ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ, ਤਨਖ਼ਾਹ 'ਚ 30% ਵਾਧਾ ਕਰਨ 'ਤੇ ਬਣੀ ਸਹਿਮਤੀ
Published : Sep 14, 2021, 3:54 pm IST
Updated : Sep 14, 2021, 5:02 pm IST
SHARE ARTICLE
Punjab Roadway
Punjab Roadway

ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ।

ਚੰਡੀਗੜ੍ਹ: ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਯੂਨੀਅਨ ਦੇ ਮੈਂਬਰ ਨੇ ਦੱਸਿਆ ਕਿ ਸਰਕਾਰ ਨੇ ਰੋਡਵੇਜ਼ ਦੇ ਬੇੜੇ ਵਿਚ 842 ਨਵੀਂ ਬੱਸਾਂ ਸ਼ਾਮਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਦੀ ਤਨਖਾਹ 30 ਫੀਸਦੀ ਵਧਾਉਣ ਦੇ ਫੈਸਲੇ ’ਤੇ ਸਹਿਮਤੀ ਬਣੀ ਹੈ। ਇਹ ਫੈਸਲਾ ਕੱਲ੍ਹ ਤੋਂ ਲਾਗੂ ਹੋਵੇਗਾ।

Punjab Roadway Workers Punjab Roadway Workers

ਹੋਰ ਪੜ੍ਹੋ: ਸਵਰਗ ਨੂੰ ਵੀ ਮਾਤ ਪਾਉਂਦਾ ਪਿੰਡ ਰਣਸੀਂਹ ਕਲਾਂ, ਹੋਰਨਾਂ ਪਿੰਡਾਂ ਲਈ ਬਣਿਆ ਮਿਸਾਲ

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਸੀ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਇਸ ਸਬੰਧੀ ਸਰਕਾਰ ਨੇ 1 ਹਫ਼ਤੇ ਦਾ ਸਮਾਂ ਮੰਗਿਆ ਹੈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਹੜਤਾਲ ਖਤਮ ਕਰਨ ਸਬੰਧੀ ਫੈਸਲਾ ਸਟੇਟ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement