ਪੰਜਾਬ ਵਿਧਾਨ ਸਭਾ ਚੋਣਾਂ: ਕੋਵਿਡ ਕਾਰਨ ਸੂਬੇ 'ਚ ਪੋਲਿੰਗ ਬੂਥਾਂ ਦੀ ਗਿਣਤੀ 24689 ਹੋਈ- ਡਾ. ਰਾਜੂ
Published : Sep 14, 2021, 6:43 pm IST
Updated : Sep 14, 2021, 6:43 pm IST
SHARE ARTICLE
Dr. S. Karuna Raju
Dr. S. Karuna Raju

ਪੰਜਾਬ ਵਿਧਾਨ ਸਭਾ 2022 ਚੋਣਾਂ ਲਈ ਪੰਜਾਬ ਕੋਲ 45316 ਬੈਲਟ ਯੂਨਿਟਾਂ, 34942 ਕੰਟਰੋਲ ਯੂਨਿਟਾਂ ਅਤੇ 37576 ਵੀਵੀਪੈਟ ਮਸ਼ੀਨਾਂ ਹੋਣਗੀਆਂ

ਚੰਡੀਗੜ੍ਹ: ਮੁੱਖ ਚੋਣ ਅਧਿਕਾਰੀ (ਸੀਈਓ), ਪੰਜਾਬ ਡਾ. ਕਰੁਣਾ ਰਾਜੂ ਨੇ ਅੱਜ ਕਿਹਾ ਕਿ ਤਰਕਸੰਗਤਕਰਨ ਤੋਂ ਬਾਅਦ ਸੂਬੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਇੱਕ ਪੋਲਿੰਗ ਬੂਥ ਵਿੱਚ ਆਉਣ ਵਾਲੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਦੇ ਪੋਲਿੰਗ ਬੂਥਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ।

VotingVoting

ਹੋਰ ਪੜ੍ਹੋ: ਹੁਣ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ 'ਤੇ ਵੀ ਮਿਲਣਗੇ ਮਾਰਕਫੈਡ ਦੇ ਉਤਪਾਦ

ਡਾ. ਰਾਜੂ ਨੇ ਇਹ ਵੀ ਕਿਹਾ ਕਿ ਤਰਕਸੰਗਤ ਪ੍ਰਕਿਰਿਆ ਤੋਂ ਬਾਅਦ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋੜੀਂਦੀਆਂ ਈਵੀਐਮਜ਼ ਦਾ ਪ੍ਰਬੰਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਵੱਖ -ਵੱਖ ਜ਼ਿਲ੍ਹਿਆਂ ਤੋਂ 10500 ਕੰਟਰੋਲ ਯੂਨਿਟਾਂ (ਸੀਯੂ) ਅਤੇ 21100 ਵੀਵੀਪੈਟ ਮਸ਼ੀਨਾਂ ਨੂੰ ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ।

Dr. S. Karuna Raju
Dr. S. Karuna Raju

ਹੋਰ ਪੜ੍ਹੋ: ਪਰਾਲੀ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਡਾ. ਰਾਜੂ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨਾਲ ਸੀਈਓ ਪੰਜਾਬ ਦਫ਼ਤਰ ਕੋਲ 45316 ਬੈਲਟ ਯੂਨਿਟਾਂ (ਬੀਯੂ), 34942 ਕੰਟਰੋਲਿੰਗ ਯੂਨਿਟਾਂ (ਸੀਯੂ) ਅਤੇ 37576 ਵੀਵੀਪੈਟ ਮਸ਼ੀਨਾਂ ਹੋ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਇਹਨਾਂ ਮਸ਼ੀਨਾਂ ਨੂੰ ਲਿਆਉਣ ਸਮੇਂ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਐਸ.ਓ.ਪੀਜ਼ ਦੀ ਪਾਲਣਾ ਕੀਤੀ ਜਾ ਰਹੀ ਹੈ। ਡਾ. ਰਾਜੂ ਨੇ ਕਿਹਾ ਕਿ ਜ਼ਿਲਾਵਾਰ ਨੋਡਲ ਅਫਸਰ ਇਨ੍ਹਾਂ ਮਸ਼ੀਨਾਂ ਨੂੰ ਮੱਧ ਪ੍ਰਦੇਸ਼ ਤੋਂ ਜੀਪੀਐਸ ਫਿੱਟ ਕੀਤੇ ਵਿਸ਼ੇਸ਼ ਟ੍ਰਾਂਸਪੋਰਟ ਕੰਟੇਨਰਾਂ ਵਿੱਚ ਢੁੱਕਵੀਂ ਸਕੈਨਿੰਗ ਬਾਅਦ ਸਖ਼ਤ ਸੁਰੱਖਿਆ ਅਧੀਨ ਲਿਆ ਰਹੇ ਹਨ।

Elections Elections

ਹੋਰ ਪੜ੍ਹੋ: ਨਵੰਬਰ ਤੱਕ ਚਾਲੂ ਹੋਵੇਗਾ ਮੋਹਾਲੀ ਏਅਰ ਕਾਰਗੋ ਕੰਪਲੈਕਸ : ਮੁੱਖ ਸਕੱਤਰ

ਉਨ੍ਹਾਂ ਕਿਹਾ ਕਿ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਈਵੀਐਮ-ਵੀਵੀਪੈਟ ਸੁਰੱਖਿਅਤ ਢੰਗ ਨਾਲ ਜ਼ਿਲ੍ਹਾ ਹੈੱਡਕੁਆਰਟਰ ਪਹੁੰਚ ਗਈਆਂ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਇਹ ਮਸ਼ੀਨਾਂ ਦੋ ਦਿਨਾਂ ਦੇ ਅੰਦਰ ਪਹੁੰਚ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਨਿਰਧਾਰਤ ਸਮੇਂ ਵਿੱਚ ਐਸ.ਓ.ਪੀਜ਼ ਅਨੁਸਾਰ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜਸੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਜਾਵੇਗੀ।

Dr. S. Karuna RajuDr. S. Karuna Raju

ਹੋਰ ਪੜ੍ਹੋ: CM ਯੋਗੀ 'ਤੇ ਭੜਕੇ ਓਵੈਸੀ, ਕਿਹਾ ਜੇ ਕੰਮ ਕੀਤੇ ਹੁੰਦੇ ਤਾਂ 'ਅੱਬਾ, ਅੱਬਾ' ਨਹੀਂ ਚੀਕਣਾ ਪੈਂਦਾ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਵੇਅਰਹਾਊਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ ਨਾਲ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਾ. ਰਾਜੂ ਨੇ ਕਿਹਾ ਕਿ ਮੌਜੂਦਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨੀਆਂ ਵੀ ਸਖ਼ਤੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਿਰਵਿਘਨ, ਪਾਰਦਰਸ਼ੀ, ਸ਼ਾਂਤੀਪੂਰਨ ਅਤੇ ਮੁਸ਼ਕਲ ਰਹਿਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement