ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਬਟਾਲਾ 'ਚ ਲਗੀਆਂ ਰੌਣਕਾਂ
Published : Sep 14, 2021, 12:10 am IST
Updated : Sep 14, 2021, 12:10 am IST
SHARE ARTICLE
image
image

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਬਟਾਲਾ 'ਚ ਲਗੀਆਂ ਰੌਣਕਾਂ

ਸੁਲਤਾਨਪੁਰ ਲੋਧੀ, ਚੰਡੀਗੜ੍ਹ, 13 ਸਤੰਬਰ (ਅਰਸ਼ਦੀਪ ਸਿੰਘ, ਨਰਿੰਦਰ ਸਿੰਘ ਝਾਂਮਪੁਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਮੌਕੇ ਅੱਜ ਲੱਖਾਂ ਦੀ ਗਿਣਤੀ 'ਚ ਸੰਗਤ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੇ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ | ਇੱਥੇ ਬੀਤੇ ਕੱਲ੍ਹ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ | ਉੱਥੇ ਹੀ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਆਸਥਾਨ ਹੈ ਤੇ ਉੱਥੇ ਹੀ ਗੁਰੂ ਨਾਨਕ ਦੇਵ ਜੀ ਦੇ ਆਨੰਦ ਕਾਰਜ ਹੋਏ | ਉਸ ਧਾਰਮਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ | ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ 'ਚ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਸਮਾਪਤ ਹੋਇਆ | ਉੱਥੇ ਹੀ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਇਸ ਪੁਰਬ ਨੂੰ  ਮਨਾਉਣ ਲਈ ਲੱਖਾਂ ਦੀ ਤਾਦਾਦ 'ਚ ਸੰਗਤ ਦੀ ਆਮਦ ਹੋਈ |ਉਨ੍ਹਾਂ ਵੱਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ, ਉੱਥੇ ਹੀ ਪੁਲਿਸ ਅਧਿਕਾਰੀ ਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਇਸ ਦਿਹਾੜੇ 'ਤੇ ਇੱਕ ਡਿਊਟੀ ਨਹੀਂ ਸਗੋਂ ਸੰਗਤ ਦੀ ਸੇਵਾ ਵਜੋਂ ਕੰਮ ਕੀਤਾ ਜਾਂਦਾ ਹੈ ਤਾਂ ਜੋ ਸੰਗਤ ਨੂੰ  ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ |ਸੰਗਤ 'ਚ ਕਾਫੀ ਉਤਸ਼ਾਹ ਦੇਖਣ ਨੂੰ  ਮਿਲਿਆ | ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਚਲਦੇ ਨਾ ਤਾ ਵੱਡੇ ਧਾਰਮਿਕ ਸਮਾਗਮ ਹੋਏ ਤੇ ਨਾ ਹੀ ਨਗਰ ਕੀਰਤਨ ਸਜਾਇਆ ਗਿਆ | ਇਸ ਵਾਰ ਇਹ ਨਗਰ ਕੀਰਤਨ ਸਜਾਇਆ ਗਿਆ ਹੈ ਤੇ ਉਨ੍ਹਾਂ ਵੱਲੋਂ ਨਤਮਸਤਕ ਹੋਕੇ ਗੁਰੂ ਦੀਆ ਖੁਸ਼ੀਆਂ ਤੇ ਰਹਿਮਤ ਮਿਲ ਰਹੀ ਹੈ |ਇਸ ਤੋ ਪਹਿਲਾਂ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਦੇ ਬਾਵਜੂਦ ਗੁਰਦੁਆਰਾ ਕੰਧ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ | ਸੰਗਤ ਵੀ ਆਮਦ ਨੂੰ  ਧਿਆਨ ਵਿੱਚ ਰੱਖਦਿਆਂ ਗੁਰਦੁਆਰੇ ਦੇ ਚਾਰੇ ਪਾਸੇ ਬੈਰੀਕੇਡ ਲਾਏ ਗਏ ਹਨ | ਪੁਲੀਸ ਨੇ ਵੀ ਸ਼ਹਿਰ ਵਿੱਚ ਸੁਰੱਖਿਆ ਦਾ ਸਖ਼ਤ ਪ੍ਰਬੰਧ ਕੀਤਾ ਹੋਇਆ ਹੈ | ਸਾਰੇ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਬਟਾਲਾ ਦੇ ਐੱਸਐੱਸਪੀ ਅਸ਼ਵਨੀ ਕਪੂਰ ਦੇ ਹੱਥ ਹੈ |ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ  ਗੁਰਦੁਆਰਾ ਸ੍ਰੀ ਕੰਧ ਸਾਹਿਬ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰਦੁਆਰਾ ਕਮੇਟੀ ਵੱਲੋਂ ਬਟਾਲਾ ਨੂੰ  ਜ਼ਿਲ੍ਹਾ ਬਣਾਉਣ ਦੀ ਕੀਤੀ ਗਈ ਅਰਦਾਸ ਵਿੱਚ ਵੀ ਉਹ ਸ਼ਾਮਲ ਹੋਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਬਟਾਲਾ ਦੀ ਧਰਤੀ ਬਹੁਤ ਭਾਗਾਂ ਵਾਲੀ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਨੂੰ  ਵਿਆਹੁਣ ਆਏ ਸਨ | ਗੁਰੂ ਸਾਹਿਬ ਦੇ ਵਿਆਹ ਪੁਰਬ ਵਾਲੇ ਦਿਨ ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ, ਗੁਰੂ ਹਰਗੋਬਿੰਦ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਅਤੇ ਸ੍ਰੀ ਅਚਲੇਸ਼ਵਰ ਧਾਮ ਨਾਲ ਸਬੰਧਤ ਬਟਾਲਾ ਸ਼ਹਿਰ ਆਪਣਾ ਖਾਸ ਮੁਕਾਮ ਰੱਖਦਾ ਹੈ | ਸ਼ਹਿਰ ਦੀ ਧਾਰਮਿਕ, ਇਤਿਹਾਸਕ, ਸਭਿਆਚਾਰਕ ਅਤੇ ਉਦਯੋਗਿਕ ਮਹੱਤਤਾ ਨੂੰ  ਦੇਖਦਿਆਂ ਮੁੱਖ ਮੰਤਰੀ ਜਲਦੀ ਹੀ ਬਟਾਲਾ ਨੂੰ  ਜ਼ਿਲ੍ਹਾ ਬਣਾ ਕੇ ਇਸ ਦਾ ਬਣਦਾ ਹੱਕ ਜ਼ਰੂਰ ਦੇਣਗੇ | ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ ਹਨ ਤੇ ਕਾਂਗਰਸ ਵੱਲੋਂ ਕਿਸਾਨ ਅੰਦੋਲਨ ਨੂੰ  ਸਮਰਥਨ ਦਿੱਤਾ ਜਾ ਰਿਹਾ ਹੈ |
ਐਸਏਐਸ-ਨਰਿੰਦਰ-13-4 
ਐਸਏਐਸ-ਨਰਿੰਦਰ-13-4 ਏ
ਐਸਏਐਸ-ਨਰਿੰਦਰ-13-4 ਬੀ
ਐਸਏਐਸ-ਨਰਿੰਦਰ-13-4 ਸੀ

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement