
ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਵਿਚ ਹੱਲ ਨਿਕਲਦਾ ਹੈ ਜਾਂ ਫਿਰ ਕੱਲ੍ਹ ਨੈਸ਼ਨਲ ਹਾਈਵੇਅ ਜਾਮ ਹੁੰਦੇ ਹਨ।
ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ 6 ਸਤੰਬਰ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਮੁਲਾਜ਼ਮਾਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਣ ਜਾ ਰਹੀ ਹੈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀ ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਹੋ ਸਕਦੀ ਹੈ।
Captain Amarinder Singh
ਪਿਛਲੇ ਕਈ ਦਿਨਾਂ ਤੋਂ ਮੁਲਾਜ਼ਮ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਹਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ ਹੈ ਮੁਲਾਜ਼ਮਾਂ ਨੇ ਸਾਰੀਆਂ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਹੋਈ ਹੈ ਜਿਸ ਨਾਲ ਸਰਕਾਰ ਨੂੰ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ ਤੇ ਅੱਜ ਲੰਮੇ ਸਮੇਂ ਤੋਂ ਬਾਅਦ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਵਿਚ ਹੱਲ ਨਿਕਲਦਾ ਹੈ ਜਾਂ ਫਿਰ ਕੱਲ੍ਹ ਨੈਸ਼ਨਲ ਹਾਈਵੇਅ ਜਾਮ ਹੁੰਦੇ ਹਨ।