਆਂ ਮੰਗਾਂ ਮਨਾਉਣ ਲਈ ਪੰਜਾਬ ਸਰਕਾਰ ਵਿਰੁੱਧ ਵੀ ਕੇਂਦਰ ਸਰਕਾਰ ਵਰਗਾ ਸੰਘਰਸ਼ ਹੀ ਕਰਨਾ ਪਿਆ ਹੈ |ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦਾ ਵਿਸ਼ਵਾਸ਼ ਖੋ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੇ ਅੰਦਰ ਕੈਪਟਨ ਦੇ ਖ਼ਿਲਾਫ਼ ਬਗਾਵਤੀ ਮਸ਼ਕਾਂ ਹੋ ਰਹੀਆਂ ਹਨ | ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਸਮੇਤ ਮਾਝੇ ਦੇ ਨੌਜਵਾਨ ਵਿਧਾਇਕ ਵੀ ਮੁੱਖ ਮੰਤਰੀ ਦੀ ਕਾਰਜਸ਼ੈਲੀ ਦਾ ਵਿਰੋਧ ਕਰ ਰਹੇ ਹਨ | ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ  ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ |

ਐਸਏਐਸ-ਨਰਿੰਦਰ-13-5

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement